02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਸਰਕਾਰੀ ਸਕੂਲ ਮਹਿਰੋ ਵਿਚ ਮੈਗਾ ਪੀ.ਟੀ.ਐਮ. ਤੇ ਮਾਪਿਆਂ ਦੀ ਵਰਕਸ਼ਾਪ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਗੁਰਤੇਜ ਸਿੰਘ ਬੱਬੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਰੋ ਵਿਚ ਮੈਗਾ ਪੀ.ਟੀ.ਐਮ. ਅਤੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪ ਕਰਵਾਈ ਗਈ | ਇਸ ਸਮਾਗਮ ਦੀ ਅਗਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ ਆਸ਼ੀਸ਼ ਕੁਮਾਰ ਸ਼ਰਮਾ ਵਲੋਂ ਕੀਤੀ ਗਈ | ਇਸ ਮੌਕੇ ਸਕੂਲ ਵਿਚ ਮਾਪਿਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਦਿਆਂ ਆਪਣੇ ਬੱਚਿਆਂ ਦੀ ਪੜ੍ਹਾਈ, ਅਨੁਸ਼ਾਸਨ ਅਤੇ ਸਕੂਲ ਦੀ ਕਾਰਗੁਜ਼ਾਰੀ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਵਿਦਿਆਰਥੀਆਂ ਦੇ ਮਾਪੇ ਸਕੂਲ ਦੇ ਅਨੁਸ਼ਾਸਿਤ ਮਾਹੌਲ, ਅਧਿਆਪਕ ਵਰਗ ਦੀ ਮਿਹਨਤ ਅਤੇ ਵਿਦਿਆਰਥੀਆਂ ਦੇ ਸ਼ਾਨਦਾਰ ਅਕਾਦਮਿਕ ਪ੍ਰਦਰਸ਼ਨ ਤੋਂ ਬਹੁਤ ਪ੍ਰਭਾਵਿਤ ਨਜ਼ਰ ਆਏ | ਇਸ ਮੌਕੇ ਮਿਡ ਟਰਮ ਪ੍ਰੀਖਿਆਵਾਂ ਵਿਚ ਉੱਚ ਪੁਜ਼ੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਗਿਆ | ਇਸ ਦੇ ਨਾਲ ਹੀ ਸੈਸ਼ਨ 2026-27 ਲਈ ਦਾਖ਼ਲਾ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਦਾਖ਼ਲਾ ਰੈਲੀ ਵੀ ਕੀਤੀ ਗਈ, ਜਿਸ ਦਾ ਮੁੱਖ ਉਦੇਸ਼ ਸਰਕਾਰੀ ਸਕੂਲਾਂ ਪ੍ਰਤੀ ਮਾਪਿਆਂ ਦਾ ਭਰੋਸਾ ਹੋਰ ਮਜ਼ਬੂਤ ਕਰਨਾ ਸੀ | ਇਸ ਮੌਕੇ ਪਿ੍ੰਸੀਪਲ ਭੁਪਿੰਦਰ ਕੌਰ ਨੇ ਕਿਹਾ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਮਕਸਦ ਮਾਪਿਆਂ ਅਤੇ ਅਧਿਆਪਕਾਂ ਦਰਮਿਆਨ ਸਾਂਝ ਨੂੰ ਹੋਰ ਮਜ਼ਬੂਤ ਕਰਨਾ ਹੈ, ਤਾਂ ਜੋ ਬੱਚਿਆਂ ਦੀ ਪੜ੍ਹਾਈ ਅਤੇ ਸਰਬਪੱਖੀ ਵਿਕਾਸ ਨੂੰ ਨਵੀਂ ਦਿਸ਼ਾ ਮਿਲ ਸਕੇ | ਇਸ ਮੌਕੇ ਗੋਬਿੰਦ ਰਾਏ, ਰਾਜੇਸ਼ ਖੰਨਾ, ਸੰਦੀਪ ਸਿੰਘ, ਗੁਰਦੀਪ ਕੁਮਾਰ, ਸੁਖਵਿੰਦਰ ਕੌਰ, ਯੋਗਿਤਾ, ਸੁਖਵਿੰਦਰ ਸਿੰਘ, ਮਮਤਾ ਕੌਸ਼ਲ, ਸੁਖਮੰਦਰ ਸਿੰਘ, ਅਨੂਪ ਕੌਰ, ਪਿ੍ਤਪਾਲ ਕੌਰ, ਰਮਨਦੀਪ ਕੌਰ, ਸੁਖਵਿੰਦਰ ਸਿੰਘ, ਭਗਵਾਨ ਸਿੰਘ, ਦਵਿੰਦਰ ਕੌਰ, ਅਨੂ, ਸਿਮਰਨਦੀਪ ਕੌਰ ਅਤੇ ਗੁਰਪ੍ਰੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੋਗਾ ਸ਼ਹਿਰ ਦੇ ਮਸਲੇ ਵਿਸ਼ੇ 'ਤੇ ਸਿਵਲ ਸੁਸਾਇਟੀ ਮੋਗਾ ਵਲੋਂ 26 ਦਸੰਬਰ ਨੂੰ ਇਕੱਠ ਕਰਨ ਦਾ ਐਲਾਨ • ਆਮ ਲੋਕਾਂ ਨੂੰ... ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਮੈਂਬਰ ਵਲੋਂ ਧਰਮ ਪ੍ਰਚਾਰ ਦੀ ਮਜ਼ਬੂਤੀ ਲਈ ਠੱਠੀ ਭਾਈ ਦੀ ਲਾਇਬ੍ਰੇਰੀ ਲਈ 1 ਲੱਖ ਰੁਪਏ ਅਤੇ ਕੀਰਤਨ ਵਾ...
Ad Position 24