01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬੱਧਨੀ ਕਲਾਂ ਪੁਲਿਸ ਵਲੋਂ ਵਿਅਕਤੀ ਹੈਰੋਇਨ ਸਮੇਤ ਕਾਬੂ

Ad Position 21
No active advertisement
ਅਜੀਤ ਡੈਸਕ 25-12-2025
ਬੱਧਨੀ ਕਲਾਂ, 24 ਦਸੰਬਰ (ਸੰਜੀਵ ਕੋਛੜ)-ਮਾਨਯੋਗ ਡੀ.ਜੀ. ਪੰਜਾਬ ਵਲੋਂ ਮਾੜੇ ਅਨਸਰਾਂ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਡਾ. ਅਜੇ ਗਾਂਧੀ ਜ਼ਿਲ੍ਹਾ ਪੁਲਿਸ ਮੁਖੀ, ਬਾਲ ਕ੍ਰਿਸ਼ਨ ਸ਼ਰਮਾ ਐਸ.ਪੀ. ਮੋਗਾ ਦੀ ਅਗਵਾਈ ਤੇ ਨਿਹਾਲ ਸਿੰਘ ਵਾਲਾ ਦੇ ਉਪ ਕਪਤਾਨ ਅਨਵਰ ਅਲੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਥਾਣਾ ਬੱਧਨੀ ਕਲਾਂ ਦੇ ਮੁਖੀ ਇੰਸਪੈਕਟਰ ਗੁਰਮੇਲ ਸਿੰਘ ਚਹਿਲ ਵਲੋਂ ਇਕ ਵਾਰ ਫਿਰ ਤੋਂ ਬੱਧਨੀ ਕਲਾਂ ਤੇ ਆਸ ਪਾਸ ਦੇ ਪਿੰਡਾਂ 'ਚ ਕਾਰਵਾਈ ਨੂੰ ਅੰਜਾਮ ਦੇਣਾ ਸ਼ੁਰੂ ਕਰ ਦਿੱਤਾ ਗਿਆ ਹੈ | ਸਹਾਇਕ ਥਾਣੇਦਾਰ ਸੰਤੋਖ ਸਿੰਘ ਸਮੇਤ ਬੱਧਨੀ ਕਲਾਂ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦਿਆਂ ਮਨਪ੍ਰੀਤ ਸਿੰਘ ਉਰਫ਼ ਲੰਗਰ ਵਾਸੀ ਬੱਧਨੀ ਕਲਾਂ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਕਿਸੇ ਖ਼ਾਸ ਮੁਖ਼ਬਰ ਦੀ ਇਤਲਾਹ 'ਤੇ ਸਹਾਇਕ ਥਾਣੇਦਾਰ ਸੰਤੋਖ ਸਿੰਘ ਨੇ ਉਕਤ ਵਿਅਕਤੀ ਨੂੰ ਕਾਬੂ ਕੀਤਾ ਹੈ, ਜਿਸ ਵਿਰੁੱਧ ਐਨ.ਡੀ.ਪੀ.ਐਸ. ਦੀਆਂ ਧਾਰਾਵਾਂ ਤਹਿਤ ਮੁਕੱਦਮਾ ਬੱਧਨੀ ਕਲਾਂ ਵਿਖੇ ਦਰਜ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਇਸ ਵਿਅਕਤੀ ਨੂੰ ਮਾਣਯੋਗ ਅਦਾਲਤ 'ਚ ਪੇਸ਼ ਕਰਕੇ ਅਗਲੀ ਪੁੱਛਗਿੱਛ ਅਮਲ 'ਚ ਲਿਆਂਦੀ ਜਾ ਰਹੀ ਹੈ | ਐਸ.ਐਚ.ਓ. ਗੁਰਮੇਲ ਸਿੰਘ ਚਹਿਲ ਨੇ ਦੱਸਿਆ ਕਿ ਇਸ ਤੋਂ ਇਲਾਵਾ ਹੈੱਡ ਕਾਂਸਟੇਬਲ ਜਗਸੀਰ ਸਿੰਘ ਨੇ ਸਮੇਤ ਪੁਲਿਸ ਪਾਰਟੀ ਕਾਰਵਾਈ ਕਰਦਿਆਂ ਆਕਾਸ਼ਦੀਪ ਸਿੰਘ ਉਰਫ਼ ਬੜੀ ਵਾਸੀ ਬੱਧਨੀ ਕਲਾਂ ਨੂੰ 35 ਖੁੱਲ੍ਹੀਆਂ ਨਸ਼ੀਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ, ਜਿਸ ਵਿਰੁੱਧ ਥਾਣਾ ਬੱਧਨੀ ਕਲਾਂ ਵਿਖੇ ਐਨ.ਡੀ.ਪੀ.ਐਸ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ ਨਰਸਿੰਗ ਦੇ ਪਹਿਲੇ ਸਮੈਸਟਰ 2025 ਦਾ ਨਤੀਜਾ ਸ਼ਾਨਦਾਰ ਰਿਹਾ ਅਗਲੀ ਖ਼ਬਰ ਗਿਆਨ ਸਾਗਰ ਪਬਲਿਕ ਸਕੂਲ ਠੱਠੀ ਭਾਈ 'ਚ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਸਮਾਗਮ
Ad Position 24
No active advertisement