ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦੇ ਬੀ.ਐਸ.ਸੀ. ਨਰਸਿੰਗ ਸਮੈਸਟਰ ਪਹਿਲੇ ਦੇ ਵਿਦਿਆਰਥੀਆਂ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਵਿਚ ਪਹਿਲੇ ਸਥਾਨ 'ਤੇ ਜੈਸਮੀਨਪ੍ਰੀਤ ਕੌਰ ਪੁੱਤਰੀ ਗੁਰਚਰਨ ਸਿੰਘ, ਦੂਜੇ ਸਥਾਨ 'ਤੇ ਗੁਰਲੀਨ ਕੌਰ ਪੁੱਤਰੀ ਰਾਜਿੰਦਰ ਸਿੰਘ, ਤਨਵੀਰ ਕੌਰ ਪੁੱਤਰੀ ਬਲਰਾਜ ਸਿੰਘ, ਤੀਸਰੇ ਸਥਾਨ 'ਤੇ ਹਰਜੋਤ ਕੌਰ ਪੁੱਤਰੀ ਭਰਪੂਰ ਸਿੰਘ, ਮਮਤਾ ਸ਼ਰਮਾ ਪੁੱਤਰੀ ਮਨਿੰਦਰ ਸਿੰਘ, ਪ੍ਰਭਜੋਤ ਕੌਰ ਪੁੱਤਰੀ ਹਰਦੀਪ ਸਿੰਘ, ਸਿਮਰਨ ਮੰਗੇੜਾ ਪੁੱਤਰੀ ਸੁਖਜਿੰਦਰ ਸਿੰਘ, ਸਿਮਰਨਜੀਤ ਕੌਰ ਪੁੱਤਰੀ ਰਣਜੀਤ ਸਿੰਘ, ਸੁਖਪ੍ਰੀਤ ਕੌਰ ਪੁੱਤਰੀ ਹਰਜਿੰਦਰ ਸਿੰਘ ਨੇ ਸ਼ਾਨਦਾਰ ਨਤੀਜਾ ਦੇ ਕੇ ਆਪਣੇ ਮਾਤਾ-ਪਿਤਾ ਤੇ ਡਾ. ਸ਼ਾਮ ਲਾਲ ਥਾਪਰ ਨਰਸਿੰਗ ਕਾਲਜ ਮੋਗਾ ਦਾ ਨਾਂਅ ਰੌਸ਼ਨ ਕੀਤਾ | ਇਸ ਮੌਕੇ ਕਾਲਜ ਦੇ ਡਾਇਰੈਕਟਰ ਡਾ. ਮਾਲਤੀ ਥਾਪਰ ਅਤੇ ਸਟਾਫ਼ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |