28-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਡੀ.ਟੀ.ਐਫ. ਵਲੋਂ ਅਧਿਆਪਕਾਂ ਉੱਪਰ ਬਿ੍ਜ ਕੋਰਸ ਥੋਪਣ ਦੀ ਨਿਖੇਧੀ

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਸਿੱਖਿਆ ਪ੍ਰੋਵਾਈਡਰ ਤੋਂ ਸਿੱਧੀ ਭਰਤੀ ਵਿਚ ਤਜਰਬੇ ਦੇ ਆਧਾਰ 'ਤੇ ਭਰਤੀ ਹੋਏ ਮੁੱਖ ਅਧਿਆਪਕ ਅਤੇ ਸੈਂਟਰ ਮੁੱਖ ਅਧਿਆਪਕਾਂ ਉੱਪਰ ਸਿੱਖਿਆ ਵਿਭਾਗ ਵਲੋਂ ਬਿ੍ਜ ਕੋਰਸ ਕਰਨ ਦਾ ਤੁਗ਼ਲਕੀ ਫ਼ਰਮਾਨ ਜਾਰੀ ਕਰ ਦਿੱਤਾ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਅਧਿਆਪਕਾਂ ਦੀ ਨੁਮਾਇੰਦਾ ਜਥੇਬੰਦੀ ਡੈਮੋਕਰੈਟਿਕ ਟੀਚਰਜ਼ ਫ਼ਰੰਟ ਦੇ ਸੂਬਾ ਪ੍ਰਧਾਨ ਦਿਗਵਿਜੇਪਾਲ ਸ਼ਰਮਾ ਅਤੇ ਜ਼ਿਲ੍ਹਇਕਾਈ ਮੋਗਾ ਦੇ ਪ੍ਰਧਾਨ ਸੁਖਪਾਲਜੀਤ ਸਿੰਘ, ਜ਼ਿਲ੍ਹ ਸਕੱਤਰ ਜਗਵੀਰਨ ਕੌਰ ਨੇ ਦੱਸਿਆ ਕਿ ਇਹ ਅਧਿਆਪਕ ਲਗਭਗ 15-15 ਸਾਲ ਦਾ ਪੜ੍ਹਾਉਣ ਤਜਰਬਾ ਰੱਖਦੇ ਸਨ | ਇਹ ਅਧਿਆਪਕ ਸਿੱਖਿਆ ਵਿਭਾਗ ਵਲੋਂ ਆਪਣੀ ਭਰਤੀ ਸਮੇਂ ਲਾਈਆਂ ਸਭ ਸ਼ਰਤਾਂ ਅਤੇ ਯੋਗਤਾਵਾਂ ਪੂਰੀਆਂ ਕਰ ਕੇ ਨੌਕਰੀ ਵਿਚ ਆਏ ਸਨ ਪਰ ਹੁਣ ਲਗਭਗ 6 ਸਾਲ ਬਾਅਦ ਇਨ੍ਹਾਂ ਨੂੰ ਬਿ੍ਜ ਕੋਰਸ ਕਰਨ ਦਾ ਹੁਕਮ ਕਰ ਦਿੱਤਾ ਹੈ ਜੋ ਕਿ ਸਰਾਸਰ ਗ਼ਲਤ ਹੈ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਸੁਖਵਿੰਦਰ ਸਿੰਘ ਘੋਲੀਆ, ਮੀਤ ਪ੍ਰਧਾਨ ਸਵਰਨਦਾਸ, ਸੰਯੁਕਤ ਸਕੱਤਰ ਅਮਨਦੀਪ ਮਾਛੀਕੇ, ਜ਼ਿਲ੍ਹਾ ਪ੍ਰੈੱਸ ਗੁਰਮੀਤ ਸਿੰਘ ਝੋਰੜਾਂ ਅਤੇ ਵਿੱਤ ਸਕੱਤਰ ਗੁਰਸ਼ਰਨ ਸਿੰਘ ਨੇ ਕਿਹਾ ਕਿ ਨਿੱਤ ਦਿਨ ਅਧਿਆਪਕਾਂ ਨੂੰ ਪ੍ਰੇਸ਼ਾਨ ਕਰਨ ਲਈ ਤਰ੍ਹਾਂ-ਤਰ੍ਹਾਂ ਦੇ ਹੁਕਮ ਕੀਤੇ ਜਾ ਰਹੇ ਹਨ ਜਿਸ ਕਰ ਕੇ ਅਧਿਆਪਕ ਆਪਣੇ ਮੁੱਖ ਕੰਮ ਪੜ੍ਹਾਈ ਕਰਵਾਉਣ ਦੀ ਥਾਂ ਆਪਣੇ ਉੱਪਰ ਥੋਪੇ ਜਾ ਰਹੇ ਬੇਲੋੜੇ ਹੁਕਮਾਂ ਨੂੰ ਰੱਦ ਕਰਵਾਉਣ ਲਈ ਸੜਕਾਂ 'ਤੇ ਸੰਘਰਸ਼ ਕਰਦੇ ਆ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਮੋਗਾ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਟੀਚਰ ਫ਼ੈਸਟ ਮੁਕਾਬਲੇ ਹੋਏ ਅਗਲੀ ਖ਼ਬਰ ਅਮਰ ਸ਼ਹੀਦ ਭਗਤ ਸਿੰਘ ਆਈ.ਟੀ.ਆਈ. ਮੋਗਾ 'ਚ ਦੁੱਧ ਦਾ ਲੰਗਰ ਲਗਾਇਆ
Ad Position 24