ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਰੋਡੇ ਵਾਸੀਆਂ ਨੇ ਲਾਇਆ ਦੁੱਧ ਦਾ ਲੰਗਰ

Ad Position 21
No active advertisement
ਅਜੀਤ ਡੈਸਕ 25-12-2025
ਸਮਾਲਸਰ, 24 ਦਸੰਬਰ (ਗੁਰਜੰਟ ਕਲਸੀ ਲੰਡੇ)-ਪਿੰਡ ਰੋਡੇ ਦੇ ਪੱਤੀ ਰਾਇਆ ਦੇ ਸਮੂਹ ਨਗਰ ਨਿਵਾਸੀਆਂ, ਐਨ.ਆਰ.ਆਈ. ਵੀਰਾਂ ਤੇ ਸਮੂਹ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ, ਮੋਤੀ ਰਾਮ ਮਹਿਰਾ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਾਇਆ | ਇਸ ਪਵਿੱਤਰ ਸੇਵਾ ਦਾ ਪ੍ਰਬੰਧ ਪਿੰਡ ਵਾਸੀਆਂ ਵਲੋਂ ਕੀਤਾ ਗਿਆ | ਇਸ ਮੌਕੇ ਇਲਾਕੇ ਦੇ ਲੋਕਾਂ ਨੇ ਸ਼ਰਧਾ ਤੇ ਸਤਿਕਾਰ ਨਾਲ ਲੰਗਰ ਛਕਿਆ | ਲੰਗਰ ਦੀ ਸੇਵਾ ਗੁਰਮਤਿ ਅਨੁਸਾਰ ਨਿਮਰਤਾ ਤੇ ਸੇਵਾ ਭਾਵਨਾ ਕੀਤੀ ਗਈ | ਲੰਗਰ ਲਾਉਣ ਵਾਲੇ ਸੇਵਾਦਾਰਾਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ, ਮੋਤੀ ਰਾਮ ਮਹਿਰਾ ਜੀ ਦੀ ਸ਼ਹਾਦਤ ਸਾਨੂੰ ਸੱਚ ਧਰਮ ਤੇ ਅਟੱਲ ਹੌਸਲੇ ਦਾ ਸੰਦੇਸ਼ ਦਿੰਦੀ ਹੈ |
Ad Position 22
No active advertisement
ਪਿਛਲੀ ਖ਼ਬਰ ਇਕ ਕਿੱਲੋ ਅਫ਼ੀਮ, ਇਕ ਪਿਸਟਲ 32 ਬੋਰ ਸਮੇਤ ਇਕ ਗੱਡੀ, ਦੋ ਮੋਬਾਈਲ ਫ਼ੋਨ ਸਮੇਤ 2 ਨਸ਼ਾ ਤਸਕਰ ਕਾਬੂ ਅਗਲੀ ਖ਼ਬਰ ਬੰਟੀ ਰੋਮਾਣਾ ਨੂੰ ਸੁਪਨਿਆਂ 'ਚ ਮੈਂ ਹੀ ਨਜ਼ਰ ਆਉਂਦਾ ਹਾਂ- ਕੁਸ਼ਲਦੀਪ ਸਿੰਘ ਢਿੱਲੋਂ
Ad Position 24
No active advertisement