26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਵੱਖ-ਵੱਖ ਟਰੇਡ ਦੀਆਂ 730 ਅਸਾਮੀਆਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਸਿਖਲਾਈ ਸ਼ੁਰੂ

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਸੀ. ਪਾਈਟ ਕੈਂਪ ਹਕੂਮਤ ਸਿੰਘ ਵਾਲਾ ਫ਼ਿਰੋਜਪੁਰ ਦੇ ਕੈਂਪ ਟਰੇਨਿੰਗ ਅਫ਼ਸਰ ਕੈਪਟਨ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ 103 ਇੰਨਫੈਟਰੀ ਬਟਾਲੀਅਨ (ਟੀ.ਏ.) ਵਲੋਂ 17 ਨਵੰਬਰ ਤੋਂ 30 ਨਵੰਬਰ 2025 ਤੱਕ ਲੁਧਿਆਣਾ ਵਿਖੇ ਵੱਖ-ਵੱਖ ਟਰੇਡਾ ਲਈ ਕੁੱਲ 730 ਅਸਾਮੀਆਂ ਦੀ ਭਰਤੀ ਦੇ ਸਰੀਰਕ ਟਰਾਇਲ ਲਏ ਗਏ ਸਨ, ਇਨ੍ਹਾਂ ਸਰੀਰਕ ਟਰਾਇਲਾਂ 'ਚੋਂ ਜਿਹੜੇ ਯੁਵਕ ਫਿੱਟ ਹੋ ਗਏ ਹਨ, ਉਨ੍ਹਾਂ ਯੁਵਕਾਂ ਦੇ ਲਿਖਤੀ ਪੇਪਰ ਦੀ ਤਿਆਰੀ ਸੀ. ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ | ਮੋਗਾ, ਫ਼ਿਰੋਜਪੁਰ, ਸ਼੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਜ਼ਿਲਿ੍ਹਆਂ ਦੇ ਲਿਖਤੀ ਪੇਪਰ ਦੀ ਤਿਆਰੀ ਦੇ ਚਾਹਵਾਨ ਯੁਵਕ ਜਲਦੀ ਤੋਂ ਜਲਦੀ ਸੀ. ਪਾਈਟ ਕੈਂਪ ਹਕੂਮਤ ਸਿੰਘ ਵਾਲਾ (ਫ਼ਿਰੋਜਪੁਰ) ਵਿਖੇ ਸਵੇਰੇ 9 ਵਜੇ ਤੋਂ 11.30 ਵਜੇ ਤੱਕ ਰਿਪੋਰਟ ਕਰ ਸਕਦੇ ਹਨ | ਉਨ੍ਹਾਂ ਦੱਸਿਆ ਕਿ ਕੈਂਪ 'ਚ ਆਉਣ ਸਮੇਂ ਸਰੀਰਕ ਤੌਰ 'ਤੇ ਫਿੱਟ ਦਸਤਾਵੇਜ਼, ਦਸਵੀਂ ਦਾ ਅਸਲ ਸਰਟੀਫਿਕੇਟ ਤੇ ਫੋਟੋ ਕਾਪੀ, ਪੰਜਾਬ ਵਸਨੀਕ ਸਰਟੀਫਿਕੇਟ, ਜਾਤੀ ਸਰਟੀਫਿਕੇਟ, ਆਧਾਰ ਕਾਰਡ, ਬੈਂਕ ਖਾਤਾ ਦੀ ਫੋਟੋ ਕਾਪੀ ਤੇ ਇਕ ਪਾਸਪੋਰਟ ਸਾਈਜ਼ ਫੋਟੋ ਨਾਲ ਲਿਆਉਣ | ਕੈਂਪ 'ਚ ਰਹਿਣ ਸਮੇਂ ਖਾਣਾ ਤੇ ਰਿਹਾਇਸ਼ ਬਿਲਕੁਲ ਮੁਫ਼ਤ ਦਿੱਤੀ ਜਾਵੇਗੀ, ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਵਾਰਿਸ ਪੰਜਾਬ ਦੇ ਹਲਕਾ ਨਿਹਾਲ ਸਿੰਘ ਵਾਲਾ ਦੀ ਜਥੇਬੰਦੀ ਵਲੋਂ ਰਾਜਵਿੰਦਰ ਸਿੰਘ ਧਰਮਕੋਟ ਦੀ ਹਮਾਇਤ ਅਗਲੀ ਖ਼ਬਰ ਅਗਾਊਾ ਤਿਆਰੀ ਤੇ ਪ੍ਰਭਾਵਸ਼ਾਲੀ ਵਿਉਂਤਬੰਦੀ ਨਾਲ ਕੁਦਰਤੀ ਆਫ਼ਤਾਂ 'ਚ ਜਾਨੀ ਮਾਲੀ ਨੁਕਸਾਨ ਨੂੰ ਘਟਾਇਆ ਜਾ ਸਕਦੈ
Ad Position 24