02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
• ਨਵੇਂ ਸਾਲ ਦੇ ਸ਼ੁਰੂ ਵਿਚ ਹੀ ਕੀਤੇ ਜਾਣਗੇ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਜਿੰਦਰ ਸਿੰਘ ਧਾਲੀਵਾਲ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸੂਬਾ ਜੁਆਇੰਟ ਸਕੱਤਰ ਦਲਜੀਤ ਸਿੰਘ ਸਬਰਵਾਲ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ, ਨਿਰਵੈਰ ਸਿੰਘ ਸਟੇਟ ਕਮੇਟੀ ਮੈਂਬਰ ਦੀ ਸਾਂਝੀ ਅਗਵਾਈ ਵਿਚ ਮੋਗਾ ਵਿਖੇ ਹੋਈ | ਮੀਟਿੰਗ ਵਿਚ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ ਇੰਦਰਪਾਲ ਸਿੰਘ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਧਰਮਿੰਦਰ ਸਿੰਘ, ਜ਼ਿਲ੍ਹਾ ਸਰਪ੍ਰਸਤ ਫ਼ਾਜ਼ਿਲਕਾ ਧਰਮਿੰਦਰ ਗੁਪਤਾ, ਹਰਪ੍ਰੀਤ ਸਿੰਘ ਅੰਮਿ੍ਤਸਰ, ਜ਼ਿਲ੍ਹਾ ਸਰਪ੍ਰਸਤ ਗੁਰਦਾਸਪੁਰ ਰਜਿੰਦਰ ਸਿੰਘ ਨੇ ਦੋਸ਼ ਲਗਾਇਆ ਕਿ ਪੰਜਾਬ ਸਰਕਾਰ ਹਮੇਸ਼ਾ ਹੀ ਸਰਕਾਰੀ ਮੁਲਾਜ਼ਮਾਂ ਅਤੇ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅੱਖੋਂ-ਪਰੋਖੇ ਕਰਦੀ ਆ ਰਹੀ ਹੈ ਅਤੇ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ ਜਿਸ ਦੀ ਉਦਾਹਰਨ 2025 ਸਾਲ ਵਿਚ ਸਰਕਾਰ ਵਲੋਂ ਡੀ.ਏ. ਦੀ ਇਕ ਵੀ ਕਿਸ਼ਤ ਜਾਰੀ ਨਹੀਂ ਕੀਤੀ | ਆਮ ਆਦਮੀ ਪਾਰਟੀ ਦੀ ਸਰਕਾਰ ਕਰਮਚਾਰੀ ਵਿਰੋਧੀ ਹੈ | ਅਧਿਆਪਕ ਜਥੇਬੰਦੀਆਂ ਦੇ ਆਗੂਆਂ ਨਾਲ ਕਈ ਵਾਰ ਵਿੱਤ ਮੰਤਰੀ ਵਲੋਂ ਮੀਟਿੰਗਾਂ ਕਰ ਕੇ ਕਿਸੇ ਵੀ ਵਿੱਤੀ ਮਸਲੇ ਦਾ ਹੱਲ ਨਹੀਂ ਕੀਤਾ ਗਿਆ | ਮਾਸਟਰ ਕੇਡਰ ਯੂਨੀਅਨ ਨਾਲ ਵਿੱਤ ਮੰਤਰੀ ਵਲੋਂ 29 ਅਕਤੂਬਰ ਨੂੰ ਹੋਈ ਮੀਟਿੰਗ ਵਿਚ ਇਹ ਵਾਅਦਾ ਕੀਤਾ ਗਿਆ ਸੀ ਕਿ ਚੋਣ ਜ਼ਾਬਤੇ ਤੋਂ ਤੁਰੰਤ ਬਾਅਦ ਵਿੱਤੀ ਮੰਗਾਂ ਦਾ ਹੱਲ ਕੀਤਾ ਜਾਵੇਗਾ ਪਰੰਤੂ ਪੰਜਾਬ ਸਰਕਾਰ ਵਲੋਂ ਇਨ੍ਹਾਂ ਮੰਗਾਂ ਨੂੰ ਹਮੇਸ਼ਾ ਹੀ ਅੱਖੋਂ-ਪਰੋਖੇ ਕੀਤਾ ਗਿਆ | ਮਾਸਟਰ ਕੇਡਰ ਯੂਨੀਅਨ ਦੀਆਂ ਜਾਇਜ਼ ਮੰਗਾਂ ਵਿਚੋਂ ਇਕ ਅਹਿਮ ਮੰਗ ਐਸ.ਐਸ.ਏ./ਰਮਸਾ ਅਧੀਨ ਕੰਮ ਕਰ ਚੁੱਕੇ ਅਧਿਆਪਕ ਨੂੰ ਲੈਂਥ ਆਫ਼ ਸਰਵਿਸ ਦੇ ਹਿਸਾਬ ਨਾਲ ਬਣਦੀਆਂ ਅਚਨਚੇਤ ਛੁੱਟੀਆਂ ਦੇਣ ਸਬੰਧੀ ਵੀ ਪੰਜਾਬ ਸਰਕਾਰ ਸੰਜੀਦਾ ਨਹੀਂ ਹੈ ਜਿਸ ਦੇ ਵਿਰੋਧ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਵਲੋਂ ਮੀਟਿੰਗ ਵਿਚ ਫ਼ੈਸਲਾ ਲਿਆ ਗਿਆ ਕਿ 2026 ਨਵੇਂ ਸਾਲ ਦੇ ਸ਼ੁਰੂਆਤ ਵਿਚ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤੇ ਜਾਣਗੇ | ਇਸ ਸਮੇਂ ਹੋਰਨਾਂ ਤੋਂ ਇਲਾਵਾ ਅਸ਼ਵਨੀ ਕੁਮਾਰ ਸਟੇਟ ਕਮੇਟੀ ਮੈਂਬਰ ਅੰਮਿ੍ਤਸਰ, ਹਰਪ੍ਰੀਤ ਸਿੰਘ ਅੰਮਿ੍ਤਸਰ, ਮਨਦੀਪ ਸਿੰਘ ਔਲਖ, ਕਰਮਜੀਤ ਵਾਸਦੇਵ ਸੀਨੀਅਰ ਮੀਤ ਪ੍ਰਧਾਨ ਗੁਰਦਾਸਪੁਰ, ਰਾਜਪਾਲ ਸਿੰਘ ਮੀਡੀਆ ਕੋਆਰਡੀਨੇਟਰ ਤਰਨਤਾਰਨ, ਪਰਮਿੰਦਰ ਸਿੰਘ ਬੇਗੇਵਾਲ, ਜੁਗਰਾਜ ਸਿੰਘ, ਨਰਿੰਦਰ ਕੁਮਾਰ ਜਨਰਲ ਸਕੱਤਰ ਫ਼ਰੀਦਕੋਟ, ਹਰਪ੍ਰੀਤ ਸਹਿਗਲ, ਅਮਨਦੀਪ ਸਿੰਘ ਮੀਡੀਆ ਕੋਆਰਡੀਨੇਟਰ, ਸੰਦੀਪ ਕੁਮਾਰ ਬਲਾਕ ਪ੍ਰਧਾਨ, ਅਮਨਦੀਪ ਸਿੰਘ ਬਲਾਕ ਪ੍ਰਧਾਨ, ਬਲਰਾਜ ਕੋਕਰੀ ਬਲਾਕ ਪ੍ਰਧਾਨ, ਨਿਰਮਲਜੀਤ ਸਿੰਘ ਬਲਾਕ ਪ੍ਰਧਾਨ, ਸੰਦੀਪ ਪੁਰੀ, ਨਿਰਮਲ ਸਿੰਘ, ਪਰਮਿੰਦਰ ਸਿੰਘ, ਅੰਮਿ੍ਤਪਾਲ ਸਿੰਘ ਡੀ.ਪੀ., ਗੁਰਪ੍ਰੀਤ ਸਿੰਘ ਵਿੱਤ ਸਕੱਤਰ, ਗੁਰਚਰਨ ਸਿੰਘ ਡੀ.ਪੀ., ਲਖਬੀਰ ਸਿੰਘ, ਪੁਨੀਤ ਕੁਮਾਰ, ਵਿਸ਼ਾਲ ਸ਼ਰਮਾ, ਲਖਵਿੰਦਰ ਸਿੰਘ ਲੈਕਚਰਾਰ, ਸੁਖਵਿੰਦਰ ਸਿੰਘ ਅਜੀਤਵਾਲ, ਸੋਢੀ ਸਿੰਘ, ਅੰਕੁਸ਼ ਕੁਮਾਰ ਆਦਿ ਅਧਿਆਪਕ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਕਾ ਮਿਸ਼ਨ ਗਰਾਮੀਣ ਪਿੰਡਾਂ ਲਈ ਨਵਾਂ ਯੁੱਗ-ਸਾਬਕਾ ਐਸ.ਪੀ. ਮੁਖਤਿਆਰ ਸਿੰ... ਅਗਲੀ ਖ਼ਬਰ ਪੰਜਾਬ ਦੀਆਂ ਵੱਖ-ਵੱਖ ਜਥੇਬੰਦੀਆਂ ਵਲੋਂ ਪ੍ਰਮੁੱਖ ਵਿੱਤੀ ਮੰਗਾਂ ਨੂੰ ਲੈ ਕੇ ਸਾਂਝੇ ਸੰਘਰਸ਼ ਕਰਨ ਦਾ ਐਲਾਨ
Ad Position 24