ਠੱਠੀ ਭਾਈ, 25 ਦਸੰਬਰ (ਜਗਰੂਪ ਸਿੰਘ ਮਠਾੜੂ)-ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ ਸ਼ਹੀਦੀ ਦਿਹਾੜਾ ਮਨਾਇਆ ਗਿਆ | ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਵਲੋਂ ਦਿੱਤੀ ਗਈ ਮਹਾਨ ਕੁਰਬਾਨੀ ਤੇ ਸਫਰ-ਏ-ਸ਼ਹਾਦਤ ਨੂੰ ਯਾਦ ਕਰਦਿਆਂ ਸਕੂਲ 'ਚ ਵਿਸ਼ੇਸ਼ ਸ਼ਹੀਦੀ ਸਮਾਗਮ ਕਰਵਾਇਆ ਗਿਆ | ਸਮਾਗਮ ਦੇ ਸ਼ੁਰੂ 'ਚ ਜਪੁਜੀ ਸਾਹਿਬ ਜੀ ਦੇ ਪਾਠ ਵਿਦਿਆਰਥੀਆਂ ਤੇ ਸਮੂਹ ਸਟਾਫ ਵਲੋਂ ਕੀਤੇ ਗਏ | ਵਿਦਿਆਰਥਣਾਂ ਵਲੋਂ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਤੇ ਮਾਤਾ ਗੁਜਰੀ ਜੀ ਦੇ ਸਿਦਕ ਬਾਰੇ ਭਾਵੁਕ ਕਵਿਤਾਵਾਂ ਤੇ ਭਾਸ਼ਣ ਪੇਸ਼ ਕੀਤੇ | ਸਫਰ-ਏ-ਸ਼ਹਾਦਤ (ਸ਼ਹੀਦੀ ਹਫਤੇ) ਦੇ ਸਬੰਧ ਵਿਚ ਹੋਈ ਵਿਸ਼ੇਸ਼ ਸਭਾ 'ਚ ਪੰਜਾਬੀ ਵਿਭਾਗ ਦੀ ਅਧਿਆਪਕਾ ਗੁਰਵਿੰਦਰ ਕੌਰ ਅਤੇ ਪਿ੍ੰਸੀਪਲ ਡਾ. ਗੁਰਜੀਤ ਕੌਰ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਰਿਵਾਰ ਦੀ ਲਾਸਾਨੀ ਸ਼ਹਾਦਤ ਨੂੰ ਭਾਵੁਕ ਸ਼ਬਦਾਂ 'ਚ ਪੇਸ਼ ਕੀਤਾ | ਇਸ ਮੌਕੇ ਡੇਰਾ ਭੋਰੇ ਵਾਲਾ ਦੇ ਮੁੱਖ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕ ਕਮੇਟੀ ਮੈਂਬਰ ਸੁਖਦੇਵ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ ਬਰਾੜ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ ਆਦਿ ਹਾਜ਼ਰ ਸੀ |