ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸ਼ਹੀਦੀ ਦਿਹਾੜੇ ਨੂੰ ਮੁੱਖ ਰੱਖਦਿਆਂ ਦੁੱਧ ਦਾ ਲੰਗਰ ਲਗਾਇਆ

Ad Position 21
No active advertisement
ਅਜੀਤ ਡੈਸਕ 25-12-2025
ਫਤਿਹਗੜ੍ਹ ਪੰਜਤੂਰ, 24 ਦਸੰਬਰ (ਜਸਵਿੰਦਰ ਸਿੰਘ ਪੋਪਲੀ)-ਦਿੱਲੀ ਕਾਨਵੈਂਟ ਸਕੂਲ ਮੁੰਡੀ ਜਮਾਲ ਫਤਿਹਗੜ੍ਹ ਪੰਜਤੂਰ ਦੀ ਮੈਨੇਜਮੈਂਟ ਕਮੇਟੀ ਵਲੋਂ ਸਿੱਖੀ ਸਿਧਾਂਤਾਂ ਨੂੰ ਮੁੱਖ ਰੱਖਦੇ ਹੋਏ ਗੁਰੂ ਸਾਹਿਬਾਨਾਂ ਦੇ ਹਰੇਕ ਪੁਰਬ ਨੂੰ ਬੜੇ ਹੀ ਸ਼ਰਧਾ ਭਾਵਨਾ ਤੇ ਸਤਿਕਾਰ ਸਹਿਤ ਮਨਾਇਆ ਜਾਂਦਾ ਹੈ | ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਇਸ ਵਾਰ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਹੋਇਆਂ ਸਕੂਲ ਵਲੋਂ ਸਕੂਲ ਦੇ ਮੇਨ ਗੇਟ ਦੇ ਬਾਹਰ ਸੜਕ ਦੇ ਨਜ਼ਦੀਕ ਆਉਣ ਜਾਣ ਵਾਲੀਆਂ ਸੰਗਤਾਂ ਲਈ ਦੁੱਧ ਦੇ ਲੰਗਰ ਲਗਾਏ ਗਏ | ਜਿਸ 'ਚ ਸਕੂਲ ਸਟਾਫ, ਵਿਦਿਆਰਥੀਆਂ ਤੇ ਸਕੂਲ ਬੱਸਾਂ ਨੂੰ ਚਲਾਉਣ ਵਾਲੇ ਡਰਾਈਵਰਾਂ ਵਲੋਂ ਦੁੱਧ ਪਲਾਉਣ ਦੀ ਸੇਵਾ ਨਿਭਾਈ ਗਈ | ਸਕੂਲ ਪ੍ਰਬੰਧਕਾਂ ਵਲੋਂ ਇਸ ਸ਼ਹੀਦੀ ਦਿਹਾੜੇ ਤੋਂ ਮੁੱਖ ਰੱਖਦੇ ਹੋਏ ਵਿਦਿਆਰਥੀਆਂ ਤੇ ਸਕੂਲ ਸਟਾਫ ਨਾਲ ਸ੍ਰੀ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਯਾਦ ਕਰਦਿਆਂ ਹੋਇਆਂ ਉਨ੍ਹਾਂ ਦਾ ਇਤਿਹਾਸ ਸਾਂਝਾ ਕੀਤਾ ਗਿਆ ਤੇ ਗੁਰੂ ਗੋਬਿੰਦ ਸਿੰਘ ਜੀ ਦੀ ਸਿੱਖ ਪੰਥ ਨੂੰ ਦੇਣ ਤੇ ਉਨ੍ਹਾਂ ਦੇ ਬਲੀਦਾਨ ਤੇ ਮਹੱਤਵ ਨੂੰ ਸਾਂਝਾ ਕੀਤਾ ਗਿਆ | ਇਸ ਮੌਕੇ ਸਕੂਲ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਤੇ ਪਿ੍ੰਸੀਪਲ ਨਿਮਰਤਾ ਭੱਲਾ ਦੁਆਰਾ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਦੀ ਸ਼ਹਾਦਤ ਨੂੰ ਪ੍ਰਣਾਮ ਕੀਤਾ |
Ad Position 22
No active advertisement
ਪਿਛਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ 'ਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਕਰੀਅਰ ਜ਼ੋਨ ਮੋਗਾ ਦੀ ਵਿਦਿਆਰਥਣ ਨੇ ਹਾਸਲ ਕੀਤੇ 64 ਸਕੋਰ
Ad Position 24
No active advertisement