ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਸਮੂਹ ਸਾਧ ਸੰਗਤ ਤੇ ਗੁਰਦੁਆਰਾ ਕਲਗ਼ੀਧਰ ਸਾਹਿਬ ਪ੍ਰਬੰਧਕ ਕਮੇਟੀ ਦੱਤ ਰੋਡ ਮੋਗਾ ਵਲੋਂ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਹਾਨ ਗੁਰਮਤਿ ਸਮਾਗਮ ਨਵਾਂ ਸਾਲ ਗੁਰੂ ਦੇ ਨਾਲ 31 ਦਸੰਬਰ ਦਿਨ ਬੁੱਧਵਾਰ ਨੂੰ ਸ਼ਾਮ 6 ਵਜੇ ਤੋਂ ਰਾਤ 12 ਵਜੇ ਤੱਕ ਸਥਾਨਕ ਸ਼ਹਿਰ ਦੇ ਗੁਰਦੁਆਰਾ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦਿਆਂ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਗੁਰਬਚਨ ਸਿੰਘ ਚਾਵਲਾ ਨੇ ਦੱਸਿਆ ਕਿ ਇਸ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਚੱਲ ਰਹੀਆਂ ਹਨ ਤੇ ਨਵੇਂ ਸਾਲ ਦੀ ਆਮਦ ਨੂੰ ਲੈ ਕੇ ਕਰਵਾਏ ਜਾ ਰਹੇ ਸਮਾਗਮ ਪ੍ਰਤੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ | ਇਸ ਕੀਰਤਨ ਸਮਾਗਮ ਵਿਚ ਅਕੈਡਮੀ ਦੇ ਵਿਦਿਆਰਥੀ, ਭਾਈ ਹਰਦੀਪ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਾਹਿਬ, ਭਾਈ ਦਲਬੀਰ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਸੁਖਵੰਤ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਕੀਰਤਨੀ ਜਥਾ ਬੀਬੀ ਪਰਮਜੀਤ ਕੌਰ (ਪੰਮਾ ਭੈਣ ਜੀ) ਮਾਤਾ ਕੌਲਾਂ ਵਾਲੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ |