02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਮਿਡ-ਡੇ-ਮੀਲ ਕੁੱਕ ਯੂਨੀਅਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 25-12-2025
ਮੋਗਾ, 24 ਦਸੰਬਰ (ਜਸਪਾਲ ਸਿੰਘ ਬੱਬੀ)-ਮਿਡ-ਡੇ-ਮੀਲ ਕੁੱਕ ਯੂਨੀਅਨ ਵਲੋਂ 29 ਦਸੰਬਰ ਨੂੰ ਇਕ ਸੂਬਾ ਪੱਧਰੀ ਰੈਲੀ ਮੋਹਾਲੀ ਵਿਖੇ ਕੀਤੀ ਜਾ ਰਹੀ ਹੈ | ਇਸ ਦੇ ਸੰਬੰਧ ਵਿਚ ਅੱਜ ਇੱਥੇ ਨੇਚਰ ਪਾਰਕ ਮੋਗਾ ਵਿਖੇ ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਦੇ ਵਰਕਰਾਂ ਦੀ ਮੀਟਿੰਗ ਸੂਬਾ ਪ੍ਰਧਾਨ ਕਰਮ ਚੰਦ ਚਿੰਡਾਲੀਆ ਦੀ ਅਗਵਾਈ ਹੇਠ ਹੋਈ | ਜਿਸ ਵਿਚ ਮਜ਼ਦੂਰ ਆਗੂ ਵਿਜੇ ਧੀਰ ਐਡਵੋਕੇਟ, ਸੂਬਾ ਸਕੱਤਰ ਕਮਲਜੀਤ ਕੌਰ ਮੱਦੋਕੇ, ਕ੍ਰਾਂਤੀਕਾਰੀ ਭੱਠਾ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਪ੍ਰਵੀਨ ਕੁਮਾਰ ਸ਼ਰਮਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਕਰਮ ਚੰਦ ਚਿੰਡਾਲੀਆ ਤੇ ਵਿਜੇ ਧੀਰ ਨੇ ਦੱਸਿਆ ਕਿ ਮਿਡ-ਡੇ-ਮੀਲ ਕੁੱਕਾਂ ਦੀਆਂ ਮੰਗਾਂ ਸਬੰਧੀ ਸਰਕਾਰ ਦੇ ਨੁਮਾਇੰਦਿਆਂ ਨਾਲ ਕਈ ਮੀਟਿੰਗਾਂ ਹੋ ਚੁੱਕੀਆਂ ਹਨ | ਪਰ ਅੱਜ ਤੱਕ ਸਰਕਾਰ ਵਲੋਂ ਮੁਲਾਜ਼ਮਾਂ ਨੂੰ ਲਾਰਿਆਂ ਤੋਂ ਬਿਨਾਂ ਕੁੱਝ ਨਹੀਂ ਦਿੱਤਾ ਗਿਆ | ਆਪਣੀਆਂ ਮੰਗਾਂ ਸਰਕਾਰ ਤੱਕ ਪਹੰੁਚਾਉਣ ਲਈ ਮਿਡ ਡੇ ਮੀਲ ਕੁੱਕ ਯੂਨੀਅਨ 29 ਦਸੰਬਰ ਨੂੰ ਸੂਬਾ ਪੱਧਰੀ ਰੈਲੀ ਮੋਹਾਲੀ ਵਿਖੇ ਕੀਤੀ ਜਾਵੇਗੀ | ਵਿਜੇ ਧੀਰ ਐਡਵੋਕੇਟ ਨੇ ਕਿਹਾ ਕਿ ਮਿਡ-ਡੇ-ਮੀਲ ਕੁੱਕ ਸਕੂਲਾਂ ਵਿਚ ਬੱਚਿਆਂ ਲਈ ਦੁਪਹਿਰ ਦਾ ਖਾਣਾ ਤਿਆਰ ਕਰਨ ਲਈ ਬਾਕੀ ਮੁਲਾਜ਼ਮਾਂ ਵਾਂਗ 8 ਘੰਟੇ ਡਿਊਟੀ ਦਿੰਦੇ ਹਨ ਪਰ ਅੱਜ ਦੇ ਅੱਤ ਦੀ ਮਹਿੰਗਾਈ ਦੇ ਯੁੱਗ ਵਿਚ ਇਨ੍ਹਾਂ ਨੂੰ 100/- ਰੁਪਏ ਦਿਹਾੜੀ ਮਜ਼ਦੂਰੀ ਕੁੱਲ 3000/- ਰੁਪਏ ਮਹੀਨਾ ਤਨਖ਼ਾਹ ਦਿੱਤੀ ਜਾਂਦੀ ਹੈ ਜਦਕਿ ਕਿਸੇ ਵੀ ਗੈਰ ਹੁਨਰਮੰਦ ਮਜ਼ਦੂਰ ਨੂੰ 412.95/- ਰੁਪਏ ਤੋਂ ਘੱਟ ਦਿਹਾੜੀ ਨਹੀਂ ਦਿੱਤੀ ਜਾ ਸਕਦੀ ਹੈ | ਇਸ ਮੌਕੇ ਬਲਜੀਤ ਕੌਰ, ਰਾਣੀ ਕੌਰ, ਜੀਤ ਸਿੰਘ, ਬਲਵਿੰਦਰ ਕੌਰ, ਅਮਰਜੀਤ ਕੌਰ, ਸਿਮਰਨਜੀਤ ਕੌਰ, ਬੀਰੋ, ਸੀਮਾ, ਨੇਹਾ, ਰਜਨੀ, ਭਜਨ ਕੌਰ, ਗੁਰਮੀਤ ਕੌਰ, ਕਿਰਨਜੀਤ ਕੌਰ, ਕਿਰਨਦੀਪ ਕੌਰ, ਸੁਖਵਿੰਦਰ ਕੌਰ, ਇੰਦਰਜੀਤ ਕੌਰ, ਛਿੰਦਰ ਕੌਰ, ਕਿਰਨ ਕੌਰ, ਰੇਖਾ ਬਿੰਦੂ, ਸ਼ਸ਼ੀ, ਊਸ਼ਾ ਰਾਣੀ, ਸਰਬਜੀਤ ਕੌਰ, ਬਿੰਦਰ ਕੌਰ, ਜਸਵੀਰ ਕੌਰ, ਕਮਲਜੀਤ ਕੌਰ, ਮਨਪ੍ਰੀਤ ਕੌਰ, ਜਸਵੀਰ ਕੌਰ, ਗੁਰਪ੍ਰੀਤ ਕੌਰ, ਅਮਰਜੀਤ ਕੌਰ, ਮਲਕੀਤ ਕੌਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਧੂੜਕੋਟ ਰਣਸੀਂਹ ਦੇ ਮਿ੍ਤਕ ਅਧਿਆਪਕ ਜੋੜੇ ਦੀ ਹੋਈ ਬੇਵਕਤੀ ਮੌਤ 'ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਗਹਿਰੇ ਦੁੱਖ ਦ... ਅਗਲੀ ਖ਼ਬਰ ਹਲਕਾ ਧਰਮਕੋਟ 'ਚ ਹੜ੍ਹਾਂ ਨਾਲ ਢਹੇ ਘਰਾਂ ਦੀ ਨਵ-ਉਸਾਰੀ ਦਾ ਕੰਮ ਜ਼ੋਰਾਂ 'ਤੇ-ਮੱਖਣ ਬਰਾੜ
Ad Position 24
No active advertisement