ਠੱਠੀ ਭਾਈ, 25 ਦਸੰਬਰ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਵੱਡੇ ਬਹੁਮਤ ਨਾਲ ਜਿਤਾ ਕੇ ਬਾਘਾ ਪੁਰਾਣਾ ਹਲਕੇ ਦੇ ਵੋਟਰਾਂ ਨੇ 2027 'ਚ ਹਲਕੇ ਦੀ ਕਮਾਨ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਹੱਥ ਦੇਣ ਦਾ ਸਪੱਸ਼ਟ ਪ੍ਰਮਾਣ ਦੇ ਦਿੱਤਾ ਹੈ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਠੱਠੀ ਭਾਈ ਤੇ ਸਰਕਲ ਥਰਾਜ ਦੇ ਪ੍ਰਧਾਨ ਇਕੱਤਰ ਸਿੰਘ ਬਰਾੜ ਨੇ ਕੀਤਾ | ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਹਲਕੇ ਦੇ ਲੋਕ ਅਕਾਲੀ ਦਲ ਦੀ ਪੰਥਕ, ਲੋਕ-ਹਿਤੈਸ਼ੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਖੜ੍ਹੇ ਹਨ | ਸੁਖਚਰਨ ਸਿੰਘ ਸ਼ਿੰਦਾ ਤੇ ਇਕੱਤਰ ਸਿੰਘ ਬਰਾੜ ਨੇ ਜਿੱਤ ਪ੍ਰਾਪਤ ਕਰਨ ਵਾਲੇ ਸਾਰੇ ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਮੈਂਬਰਾਂ, ਪਾਰਟੀ ਵਰਕਰਾਂ ਤੇ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਜਿੱਤ ਸਿਰਫ਼ ਸ਼ੁਰੂਆਤ ਹੈ ਤੇ 2027 ਵਿਚ ਬਾਘਾ ਪੁਰਾਣਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਵੱਡੀ ਜਿੱਤ ਦਰਜ ਕਰੇਗਾ |