ਮੋਗਾ, 24 ਦਸੰਬਰ (ਸੁਰਿੰਦਰਪਾਲ ਸਿੰਘ)-ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਚ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਭ ਤੋਂ ਪਹਿਲਾਂ ਜਪੁਜੀ ਸਾਹਿਬ, ਚੌਪਈ ਸਾਹਿਬ, ਅਨੰਦ ਸਾਹਿਬ ਪਾਠ ਦੇ ਭੋਗ ਤੇ ਵਾਹਿਗੁਰੂ ਸਿਮਰਨ ਸਭ ਬੱਚਿਆਂ ਨੂੰ ਕਰਵਾਇਆ ਗਿਆ | ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦੇ ਹੋਏ ਮੈਡਮ ਰਾਖੀ ਤੇ ਮੈਡਮ ਅਮਨਦੀਪ ਕੌਰ ਮਿਊਜ਼ਿਕ ਟੀਚਰ ਨੇ ਬੱਚਿਆਂ ਨਾਲ ਮਿਲ ਕੇ ਸ਼ਬਦ ਗਾਇਣ ਕੀਤੇ ਗਏ | ਉਪਰੰਤ ਬੱਚਿਆਂ ਵਲੋਂ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਕਵਿਤਾਵਾਂ ਵੀ ਗਾਇਣ ਕੀਤੀਆਂ ਗਈਆਂ | ਸਕੂਲ ਦੇ ਪਿ੍ੰਸੀਪਲ ਅੰਬਿਕਾ ਦਾਨੀ ਨੇ ਬੱਚਿਆਂ ਨੂੰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਨਾਲ ਦੱਸਿਆ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਸਾਬਕਾ ਮੈਜਿਸਟਰੇਟ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਜਸਵੰਤ ਸਿੰਘ ਦਾਨੀ ਨੇ ਦੱਸਿਆ ਕਿ ਦੁਨੀਆ ਦੇ ਇਤਿਹਾਸ ਵਿਚ ਕਿਸੇ ਵੀ ਅਜਿਹੇ ਸੰਤ, ਪੀਰ ਪੈਗ਼ੰਬਰ ਦੀ ਮਿਸਾਲ ਨਹੀਂ ਮਿਲਦੀ ਜਿਸ ਨੇ ਲੋਕਾਂ ਦੀ ਆਜ਼ਾਦੀ ਲਈ ਆਪਣਾ ਸਰਬੰਸ ਕੁਰਬਾਨ ਕਰ ਦਿੱਤਾ ਹੋਵੇ | ਵਾਈਸ ਪਿ੍ੰਸੀਪਲ ਹਰਲੀਨ ਕੌਰ ਨੇ ਦੱਸਿਆ ਕਿ ਅੱਜ ਸਮੇਂ ਦੀ ਜ਼ਰੂਰਤ ਹੈ ਕਿ ਅਸੀਂ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹੀਦੀ ਬਾਰੇ ਸਭਨਾਂ ਨੂੰ ਦੱਸੀਏ | ਉਪਰੰਤ ਅਨੰਦ ਸਾਹਿਬ ਜੀ ਦੇ ਪਾਠ ਤੋਂ ਬਾਅਦ ਦੇਗ ਵਰਤਾਈ ਗਈ |