ਨਿਹਾਲ ਸਿੰਘ ਵਾਲਾ, 25 ਦਸੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖਾਲਸਾ)-ਖੇਤੀਬਾੜੀ ਵਿਭਾਗ ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਨਵਦੀਪ ਸਿੰਘ ਜੌੜਾ ਤੇ ਪ੍ਰਸਿੱਧ ਆਰਥੋਪੈਡਿਕਸ ਸਰਜਨ ਡਾ. ਸੰਦੀਪ ਸਿੰਘ ਜੌੜਾ ਦੇ ਪਿਤਾ ਤੇ ਹਲਕਾ ਨਿਹਾਲ ਸਿੰਘ ਵਾਲਾ ਦੀ ਸਰਵਪੱਖੀ ਸ਼ਖਸੀਅਤ ਖੱਬੇ ਪੱਖੀ ਤੇ ਦਰਵੇਸ਼ ਸਿਆਸਤਦਾਨ ਗਿਆਨੀ ਗੁਰਦੇਵ ਸਿੰਘ ਨਿਹਾਲ ਸਿੰਘ ਵਾਲਾ ਦੀ ਨਿੱਘੀ ਮਿੱਠੀ ਯਾਦ ਨੂੰ ਸਮਰਪਿਤ ਇਕ ਪ੍ਰਭਾਵਸ਼ਾਲੀ ਸਮਾਗਮ ਉਨ੍ਹਾਂ ਦੇ ਸਮੁੱਚੇ ਪਰਿਵਾਰ ਵਲੋਂ ਉਨ੍ਹਾਂ ਦੇ ਗ੍ਰਹਿ ਨਿਹਾਲ ਸਿੰਘ ਵਾਲਾ ਵਿਖੇ ਕਰਵਾਇਆ ਗਿਆ | ਸਮਾਗਮ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਦਰਬਾਰ ਸਾਹਿਬ ਸ਼੍ਰੀ ਅੰਮਿ੍ਤਸਰ ਸਾਹਿਬ ਜੀ ਦੇ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵਲੋਂ ਕੀਰਤਨ ਕੀਤਾ ਗਿਆ | ਸਮਾਗਮ 'ਚ ਪੁੱਜੀਆਂ ਰਾਜਨੀਤਕ, ਸਮਾਜਿਕ ਤੇ ਸਾਹਿਤਕ ਸ਼ਖਸੀਅਤਾਂ ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਅਜੈਬ ਸਿੰਘ ਭੱਟੀ, ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਕਾਮਰੇਡ ਬੰਤ ਸਿੰਘ ਬਰਾੜ ਸੂਬਾ ਸਕੱਤਰ ਸੀ.ਪੀ.ਆਈ., ਡਾ. ਨਿਰਮਲ ਜੌੜਾ ਡਾਇਰੈਕਟਰ ਸਟੂਡੈਂਟਸ ਵੈੱਲਫੇਅਰ ਪੀ. ਏ. ਯੂ. ਲੁਧਿਆਣਾ, ਜਥੇਦਾਰ ਬੂਟਾ ਸਿੰਘ ਰਣਸੀਂਹ ਕਲਾਂ, ਸਾਬਕਾ ਪ੍ਰਧਾਨ ਇੰਦਰਜੀਤ ਜੌਲੀ ਤੇ ਕੁੱਲ ਹਿੰਦ ਕਿਸਾਨ ਸਭਾ ਦੇ ਸਲਾਹਕਾਰ ਡਾ. ਰਜਿੰਦਰਪਾਲ ਸਿੰਘ ਔਲਖ ਨੇ ਜਿੱਥੇ ਗਿਆਨੀ ਗੁਰਦੇਵ ਸਿੰਘ ਨੂੰ ਇਕ ਸਰਵ ਪ੍ਰਮਾਣਿਤ ਨੇਤਾ ਦੇ ਤੌਰ 'ਤੇ ਯਾਦ ਕਰਦਿਆਂ ਕਿਹਾ ਕਿ ਉਹ ਸਿਰਫ ਇਕ ਖੱਬੇ ਪੱਖੀ ਸਿਆਸਤਦਾਨ ਹੀ ਨਹੀਂ ਸਨ, ਸਗੋਂ ਇਲਾਕੇ ਦੇ ਹਰ ਵਰਗ ਦੇ ਲੋਕਾਂ ਲਈ ਮਸੀਹਾ ਸਨ | ਇਸ ਮੌਕੇ ਗਿਆਨੀ ਜੀ ਦੀ ਨੂੰਹ ਰਾਣੀ ਰਾਜਿੰਦਰ ਕੌਰ ਜੌੜਾ ਨੇ ਇਕ ਕਵਿਤਾ ਰਾਹੀਂ ਇਕ ਆਦਰਸ਼ ਪਿਤਾ ਵਜੋਂ ਯਾਦ ਕੀਤਾ | ਇਸ ਮੌਕੇ ਪੁੱਜੀਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਸਪੁੱਤਰ ਡਾ. ਨਵਦੀਪ ਸਿੰਘ ਜੌੜਾ ਨੇ ਆਪਣੇ ਪਿਤਾ ਦੇ ਇਮਾਨਦਾਰੀ ਦੇ ਦਿਖਾਏ ਰਾਹ 'ਤੇ ਚੱਲਣ ਦਾ ਅਹਿਦ ਲਿਆ | ਮੰਚ ਦਾ ਸੰਚਾਲਨ ਪ੍ਰਸਿੱਧ ਕਹਾਣੀਕਾਰ ਗੁਰਮੀਤ ਕੜਿਆਲਵੀ ਨੇ ਕੀਤਾ | ਇਸ ਮੌਕੇ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਕਾਮਰੇਡ ਜਗਜੀਤ ਸਿੰਘ, ਸੂਰਤ ਸਿੰਘ ਧਰਮਕੋਟ, ਭੋਲਾ ਸਿੰਘ ਰਾਊਕੇ, ਪ੍ਰਧਾਨ ਰੂਪ ਲਾਲ ਮਿੱਤਲ, ਸਾਹਿਤਕਾਰ ਬਲਦੇਵ ਸਿੰਘ ਸੜਕਨਾਮਾ, ਪੈਨਸ਼ਨਰ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਭਜਨ ਸਿੰਘ ਗਿੱਲ, ਧਰਮਪਾਲ ਸਿੰਘ ਡੀ.ਪੀ., ਖੇਤ ਮਜ਼ਦੂਰ ਸਭਾ ਦੇ ਸੂਬਾ ਪ੍ਰਧਾਨ ਗੁਲਜ਼ਾਰ ਗੌਰੀਆਂ, ਡਾ. ਇਕਬਾਲ ਜੌੜਾ, ਕੁਲਜਿੰਦਰ ਸਿੰਘ ਜੌੜਾ, ਪ੍ਰਧਾਨ ਹਰਜਿੰਦਰ ਸਿੰਘ, ਜਮਹੂਰੀ ਲਹਿਰ ਨਿਹਾਲ ਸਿੰਘ ਵਾਲਾ ਦੇ ਪ੍ਰਧਾਨ ਮਾਸਟਰ ਕੁਲਵਿੰਦਰ ਸਿੰਘ, ਮੈਂਬਰ ਮੱਖਣ ਲਾਲ ਗਰਗ ਆਦਿ ਹਾਜ਼ਰ ਸਨ |