ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੀ ਇਕ ਵਿਸ਼ੇਸ਼ ਮੀਟਿੰਗ ਮੋਗਾ ਵਿਖੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਇਮਾਨ ਸਿੰਘ ਮਾਨ ਕਾਰਜਕਾਰੀ ਪ੍ਰਧਾਨ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕੀਤੀ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਮੇਲਾ ਮਾਘੀ 'ਤੇ 15 ਜਨਵਰੀ 2026 ਨੂੰ ਜ਼ਿਲ੍ਹਾ ਮੋਗਾ ਦੇ ਇਤਿਹਾਸਕ ਨਗਰ ਤਖ਼ਤੂਪੁਰਾ ਸਾਹਿਬ ਵਿਖੇ ਵੱਡੀ ਸਿਆਸੀ ਕਾਨਫ਼ਰੰਸ ਕਰੇਗਾ ਜਿਸ ਦੀਆਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਕਾਨਫ਼ਰੰਸ ਨੂੰ ਲੈ ਕੇ ਪਾਰਟੀ ਆਗੂਆਂ ਤੇ ਵਰਕਰਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ ਤੇ ਇਸ ਨੂੰ ਕਾਮਯਾਬ ਕਰਨ ਲਈ ਵੱਖ-ਵੱਖ ਆਗੂਆਂ ਦੀਆਂ ਡਿਊਟੀਆਂ ਵੀ ਲਗਾਈਆਂ ਜਾ ਰਹੀਆਂ ਹਨ | ਮੀਟਿੰਗ 'ਚ ਪ੍ਰੋ. ਮਹਿੰਦਰਪਾਲ ਸਿੰਘ, ਬਹਾਦਰ ਸਿੰਘ, ਗੁਰਜੰਟ ਸਿੰਘ ਕੱਟੂ, ਹਰਪ੍ਰੀਤ ਸਿੰਘ ਸੀਨੀਅਰ ਜ਼ਿਲ੍ਹਾ ਯੂਥ ਪ੍ਰਧਾਨ ਮੋਗਾ, ਸੁਖਦੇਵ ਸਿੰਘ ਫ਼ਤਿਹਗੜ੍ਹ ਕੋਰੋਟਾਣਾ ਆਦਿ ਹਾਜ਼ਰ ਸਨ |