03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਪੰਜਾਬ ਇੰਸਟੀਚਿਊਟ ਆਫ਼ ਤਕਨਾਲੋਜੀ ਦੇ ਡਾਇਰੈਕਟਰ ਨੇ ਸਰਕਾਰੀ ਸਕੂਲ ਜੀ.ਟੀ.ਬੀ. ਗੜ੍ਹ 'ਚ ਕੀਤੀ ਵਿਜ਼ਟ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਸਮਾਲਸਰ, 23 ਦਸੰਬਰ (ਗੁਰਜੰਟ ਕਲਸੀ ਲੰਡੇ)-ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਦੇ ਕੰਸਟੀਚਿਊਟ ਕਾਲਜ ਪੰਜਾਬ ਇੰਸਟੀਚਿਊਟ ਆਫ਼ ਤਕਨਾਲੋਜੀ ਜੀ.ਟੀ.ਬੀ. ਗੜ੍ਹ (ਮੋਗਾ) ਦੇ ਡਾਇਰੈਕਟਰ ਡਾ. ਅਮਿਤ ਕੁਮਾਰ ਮਨੋਚਾ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜੀ.ਟੀ.ਬੀ. ਗੜ੍ਹ ਵਿਚ ਵਿਜ਼ਟ ਕੀਤੀ | ਇਸ ਸਮੇਂ ਉਨ੍ਹਾਂ ਦੇ ਨਾਲ ਸੁਨੀਲ, ਗੁਰਜੰਟ ਕਲਸੀ ਲੰਡੇ, ਸੁਰਿੰਦਰ ਸਿੰਘ ਸਮਾਲਸਰ ਵੀ ਹਾਜ਼ਰ ਸਨ | ਇਸ ਵਿਜ਼ਟ ਦਾ ਮੰਤਵ ਪੇਂਡੂ ਵਿਦਿਆਰਥੀਆਂ ਨੂੰ ਟੈਕਨੀਕਲ ਸਿੱਖਿਆ ਵੱਲ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਦੇਣ ਲਈ ਯੋਜਨਾਬੰਦੀ ਕਰਨਾ ਸੀ | ਸਕੂਲ ਮੁਖੀ ਦਿਲਬਾਗ ਸਿੰਘ ਵਲੋਂ ਉਨ੍ਹਾਂ ਨੂੰ ਵਿਸ਼ਵਾਸ ਦਿੱਤਾ ਕਿ ਭਵਿੱਖ 'ਚ ਵਿਦਿਆਰਥੀਆਂ ਦੇ ਹਿੱਤਾਂ ਨੂੰ ਧਿਆਨ 'ਚ ਰੱਖਦਿਆਂ ਉਕਤ ਸੰਸਥਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਕਿੱਤਾ ਅਗਵਾਈ ਲਈ ਸੈਮੀਨਾਰ ਲਗਾਇਆ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਬਲੌਜ਼ਮਜ਼ ਕਾਨਵੈਂਟ ਸਕੂਲ ਦੇ ਬੱਚਿਆਂ ਨੂੰ ''ਚਾਰ ਸਾਹਿਬਜ਼ਾਦੇ ਫ਼ਿਲਮ'' ਦਿਖਾਈ ਅਗਲੀ ਖ਼ਬਰ ਚਾਰ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸ਼ਰਧਾਂਜਲੀ ਸਮਾਗਮ
Ad Position 24