26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਵਾਰਿਸ ਪੰਜਾਬ ਦੇ ਹਲਕਾ ਨਿਹਾਲ ਸਿੰਘ ਵਾਲਾ ਦੀ ਜਥੇਬੰਦੀ ਵਲੋਂ ਰਾਜਵਿੰਦਰ ਸਿੰਘ ਧਰਮਕੋਟ ਦੀ ਹਮਾਇਤ

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਪਹਿਲੀ ਪਸੰਦ ਬਣਦੀ ਜਾ ਰਹੀ ਹੈ, ਤਰਨਤਾਰਨ ਜ਼ਿਮਨੀ ਚੋਣ ਤੇ ਪਿਛਲੇ ਦਿਨੀਂ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅੇ ਬਲਾਕ ਸੰਮਤੀ ਚੋਣਾਂ 'ਚ ਪਾਰਟੀ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 'ਆਪ' ਤੇ ਕਾਂਗਰਸ ਨੂੰ ਜ਼ਬਰਦਸਤ ਚੁਣੌਤੀ ਦਿੱਤੀ ਹੈ | ਮੋਗਾ ਜ਼ਿਲੇ੍ਹ ਦੇ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਾਜਵਿੰਦਰ ਸਿੰਘ ਕੌਮੀ ਮੀਤ ਪ੍ਰਧਾਨ ਨੂੰ ਹਲਕਾ ਇੰਚਾਰਜ ਲਗਾਇਆ ਗਿਆ ਹੈ | ਧਰਮਕੋਟ ਤੋਂ ਤਿੰਨ ਵਾਰ ਲਗਾਤਾਰ ਵਿਧਾਇਕ ਰਹੇ ਇਮਾਨਦਾਰ ਨੇਤਾ ਸੀਤਲ ਸਿੰਘ ਦੇ ਸਪੁੱਤਰ ਰਾਜਵਿੰਦਰ ਸਿੰਘ ਫ਼ਰੀਦਕੋਟ ਤੋਂ 2024 'ਚ ਲੋਕ ਸਭਾ ਦੀ ਚੋਣ ਲੜ ਚੁੱਕੇ ਹਨ | ਉਨ੍ਹਾਂ ਦੇ ਹਲਕਾ ਇੰਚਾਰਜ ਦੇ ਐਲਾਨ ਤੋਂ ਬਾਅਦ ਇਸ ਹਲਕੇ ਦੇ ਅਕਾਲੀ ਵਰਕਰਾਂ ਵਿਚ ਇਕ ਨਵਾਂ ਜੋਸ਼ ਪੈਦਾ ਹੋਇਆ ਹੈ ਤੇ ਵੱਖ-ਵੱਖ ਪਾਰਟੀਆਂ ਤੇ ਵਿਚਾਰਧਾਰਾ ਦੇ ਲੋਕ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ | ਇਸ ਸ਼ਮੂਲੀਅਤ ਵਿਚ ਸੁਖਦੀਪ ਮਾਣੰੂਕੇ ਕਾਰਜਕਾਰੀ ਕਮੇਟੀ ਮੈਂਬਰ, ਤਰਸੇਮ ਸਿੰਘ ਅਜੀਤਵਾਲ ਕਾਰਜਕਾਰੀ ਕਮੇਟੀ ਮੈਂਬਰ, ਹਰਵਿੰਦਰ ਸਿੰਘ ਹੈਪੀ ਗਾਜੀਆਣਾ, ਸੁਖਪ੍ਰੀਤ ਸਿੰਘ ਪੱਖਰਵੱਢ ਕਾਰਜਕਾਰੀ ਕਮੇਟੀ ਮੈਂਬਰ, ਅਮਰਜੀਤ ਸਿੰਘ ਜੀਤ ਰਾਮੰੂਵਾਲਾ ਕਾਰਜਕਾਰੀ ਕਮੇਟੀ ਮੈਂਬਰ, ਜਸਵਿੰਦਰ ਸਿੰਘ ਹਿੰਮਤਪੁਰਾ, ਅਮਰਪਾਲ ਸਿੰਘ ਪਾਲੀ ਧੂੜਕੋਟ, ਕਾਲਾ ਬੁੱਟਰ ਕਾਰਜਕਾਰੀ ਕਮੇਟੀ ਮੈਂਬਰ ਆਦਿ ਅਹਿਮ ਅਹੁਦੇਦਾਰਾਂ ਨੇ ਭਰੋਸਾ ਦਿਵਾਇਆ ਕਿ ਭਵਿੱਖ 'ਚ ਖੇਤਰੀ ਪਾਰਟੀ ਨੂੰ ਮਜ਼ਬੂਤ ਬਣਾ ਕੇ ਪੰਜਾਬ ਦੇ ਅਹਿਮ ਮੁੱਦੇ ਹੱਲ ਕਰਵਾਉਣਗੇ | ਰਾਜਵਿੰਦਰ ਸਿੰਘ ਹਲਕਾ ਇੰਚਾਰਜ ਨੇ ਇੰਨਾ ਸਾਰੇ ਅਹੁਦੇਦਾਰਾਂ ਨੂੰ ਜੀ ਆਇਆਂ ਆਖਿਆ ਅਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਬਣਦਾ ਮਾਨ ਸਨਮਾਨ ਦਿੱਤਾ ਜਾਵੇਗਾ |
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਬਿਲਾਸਪੁਰ ਵਲੋਂ ਬਲਾਕ ਸੰਮਤੀ ਮੈਂਬਰ ਖੜਕਸੈਨ ਸਿੰਘ ਸੈਦੋਕੇ ਦਾ ਸਨਮਾਨ ਅਗਲੀ ਖ਼ਬਰ ਸੀ.ਪਾਈਟ ਕੈਂਪ ਹਕੂਮਤ ਸਿੰਘ ਵਾਲਾ ਵਿਖੇ ਵੱਖ-ਵੱਖ ਟਰੇਡ ਦੀਆਂ 730 ਅਸਾਮੀਆਂ ਦੀ ਭਰਤੀ ਲਈ ਲਿਖਤੀ ਪੇਪਰ ਦੀ ਸਿਖਲਾਈ ਸ਼ੁ...
Ad Position 24