02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਧਰਮ ਪ੍ਰਚਾਰ ਦੀ ਮਜ਼ਬੂਤੀ ਲਈ ਠੱਠੀ ਭਾਈ ਦੀ ਲਾਇਬ੍ਰੇਰੀ ਲਈ 1 ਲੱਖ ਰੁਪਏ ਅਤੇ ਕੀਰਤਨ ਵਾਲੇ ਸਾਜ਼ ਭੇਟ •ਗੁਰਦੁਆਰਾ ਪ੍ਰਬੰਧਕਾਂ ਵਲੋਂ ਭਾਈ ਸੁਖਹਰਪ੍ਰੀਤ ਸਿੰਘ ਰੋਡੇ ਦਾ ਕੀਤਾ ਸਨਮਾਨ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਠੱਠੀ ਭਾਈ, 23 ਦਸੰਬਰ (ਜਗਰੂਪ ਸਿੰਘ ਮਠਾੜੂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਰਮ ਪ੍ਰਚਾਰ ਅਤੇ ਨੌਜਵਾਨ ਪੀੜ੍ਹੀ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਧਾਰਮਿਕ ਸਾਹਿਤ ਨਾਲ ਜੋੜਨ ਦੇ ਉਦੇਸ਼ ਨਾਲ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਪਿੰਡ ਠੱਠੀ ਭਾਈ ਦੇ ਗੁਰਦੁਆਰਾ ਸਾਹਿਬ ਵਿਚ ਬਣੀ ਲਾਇਬ੍ਰੇਰੀ ਲਈ ਵੱਡੀ ਮਦਦ ਕੀਤੀ ਗਈ | ਸ਼੍ਰੋਮਣੀ ਕਮੇਟੀ ਮੈਂਬਰ ਭਾਈ ਸੁਖਹਰਪ੍ਰੀਤ ਸਿੰਘ ਰੋਡੇ ਵਲੋਂ ਲਾਇਬ੍ਰੇਰੀ ਲਈ ਸ਼੍ਰੋਮਣੀ ਕਮੇਟੀ ਦੀ ਤਰਫ਼ੋਂ ਕਿਤਾਬਾਂ ਲਿਆਉਣ ਵਾਸਤੇ 1 ਲੱਖ ਰੁਪਏ ਦੀ ਰਕਮ ਦੇ ਨਾਲ-ਨਾਲ ਕੀਰਤਨ ਵਾਲਾ ਹੋਰ ਜ਼ਰੂਰੀ ਸਾਜ਼ੋ-ਸਾਮਾਨ ਭੇਟ ਕੀਤਾ ਗਿਆ | ਇਸ ਮੌਕੇ ਸੀਨੀਅਰ ਅਕਾਲੀ ਆਗੂ ਅਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਅਤੇ ਪ੍ਰਸਿੱਧ ਕਥਾਵਾਚਕ ਗਿਆਨੀ ਮਾ. ਚਰਨ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਇਸ ਉਪਰਾਲੇ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਵਿਚ ਲਾਇਬ੍ਰੇਰੀਆਂ ਦੀ ਸਥਾਪਨਾ ਨੌਜਵਾਨਾਂ ਨੂੰ ਸਹੀ ਦਿਸ਼ਾ ਦੇਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਧਰਮ ਪ੍ਰਚਾਰ ਨੂੰ ਹੋਰ ਮਜ਼ਬੂਤ ਕਰੇਗੀ | ਆਗੂਆਂ ਨੇ ਸ਼੍ਰੋਮਣੀ ਕਮੇਟੀ ਵਲੋਂ ਧਰਮ ਪ੍ਰਚਾਰ, ਸਿੱਖ ਸਿੱਖਿਆ ਅਤੇ ਪੰਥਕ ਚੇਤਨਾ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਲਗਾਤਾਰ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ | ਉਨ੍ਹਾਂ ਆਸ ਜਤਾਈ ਕਿ ਭਵਿੱਖ ਵਿਚ ਵੀ ਸ਼੍ਰੋਮਣੀ ਕਮੇਟੀ ਇਸ ਤਰ੍ਹਾਂ ਦੇ ਕਾਰਜਾਂ ਰਾਹੀਂ ਸੰਗਤਾਂ ਨੂੰ ਧਾਰਮਿਕ ਅਤੇ ਇਤਿਹਾਸਕ ਗਿਆਨ ਨਾਲ ਜੋੜਦੀ ਰਹੇਗੀ | ਇਸ ਮੌਕੇ ਠੱਠੀ ਭਾਈ ਦੇ ਬਲਾਕ ਸੰਮਤੀ ਮੈਂਬਰ ਪ੍ਰੀਤਮ ਸਿੰਘ ਚੀਮਾ, ਗ੍ਰੰਥੀ ਸ਼ਮਸ਼ੇਰ ਸਿੰਘ ਆਦਿ ਪਤਵੰਤੇ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਮਹਿਰੋ ਵਿਚ ਮੈਗਾ ਪੀ.ਟੀ.ਐਮ. ਤੇ ਮਾਪਿਆਂ ਦੀ ਵਰਕਸ਼ਾਪ ਅਗਲੀ ਖ਼ਬਰ ਮੋਗਾ ਪੁਲਿਸ ਨੇ ਪੰਜਾਬ ਪੁਲਿਸ ਪੈਨਸ਼ਨਰ ਡੇ 'ਤੇ ਮਨਾਇਆ ਬਜ਼ੁਰਗ ਦਿਵਸ
Ad Position 24