ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਵੈਟਰਨਰੀ ਡਾਕਟਰਾਂ ਨੇ ਦੂਸਰੇ ਦਿਨ ਵੀ ਵੈਟਰਨਰੀ ਸੇਵਾਵਾਂ ਕੀਤੀਆਂ ਠੱਪ

Ad Position 21
No active advertisement
ਅਜੀਤ ਡੈਸਕ 25-12-2025
ਮੋਗਾ, ਕਿਸ਼ਨਪੁਰਾ ਕਲਾਂ, 24 ਦਸੰਬਰ (ਸੁਰਿੰਦਰਪਾਲ ਸਿੰਘ, ਅਮੋਲਕ ਸਿੰਘ ਕਲਸੀ)-ਜੁਆਇੰਟ ਐਕਸ਼ਨ ਕਮੇਟੀ ਆਫ਼ ਵੈਟਸ ਫ਼ਾਰ ਪੇਅ ਪੈਰਿਟੀ ਦੇ ਸੱਦੇ 'ਤੇ ਜ਼ਿਲ੍ਹਾ ਮੋਗਾ ਦੇ ਵੈਟਰਨਰੀ ਡਾਕਟਰਾਂ ਵਲੋਂ ਪਸ਼ੂ ਪਾਲਣ ਵਿਭਾਗ ਦੀਆਂ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰੱਖੀਆਂ ਗਈਆਂ | ਜ਼ਿਲ੍ਹੇ 'ਚ ਓ.ਪੀ.ਡੀ. ਸਮੇਤ ਮੈਡੀਸਨ, ਸਰਜਰੀ, ਗਾਇਨੀ ਅਤੇ ਓਬਟੇਟਿ੍ਕਸ, ਲਬੌਰਟਰੀਜ਼ ਟੈਸਟ ਆਦਿ ਸਾਰੀਆਂ ਵੈਟਰਨਰੀ ਸੇਵਾਵਾਂ ਠੱਪ ਰਹੀਆਂ | ਜ਼ਿਕਰਯੋਗ ਹੈ ਕਿ ਵੈਟਰਨਰੀ ਡਾਕਟਰਾਂ ਦੀ ਪੇਅ ਪੈਰਿਟੀ ਮੈਡੀਕਲ ਡਾਕਟਰਾਂ ਨਾਲ 1977 ਤੋਂ ਲੈ ਕੇ 42 ਸਾਲ ਤੱਕ ਚੱਲੀ, ਇਸ ਦੇ ਨਾਲ ਹੀ ਡੀ.ਏ.ਸੀ.ਪੀ. (ਡਾਇਨੈਮਿਕ ਅਸੋਰਡ ਕੈਰੀਅਰ ਪ੍ਰੋਗਰੈਸ਼ਨ) 4-9-14 ਸਕੀਮ ਵੈਟਰਨਰੀ ਡਾਕਟਰਾਂ ਨੂੰ ਮੈਡੀਕਲ ਡਾਕਟਰਾਂ ਦੀ ਤਰ੍ਹਾਂ ਹੀ ਲਗਾਤਾਰ ਮਿਲਦੀ ਰਹੀ ਪਰ 2021 'ਚ ਸਰਕਾਰ ਨੇ ਮਾਣਯੋਗ ਪੰਜਾਬ ਤੇ ਹਰਿਆਣਾ ਹਾਈਕੋਰਟ ਤੇ ਸੁਪਰੀਮ ਕੋਰਟ ਆਫ਼ ਇੰਡੀਆ ਦੇ ਹੁਕਮਾਂ ਦੀ ਉਲੰਘਣਾ ਕਰਕੇ ਭੰਗ ਕਰ ਦਿੱਤੀ | ਸਰਕਾਰ ਸਰਵਿਸ ਰੂਲਾਂ ਦੀ ਵੀ ਉਲੰਘਣਾ ਕਰ ਰਹੀ ਹੈ | ਬਰਾਬਰ ਕੁਆਲੀਫਿਕੇਸ਼ਨ ਬਰਾਬਰ ਕੰਮ ਬਰਾਬਰ ਤਨਖ਼ਾਹ ਦੇ ਸਿਧਾਂਤ ਨੂੰ ਵੀ ਅੱਖੋਂ-ਪਰੋਖੇ ਕਰ ਰਹੀ ਹੈ | ਵੈਟਰਨਰੀ ਡਾਕਟਰ, ਮੈਡੀਕਲ ਡਾਕਟਰ, ਆਯੁਰਵੈਦਿਕ ਤੇ ਹੋਮਿਓਪੈਥਿਕ ਡਾਕਟਰਾਂ ਨੂੰ ਐਨ.ਪੀ.ਏ. ਦੇਣ ਲਈ ਸਰਕਾਰ ਨੇ ਸਾਂਝਾ ਨੋਟੀਫ਼ਿਕੇਸ਼ਨ ਜਾਰੀ ਕੀਤਾ ਹੋਇਆ ਹੈ, ਪਰ ਵੈਟਰਨਰੀ ਡਾਕਟਰਾਂ ਨੂੰ ਐਚ.ਆਰ.ਏ. ਆਨ ਐਨ.ਪੀ.ਏ. ਨਹੀਂ ਦਿੱਤਾ ਜਾ ਰਿਹਾ ਜੋ ਕਿ ਸਰਾਸਰ ਮਤਰੇਈ ਮਾਂ ਵਾਲਾ ਸਲੂਕ ਹੈ | ਵੈਟਰਨਰੀ ਸੇਵਾਵਾਂ ਸਪੈਸ਼ਲ ਸਰਵਿਸਿਜ਼ ਹੋਣ ਕਾਰਨ ਹੋਰ ਕੋਈ ਡਾਕਟਰ ਵੈਟਰਨਰੀ ਸੇਵਾਵਾਂ ਪ੍ਰਦਾਨ ਨਹੀਂ ਕਰ ਸਕਦਾ | ਦੋ ਦਿਨਾਂ ਲਈ ਸੇਵਾਵਾਂ ਠੱਪ ਰੱਖਣ ਦੇ ਫ਼ੈਸਲੇ ਦੇ ਅੱਜ ਦੂਜੇ ਦਿਨ ਵੀ ਸੂਬੇ ਦੇ ਵੈਟਰਨਰੀ ਡਾਕਟਰਾਂ ਨੇ ਆਪੋ ਆਪਣੇ ਜ਼ਿਲਿ੍ਹਆਂ ਦੇ ਪੌਲੀਕਲੀਨਿਕਾਂ ਵਿਖੇ ਪਹੁੰਚ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਜ਼ਿਲ੍ਹਾ ਪ੍ਰਧਾਨ ਡਾ. ਬੀਰਇੰਦਰਪਾਲ ਸਿੰਘ, ਡਾ. ਵਿਨੈ ਅਰੋੜਾ ਜਨਰਲ ਸਕੱਤਰ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ, ਡਾ. ਮਨਦੀਪ ਸਿੰਘ ਮੈਂਬਰ ਪੰਜਾਬ ਸਟੇਟ ਵੈਟਰਨਰੀ ਅਫ਼ਸਰ ਐਸੋਸੀਏਸ਼ਨ, ਡਾ. ਵਿਨੋਦ ਸ਼ੁਕਲਾ, ਡਾ. ਸ਼ਿਵਦੀਪ, ਡਾ. ਵਿਸ਼ਵਦੀਪ ਸਿੰਘ ਨੇ ਸੰਬੋਧਨ ਕੀਤਾ |
Ad Position 22
No active advertisement
ਪਿਛਲੀ ਖ਼ਬਰ ਪੰਜਾਬ 'ਚ ਅਮਨ ਕਾਨੂੰਨ ਦੀ ਸਥਿਤੀ ਪੂਰੀ ਤਰ੍ਹਾਂ ਵਿਗੜੀ-ਸਨੀ ਗਿੱਲ ਅਗਲੀ ਖ਼ਬਰ ਹੈਰੋਇਨ ਸਮੇਤ ਕਾਬੂ
Ad Position 24
No active advertisement