ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-15 ਦਸੰਬਰ ਨੂੰ ਪੰਜਾਬ 'ਚ ਹੋਈਆਂ ਬਲਾਕ ਕਮੇਟੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ 'ਚ ਮੋਗਾ ਜ਼ਿਲ੍ਹੇ ਦੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਇਤਿਹਾਸਕ ਜਿੱਤ ਪ੍ਰਾਪਤ ਕੀਤੀ ਤੇ ਪੰਜਾਬ ਦੇ ਲੋਕਾਂ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਨੀਤੀਆਂ 'ਤੇ ਆਪਣਾ ਵਿਸ਼ਵਾਸ ਪ੍ਰਗਟ ਕੀਤਾ | ਮੋਗਾ ਹਲਕੇ ਦੀ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਇਹ ਵਿਚਾਰ ਬਲਾਕ ਕਮੇਟੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਵਿਚ ਜਿੱਤਣ ਵਾਲੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੇ ਸਨਮਾਨ ਲਈ ਆਪਣੇ ਨਿਵਾਸ ਸਥਾਨ 'ਤੇ ਰੱਖੇ ਇਕ ਸਨਮਾਨ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਜੇਤੂ ਉਮੀਦਵਾਰਾਂ ਨੂੰ ਸਿਰੋਪਾਓ ਤੇ ਹਾਰ ਭੇਟ ਕੀਤੇ ਤੇ ਵਧਾਈ ਦਿੱਤੀ | ਆਪਣੇ ਸੰਬੋਧਨ 'ਚ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਿਰਪੱਖ ਚੋਣਾਂ ਕਰਵਾਈਆਂ ਤੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਸਭ ਤੋਂ ਵੱਧ ਸਮਰਥਨ ਦਿੱਤਾ | ਉਨ੍ਹਾਂ ਕਿਹਾ ਕਿ ਉਹ ਆਪਣੇ ਹਲਕੇ ਦੇ ਸਾਰੇ ਪਾਰਟੀ ਆਗੂਆਂ, ਅਹੁਦੇਦਾਰਾਂ, ਮਿਹਨਤੀ ਵਰਕਰਾਂ, ਵਲੰਟੀਅਰਾਂ ਤੇ ਵੋਟਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਉਮੀਦਵਾਰਾਂ ਨੂੰ ਮਿਹਨਤ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਪਿੰਡਾਂ ਦਾ ਹਰ ਪੱਖੋਂ ਵਿਕਾਸ ਹੋ ਸਕੇ ਤੇ ਲੋਕਾਂ ਦੇ ਕੰਮ ਬਿਨ੍ਹਾਂ ਕਿਸੇ ਭੇਦਭਾਵ ਦੇ ਪੂਰੇ ਕੀਤੇ ਜਾ ਸਕਣ | ਇਸ ਮੌਕੇ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰ, ਕੌਂਸਲਰ, ਵਰਕਰ ਤੇ ਵਲੰਟੀਅਰ ਮੌਜੂਦ ਸਨ |