02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਤੇ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਨਵੇਂ ਸਾਲ ਦਾ ਕੈਲੰਡਰ ਜਾਰੀ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਟਰੱਸਟ ਮੋਗਾ ਇਕਾਈ ਦੇ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਤੇ ਜ਼ਿਲ੍ਹਾ ਪ੍ਰੈੱਸ ਸਕੱਤਰ ਭਵਨਦੀਪ ਸਿੰਘ ਪੁਰਬਾ ਵਲੋਂ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਮੋਗਾ ਇਕਾਈ ਦੇ ਸਹਿਯੋਗ ਨਾਲ ਜ਼ਿਲ੍ਹਾ ਰੂਰਲ ਐਨ.ਜੀ.ਓ. ਕਲੱਬਜ਼ ਐਸੋਸੀਏਸ਼ਨ ਮੋਗਾ ਵਲੋਂ ਕੀਤੇ ਜਾ ਰਹੇ ਕਾਰਜਾਂ ਬਾਰੇ ਨਵੇਂ ਸਾਲ 2026 ਦਾ ਕਲੰਡਰ ਜਾਰੀ ਕੀਤਾ ਗਿਆ ਹੈ | ਇਸ ਕੈਲੰਡਰ ਨੂੰ ਜ਼ਿਲ੍ਹਾ ਮੁੱਖ ਦਫ਼ਤਰ ਬਸਤੀ ਗੋਬਿੰਦਗੜ੍ਹ ਵਿਖੇ ਰਿਲੀਜ਼ ਕੀਤਾ ਗਿਆ | ਸਮਾਗਮ ਦੌਰਾਨ ਜ਼ਿਲ੍ਹਾ ਪ੍ਰਧਾਨ ਗੋਕਲ ਚੰਦ ਬੁੱਘੀਪੁਰਾ ਨੇ ਦੱਸਿਆ ਕਿ ਵਿਸ਼ਵ ਪ੍ਰਸਿੱਧ ਡਾ. ਐਸ.ਪੀ. ਸਿੰਘ ਓਬਰਾਏ ਦੀ ਗਤੀਸ਼ੀਲ ਅਗਵਾਈ ਹੇਠ ਤੇ ਕੌਮੀ ਪ੍ਰਧਾਨ ਜੱਸਾ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਟਰੱਸਟ ਵਲੋਂ ਕੀਤੀ ਜਾਣ ਵਾਲੀ ਸੇਵਾ ਤੇ ਰੂਰਲ ਐਨ.ਜੀ.ਓ. ਜ਼ਿਲ੍ਹਾ ਮੋਗਾ ਵਲੋਂ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਦਾ ਨਵੇਂ ਸਾਲ 2026 ਦਾ ਕੈਲੰਡਰ ਜਾਰੀ ਕੀਤਾ ਗਿਆ ਹੈ ਜਿਸ ਨੂੰ ਜ਼ਿਲ੍ਹਾ ਪ੍ਰੈੱਸ ਸਕੱਤਰ ਮਹਿਕ ਵਤਨ ਦੀ ਲਾਈਵ ਬਿਓਰੋ ਦੇ ਮੁੱਖ ਸੰਪਾਦਕ ਭਵਨਦੀਪ ਸਿੰਘ ਪੁਰਬਾ ਵਲੋਂ ਤਿਆਰ ਕੀਤਾ ਗਿਆ ਹੈ | ਇਸ ਕੈਲੰਡਰ ਵਿਚ ਸਾਡੇ ਕਾਰਜਾਂ ਅਤੇ ਤਾਰੀਖ਼ਾਂ ਤੋਂ ਇਲਾਵਾ ਦਿਨ ਤਿਉਹਾਰ, ਮੱਸਿਆ, ਪੁੰਨਿਆ, ਸੰਗਰਾਂਦ, ਦਸਮੀ ਤੇ ਛੁੱਟੀਆਂ ਆਦਿ ਨੂੰ ਵਿਸ਼ੇਸ਼ ਕਾਲਮਾਂ ਰਾਹੀਂ ਦਰਸਾਇਆ ਗਿਆ ਹੈ ਤਾਂ ਜੋ ਖ਼ਾਸ ਦਿਨਾਂ ਬਾਰੇ ਸੌਖੇ ਢੰਗ ਨਾਲ ਪਤਾ ਲੱਗ ਸਕੇ | ਨਵੇਂ ਸਾਲ 2026 ਦਾ ਕਲੰਡਰ ਰਿਲੀਜ਼ ਕਰਨ ਮੌਕੇ ਸੀਨੀਅਰ ਟਰੱਸਟੀ ਹਰਜਿੰਦਰ ਸਿੰਘ ਚੁਗਾਵਾਂ, ਟਰੱਸਟੀ ਰਣਜੀਤ ਸਿੰਘ ਧਾਲੀਵਾਲ, ਟਰੱਸਟੀ ਗੁਰਸੇਵਕ ਸਿੰਘ ਸੰਨਿਆਸੀ, ਮੈਡਮ ਨਰਜੀਤ ਕੌਰ ਬਰਾੜ, ਦਫ਼ਤਰ ਇੰਚਾਰਜ ਮੈਡਮ ਜਸਵੀਰ ਕੌਰ ਬੁੱਘੀਪੁਰਾ, ਮੈਡਮ ਜਸਪ੍ਰੀਤ ਕੌਰ ਬੱਡੂਵਾਲ, ਮੈਡਮ ਸੁਖਵਿੰਦਰ ਕੌਰ ਬੁੱਘੀਪੁਰਾ, ਲੈਬ ਟੈਕਨੀਸ਼ੀਅਨ ਲਖਵਿੰਦਰ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਬਾਬੇ ਕੇ ਆਯੁਰਵੈਦਿਕ ਕਾਲਜ ਦੌਧਰ ਵਿਖੇ ਸੈਮੀਨਾਰ ਅਗਲੀ ਖ਼ਬਰ ਅੰਤਰਰਾਸ਼ਟਰੀ ਖਿਡਾਰੀ ਜਸਕਰਨ ਸੈਦੋਕੇ ਦਾ ਪ੍ਰਧਾਨ ਕਰਮਜੀਤ ਧਾਲੀਵਾਲ ਸੈਦੋਕੇ ਨੇ ਕੀਤਾ ਸਨਮਾਨ
Ad Position 24