ਕਿਸ਼ਨਪੁਰਾ ਕਲਾਂ, 24 ਦਸੰਬਰ (ਅਮੋਲਕ ਸਿੰਘ ਕਲਸੀ)-ਜਥੇ. ਠਾਕੁਰ ਸਿੰਘ ਮਾਨ ਦੁਆਰਾ ਸਥਾਪਤ ਤੇ ਸਕੂਲ ਦੇ ਚੇਅਰਮੈਨ ਗੁਰਮੀਤ ਸਿੰਘ ਮਾਨ ਕੈਨੇਡਾ ਦੀ ਰਹਿਨੁਮਾਈ ਹੇਠ ਚੱਲ ਰਹੀ ਇਲਾਕੇ ਦੀ ਮੰਨੀ ਪ੍ਰਮੰਨੀ ਸਭ ਤੋਂ ਪੁਰਾਣੀ ਨਾਮਵਰ ਵਿੱਦਿਅਕ ਸੰਸਥਾ ਸੰਤ ਵਿਸਾਖਾ ਸਿੰਘ ਮੈਮੋਰੀਅਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕਿਸ਼ਨਪੁਰ ਕਲਾਂ ਵਿਖੇ ਪਿ੍ੰਸੀਪਲ ਕਮਲਜੀਤ ਕੌਰ ਸੈਣੀ ਦੀ ਅਗਵਾਈ ਹੇਠ ਸਕੂਲ ਵਿਦਿਆਰਥੀਆਂ ਤੇ ਵਾਈਸ ਪਿ੍ੰਸੀਪਲ ਬਰਜੀਤ ਕੌਰ ਵਲੋਂ ਚੱਲ ਰਹੇ ਸ਼ਹੀਦੀ ਦਿਹਾੜਿਆਂ ਸਬੰਧੀ ਪੇਂਟਿੰਗ ਮੁਕਾਬਲੇ, ਕਵਿਤਾ ਉਚਾਰਨ ਮੁਕਾਬਲੇ, ਸ਼ਬਦ ਗਾਇਨ ਆਦਿ ਮੁਕਾਬਲੇ ਕਰਵਾਏ ਗਏ | ਵਾਈਸ ਪਿ੍ੰਸੀਪਲ ਬਰਜੀਤ ਕੌਰ ਤੇ ਧਾਰਮਿਕ ਅਧਿਆਪਕ ਰਣਜੀਤ ਕੌਰ ਨੇ ਵਿਦਿਆਰਥੀਆਂ ਨੂੰ ਵੱਡੇ ਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਕਿਹਾ ਕਿ ਇਹ ਬਹੁਤ ਵੱਡੀ ਕੁਰਬਾਨੀ ਹੈ ਜੋ ਆਪਾਂ ਅੱਜ ਯਾਦ ਕਰ ਰਹੇ ਹਾਂ | ਸਾਨੂੰ ਸਾਹਿਬਜ਼ਾਦਿਆਂ ਦੀਆਂ ਸ਼ਹਾਦਤਾਂ ਜੀਵਨ ਵਿਚ ਸੱਚ 'ਤੇ ਚੱਲਣ, ਜ਼ੁਲਮ ਖ਼ਿਲਾਫ਼ ਲੜਨ, ਜੀਵਨ ਦੇ ਸਿੱਧੇ ਰਸਤੇ 'ਤੇ ਚੱਲਣ ਲਈ ਪ੍ਰੇਰਿਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਦੁੱਧ ਪਿਆਉਣਾ ਬਹੁਤ ਵੱਡੀ ਸੇਵਾ ਹੈ, ਜੋ ਕਿ ਮੋਤੀ ਰਾਮ ਮਹਿਰਾ ਨੇ ਕੀਤੀ ਸੀ ਜਿਸ ਕਾਰਨ ਉਨ੍ਹਾਂ ਦੇ ਬੱਚਿਆਂ ਪਰਿਵਾਰ ਸਣੇ ਕੋਹਲੂ 'ਚ ਪੀੜ ਕੇ ਸ਼ਹੀਦ ਕੀਤਾ ਗਿਆ ਸੀ | ਇਸ ਮੌਕੇ ਰਣਜੀਤ ਕੌਰ, ਰਾਜਪ੍ਰੀਤ ਕੌਰ, ਗੁਰਬੀਰ ਕੌਰ, ਬਲਰਾਜ ਕੌਰ, ਸਵਿਤਾ ਸ਼ਰਮਾ, ਸਿਮਰਨਪ੍ਰੀਤ ਕੌਰ, ਪਰਮਜੀਤ ਕੌਰ, ਗਗਨਦੀਪ ਕੌਰ, ਕਮਲਪ੍ਰੀਤ ਕੌਰ, ਕੰਵਲਜੀਤ ਕੌਰ, ਬੇਅੰਤ ਕੌਰ, ਅਮਨਦੀਪ ਕੌਰ, ਮਨਿੰਦਰ ਕੌਰ, ਜਤਿੰਦਰ ਕੌਰ, ਰਮਨਦੀਪ ਕੌਰ, ਜਗਦੀਪ ਸਿੰਘ ਆਦਿ ਹਾਜ਼ਰ ਸਨ |