01-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-12-2025

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਜਾਗਰੂਕਤਾ ਰੈਲੀ

Ad Position 21
No active advertisement
ਅਜੀਤ ਡੈਸਕ 24-12-2025
ਮੋਗਾ, 23 ਦਸੰਬਰ (ਸੁਰਿੰਦਰਪਾਲ ਸਿੰਘ)-ਮਾਣਯੋਗ ਜਸਟਿਸ ਅਸ਼ਵਨੀ ਕੁਮਾਰ ਮਿਸ਼ਰਾ ਜੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਚੰਡੀਗੜ੍ਹ ਤੇ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 6 ਦਸੰਬਰ ਤੋਂ 6 ਜਨਵਰੀ 2026 ਤੱਕ ਪੂਰੇ ਪੰਜਾਬ 'ਚ ਯੂਥ ਅਗੇਂਸਟ ਡਰੱਗਜ-ਐਂਟੀ ਡਰੱਗਜ਼ ਅਵੇਅਰਨੈਸ ਡਰਾਈਵ' ਮੁਹਿੰਮ ਚਲਾਈ ਜਾ ਰਹੀ ਹੈ | ਇਸ ਮੁਹਿੰਮ ਤਹਿਤ ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਵਲੋਂ ਸਿੱਖਿਆ ਵਿਭਾਗ ਮੋਗਾ, ਪੁਲਿਸ ਬੈਂਡ ਤੇ ਸੈਂਟਰਲ ਕਲੱਬ ਮੋਗਾ ਦੇ ਸਹਿਯੋਗ ਨਾਲ ਜ਼ਿਲ੍ਹਾ ਕਚਹਿਰੀਆਂ ਮੋਗਾ ਤੋਂ ਮੇਨ ਚੌਕ ਮੋਗਾ ਤੱਕ ਕੱਢੀ ਗਈ ਨਸ਼ਾ ਵਿਰੋਧੀ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ | ਰੈਲੀ 'ਚ ਮੋਗਾ ਦੇ ਸਾਰੇ ਜੁਡੀਸ਼ੀਅਲ ਅਫ਼ਸਰ, ਪੁਲਿਸ ਵਿਭਾਗ ਦੇ ਏ.ਐਸ.ਆਈ. ਹਰਮੇਲ ਸਿੰਘ ਇੰਚਾਰਜ ਜ਼ਿਲ੍ਹਾ ਸਾਂਝ ਕੇਂਦਰ ਮੋਗਾ, ਬਾਰ ਐਸੋਸੀਏਸ਼ਨ ਮੋਗਾ ਦੇ ਮੈਂਬਰ, ਪੈਨਲ ਵਕੀਲ, ਲੀਗਲ ਏਡ ਡਿਫੈਂਸ ਕੌਂਸਲ, ਸਰਕਾਰੀ ਵਕੀਲ, ਸੈਂਟਰ ਕਲੱਬ ਮੋਗਾ ਦੇ ਮੈਂਬਰ, ਹੌਲਦਾਰ ਦਲਜੀਤ ਸਿੰਘ, ਅਧਿਆਪਕ, ਵਿਦਿਆਰਥੀਆਂ, ਡੀ.ਐਲ.ਐਸ.ਏ. ਦਾ ਸਟਾਫ਼ ਤੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਹਿੱਸਾ ਲਿਆ | ਨੀਲਮ ਅਰੋੜਾ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਵਿਚ ਇਹ ਸੰਦੇਸ਼ ਪਹੁੰਚਾਉਣਾ ਹੈ ਕਿ ਸਾਨੂੰ ਨਸ਼ਿਆਂ ਤੋਂ ਦੂਰ ਰਹਿਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਵਾਲਮੀਕਿ ਸਭਾ ਮੋਗਾ ਦੇ ਸਰਬ-ਸੰਮਤੀ ਨਾਲ ਹੈਪੀ ਚੋਬੜ ਪ੍ਰਧਾਨ ਬਣੇ ਅਗਲੀ ਖ਼ਬਰ ਅਗਰਵਾਲ ਵੈੱਲਫੇਅਰ ਸੁਸਾਇਟੀ ਤੇ ਅਗਰਵਾਲ ਮਹਿਲਾ ਸੈੱਲ ਦੀ ਕਮੇਟੀ ਬਣਾਈ, ਵਿਜੇ ਸਿੰਗਲਾ ਚੇਅਰਮੈਨ ਨਿਯੁਕਤ
Ad Position 24