ਧਰਮਕੋਟ, 24 ਦਸੰਬਰ (ਪਰਮਜੀਤ ਸਿੰਘ)-ਡਾ. ਦਲਜੀਤ ਕੌਰ ਤੂਰ ਜੋ ਕਿ ਪਿਛਲੇ 14 ਸਾਲਾਂ ਤੋਂ ਇਸ ਕਾਲਜ ਵਿਚ ਪਿ੍ੰਸੀਪਲ ਦੇ ਅਹੁਦੇ 'ਤੇ ਆਪਣੀਆਂ ਸੇਵਾਵਾਂ ਨਿਭਾਅ ਰਹੇ ਹਨ, ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੋ ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼ ਫ਼ਰੀਦਕੋਟ ਵਲੋਂ ਬੀ.ਐਸ.ਸੀ. ਨਰਸਿੰਗ ਪਹਿਲਾ ਸਮੈਸਟਰ ਦਾ ਨਤੀਜਾ ਘੋਸ਼ਿਤ ਕੀਤਾ ਗਿਆ, ਉਸ 'ਚ ਕਾਲਜ ਦੀ ਵਿਦਿਆਰਥਣ ਜਸਲੀਨ ਕੌਰ ਨੇ ਮੋਗਾ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ (8.50) ਅਤੇ ਕਸ਼ਿਸ਼ ਅਰੋੜਾ ਨੇ ਦੂਜਾ ਸਥਾਨ, ਅਵਨੀਤ ਕੌਰ, ਗੁਰਨੂਰ ਕੌਰ, ਸਰਬਜੀਤ ਕੌਰ ਅਤੇ ਕੋਮਲ ਨੇ ਤੀਜਾ ਸਥਾਨ ਹਾਸਲ ਕੀਤਾ ਤੇ ਇਸ ਦੇ ਨਾਲ ਹੀ ਕਾਲਜ ਦਾ ਨਤੀਜਾ ਵੀ ਬਹੁਤ ਵਧੀਆ ਰਿਹਾ | ਉਨ੍ਹਾਂ ਨੇ ਇਸ ਦੇ ਲਈ ਕਾਲਜ ਦੀ ਮੈਨੇਜਮੈਂਟ ਕਮੇਟੀ ਮੈਂਬਰਾਂ ਦਾ ਧੰਨਵਾਦ ਕੀਤਾ ਜੋ ਸਮੇਂ-ਸਮੇਂ 'ਤੇ ਵਿਦਿਆਰਥੀਆਂ ਨੂੰ ਵਧੀਆ ਸਿਖਲਾਈ ਦੇਣ ਲਈ ਆਧੁਨਿਕ ਸਹੂਲਤਾਂ ਪ੍ਰਦਾਨ ਕਰਦੇ ਰਹਿੰਦੇ ਹਨ | ਇਸ ਮੌਕੇ ਕਾਲਜ ਦੇ ਚੇਅਰਮੈਨ ਬਲਤੇਜ ਸਿੰਘ ਗਿੱਲ ਅਤੇ ਡਾਇਰੈਕਟਰ ਅਮਿਤੋਜ ਸਿੰਘ ਸੰਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ | ਗੁਰਦਿਆਲ ਸਿੰਘ ਪ੍ਰਧਾਨ ਨਰਸਿੰਗ ਟਰੇਨਿੰਗ ਇੰਸਟੀਚਿਊਟਸ ਐਸੋਸੀਏਸ਼ਨ ਪੰਜਾਬ ਨੇ ਇਨ੍ਹਾਂ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਕਾਲਜ ਦੇ ਪਿ੍ੰਸੀਪਲ ਦੀ ਯੋਗ ਅਗਵਾਈ ਤੇ ਸਮੂਹ ਸਟਾਫ਼ ਦੀ ਸਖ਼ਤ ਮਿਹਨਤ ਦੱਸਿਆ |