ਧਰਮਕੋਟ, 24 ਦਸੰਬਰ (ਪਰਮਜੀਤ ਸਿੰਘ)ਮੋਗਾ ਇਲਾਕੇ ਦੀ ਪ੍ਰਸਿੱਧ ਸੰਸਥਾ ਐਸ.ਐਫ.ਸੀ. ਕਾਨਵੈਂਟ ਸਕੂਲ ਜਲਾਲਾਬਾਦ ਪੂਰਬੀ, ਜੋ ਆਈ.ਸੀ.ਐਸ.ਈ. ਬੋਰਡ ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਹੈ, 'ਚ ਅੱਜ ਕਲਾਸ ਐਲ.ਕੇ.ਜੀ. ਤੇ ਯੂ.ਕੇ.ਜੀ. ਦੇ ਬੱਚਿਆਂ ਲਈ ''ਨੋਨ ਅਬਾਊਟ ਹਿਊਮਨ ਬਾਡੀ'' ਨਾਮਕ ਗਤੀਵਿਧੀ ਕਰਵਾਈ ਗਈ | ਇਸ ਗਤੀਵਿਧੀ ਦੇ ਤਹਿਤ ਬੱਚਿਆਂ ਨੂੰ ਮਨੁੱਖੀ ਸਰੀਰ ਦੇ ਅੰਗਾਂ ਬਾਰੇ ਜਾਣਕਾਰੀ ਦਿੱਤੀ ਗਈ | ਗਤੀਵਿਧੀ ਦੌਰਾਨ ਬੱਚਿਆਂ ਨੇ ਮਨੁੱਖੀ ਸਰੀਰ ਦੇ ਅੰਗਾਂ ਵਾਲੇ ਕਾਰਡਾਂ ਦੀ ਵਰਤੋਂ ਕੀਤੀ ਤੇ ਉਨ੍ਹਾਂ ਕਾਰਡਾਂ ਨੂੰ ਮਨੁੱਖੀ ਸਰੀਰ ਦੇ ਬਣੇ ਹੋਏ ਢਾਂਚੇ 'ਚ ਸਹੀ ਥਾਂ 'ਤੇ ਲਗਾਇਆ | ਇਸ ਤਰ੍ਹਾਂ ਬੱਚਿਆਂ ਨੇ ਮਨੁੱਖੀ ਸਰੀਰ ਦੇ ਅੰਗਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ ਤੇ ਨਾਲ ਹੀ ਇਹ ਵੀ ਸਿੱਖਿਆ ਕਿ ਅਸੀਂ ਉਨ੍ਹਾਂ ਦੀ ਸੰਭਾਲ ਕਿਵੇਂ ਕਰ ਸਕਦੇ ਹਾਂ | ਇਸ ਮੌਕੇ 'ਤੇ ਸਕੂਲ ਦੀ ਪਿ੍ੰਸੀਪਲ ਸ਼੍ਰੀਮਤੀ ਮਨੀਸ਼ਾ ਕੌਸ਼ਿਕ ਨੇ ਬੱਚਿਆਂ ਨੂੰ ਅਜਿਹੀਆਂ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸਾਨੂੰ ਇਸ ਤਰ੍ਹਾਂ ਦੀਆਂ ਗਤੀਵਿਧੀਆਂ ਵਿਚ ਵੱਧ-ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ | ਇਸ ਮੌਕੇ ਸਕੂਲ ਦੇ ਸੀ.ਐਮ.ਡੀ. ਅਭਿਸ਼ੇਕ ਜਿੰਦਲ, ਸ਼ੀਨਮ ਜਿੰਦਲ ਤੇ ਸਰੋਜ ਰਾਣੀ ਜਿੰਦਲ ਨੇ ਵੀ ਅਧਿਆਪਕਾਂ ਨੂੰ ਗਤੀਵਿਧੀਆਂ ਰਾਹੀਂ ਸਿੱਖਿਆ ਦੇਣ ਲਈ ਪ੍ਰੇਰਿਤ ਕੀਤਾ |