02-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਕਾ ਮਿਸ਼ਨ ਗਰਾਮੀਣ ਪਿੰਡਾਂ ਲਈ ਨਵਾਂ ਯੁੱਗ-ਸਾਬਕਾ ਐਸ.ਪੀ. ਮੁਖਤਿਆਰ ਸਿੰਘ ਸੰਧੂ

Ad Position 21
repet_subhas-goyals [Copy P29]
ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਐਸ.ਪੀ. ਮੁਖਤਿਆਰ ਸਿੰਘ ਸੰਧੂ ਨੇ ਵਿਕਸਿਤ ਭਾਰਤ ਗਰੰਟੀ ਫਾਰ ਰੋਜ਼ਗਾਰ ਐਂਡ ਆਜੀਵਕਾ ਮਿਸ਼ਨ ਗਰਾਮੀਣ (ਵੀ. ਬੀ. ਜੀ ਰਾਮ ਜੀ) ਦੇ ਸ਼ੁਭ ਆਗਮਨ 'ਤੇ ਸਾਰੇ ਮਜ਼ਦੂਰ ਭਰਾਵਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਮਿਸ਼ਨ ਪਿੰਡਾਂ ਦੇ ਗਰੀਬ ਮਜ਼ਦੂਰ ਵਰਗ ਦੀ ਆਰਥਿਕ ਤਸਵੀਰ ਬਦਲ ਦੇਵੇਗਾ | ਉਨ੍ਹਾਂ ਕਿਹਾ ਕਿ ਇਹ ਸਕੀਮ ਸਿਰਫ ਰੋਜ਼ਗਾਰ ਨਹੀਂ ਸਗੋਂ ਮਜ਼ਦੂਰਾਂ ਦੀ ਇੱਜ਼ਤ ਆਮਦਨ ਅਤੇ ਹੱਕਾਂ ਦੀ ਗਰੰਟੀ ਹੈ | ਐਸ.ਪੀ. ਸੰਧੂ ਨੇ ਦੱਸਿਆ ਕਿ ਨਵੀਂ ਸਕੀਮ ਤਹਿਤ ਰੋਜ਼ਗਾਰ ਦੀ ਗਰੰਟੀ 100 ਦਿਨਾਂ ਤੋਂ ਵਧਾ ਕੇ 125 ਦਿਨ ਕਰ ਦਿੱਤੀ ਗਈ ਹੈ ਜਿਸ ਨਾਲ ਮਜ਼ਦੂਰ ਪਰਿਵਾਰਾਂ ਦੀ ਸਾਲਾਨਾ ਆਮਦਨ ਵਿਚ ਵੱਡਾ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਹੁਣ ਡਿਜੀਟਲ ਭੁਗਤਾਨ ਪ੍ਰਣਾਲੀ ਅਤੇ ਤੁਰੰਤ ਸਮੀਖਿਆ ਨਾਲ ਮਜ਼ਦੂਰੀ ਦੀ ਰਕਮ ਸਿੱਧੀ ਮਜ਼ਦੂਰਾਂ ਦੇ ਖਾਤਿਆਂ ਵਿਚ ਜਮ੍ਹਾਂ ਹੋਵੇਗੀ ਜਿਸ ਨਾਲ ਦੇਰੀ ਅਤੇ ਭਿ੍ਸ਼ਟਾਚਾਰ ਦੋਵਾਂ 'ਤੇ ਰੋਕ ਲੱਗੇਗੀ | ਉਨ੍ਹਾਂ ਦਾਅਵਾ ਕੀਤਾ ਕਿ ਨਵੀਂ ਸਕੀਮ ਨਾਲ ਠੇਕੇਦਾਰੀ ਪ੍ਰਣਾਲੀ ਖਤਮ ਹੋਵੇਗੀ ਅਤੇ ਬੰਧਨ-ਮੁਕਤ ਵਾਤਾਵਰਨ ਉੱਸਰੇਗਾ ਜਿਸ ਨਾਲ ਮਜ਼ਦੂਰਾਂ ਨੂੰ ਉਨ੍ਹਾਂ ਦੇ ਪੂਰੇ ਹੱਕ ਮਿਲਣਗੇ ਅਤੇ ਆਮਦਨ ਵਿਚ ਸਥਾਈ ਵਾਧਾ ਹੋਵੇਗਾ | ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਇਸ ਮੁੱਦੇ 'ਤੇ ਲੋਕਾਂ ਨੂੰ ਗੁਮਰਾਹ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਦਕਿ ਹਕੀਕਤ ਇਹ ਹੈ ਕਿ ਵਿਕਸਿਤ ਭਾਰਤ ਰਾਮ ਜੀ ਬਿੱਲ ਲੋਕਾਂ ਦੇ ਹੱਕ ਮਜ਼ਬੂਤ ਕਰਨ ਅਤੇ ਉਨ੍ਹਾਂ ਨੂੰ ਸਥਾਈ ਲਾਭ ਦੇਣ ਲਈ ਲਿਆਂਦਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਤਖ਼ਤੂਪੁਰਾ ਜ਼ੋਨ ਤੋਂ ਬਲਾਕ ਸੰਮਤੀ ਆਜ਼ਾਦ ਜਿੱਤੇ ਉਮੀਦਵਾਰ ਤਿ੍ਸਨ ਸਿੰਘ ਦਾ ਕੀਤਾ ਸਨਮਾਨ ਅਗਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਮੀਟਿੰਗ ਹੋਈ
Ad Position 24