26-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਅਟਲ ਬਿਹਾਰੀ ਵਾਜਪਾਈ ਵਲੋਂ ਲਾਗੂ ਕੀਤੇ ਗਏ ਸਿੱਖਿਆ, ਪੋਖਰਣ, ਪ੍ਰਮਾਣੂ ਪ੍ਰੀਖਣ ਤੇ ਅੱਤਵਾਦ ਵਿਰੋਧੀ ਕਾਨੂੰਨਾਂ ਨਾਲ ਸੰਬੰਧਿਤ ਸੁਧਾਰਾਂ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ-ਡਾ. ਗਰਗ

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਸੁਰਿੰਦਰਪਾਲ ਸਿੰਘ)-ਦੇਸ਼ ਦੇ ਸਾਬਕਾ ਮਿਹਨਤੀ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ 101ਵੀਂ ਜਯੰਤੀ ਦੇ ਮੌਕੇ 'ਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਦਫ਼ਤਰ ਮੋਗਾ ਵਿਖੇ ਉਨ੍ਹਾਂ ਦੀ ਤਸਵੀਰ 'ਤੇ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਭਾਰਤੀ ਜਨਤਾ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ, ਜਨਰਲ ਸਕੱਤਰ ਵਿੱਕੀ ਸਿਤਾਰਾ, ਵਪਾਰ ਸੈੱਲ ਇੰਚਾਰਜ ਸੰਜੀਵ ਅਗਰਵਾਲ, ਓਵਰਸੀਜ਼ ਸੈੱਲ ਇੰਚਾਰਜ ਵਿਜੇ ਮਿਸ਼ਰਾ, ਮੰਡਲ ਪ੍ਰਧਾਨ ਅਮਿਤ ਗੁਪਤਾ, ਆਈ.ਟੀ. ਸੈੱਲ ਇੰਚਾਰਜ ਮੁਕੇਸ਼ ਕੁਮਾਰ, ਰਜਿੰਦਰ ਗਾਬਾ, ਪਵਨ ਗਰਗ, ਜਤਿੰਦਰ ਚੱਢਾ, ਹੇਮੰਤ ਸੂਦ, ਮੰਡਲ ਪ੍ਰਧਾਨ ਦੀਪਕ ਤਲਵਾੜ ਬਾਘਾ ਪੁਰਾਣਾ, ਧਰਮਵੀਰ ਭਾਰਤੀ, ਮੰਡਲ ਪ੍ਰਧਾਨ ਓਮਾਂਕਾਂਤ, ਸ਼ਸ਼ੀਕਾਂਤ, ਸੁਕੇਸ਼ ਸੂਦ, ਡਿੰਪੀ ਸੂਦ, ਸਚਿਨ ਕੁਮਾਰ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਸੋਨੀ ਮੰਗਲਾ, ਵਿਕਾਸ ਸ਼ਰਮਾ, ਨਰਿੰਦਰ ਸੇਠੀ, ਅਸ਼ਵਨੀ ਕੁਮਾਰ, ਚੇਤਨ ਕੁਮਾਰ, ਸੁੱਖਾ ਸਿੰਘ, ਗੋਲਡੀ ਕੌਰ ਆਦਿ ਮੌਜੂਦ ਸਨ | ਇਸ ਦੌਰਾਨ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਦੇ ਹੋਏ ਡਾ. ਸੀਮਾਂਤ ਗਰਗ ਨੇ ਕਿਹਾ ਕਿ ਵਾਜਪਾਈ ਸਰਕਾਰ ਨੇ ਸਿੱਖਿਆ ਨੂੰ ਉਤਸ਼ਾਹਿਤ ਕੀਤਾ | ਉਨ੍ਹਾਂ ਨੇ ਸਾਲ 2000-01 'ਚ ਛੇ ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਮੁਫ਼ਤ ਸਿੱਖਿਆ ਪ੍ਰਦਾਨ ਕਰਨ ਲਈ ਇਕ ਮੁਹਿੰਮ ਸ਼ੁਰੂ ਕੀਤੀ |
Ad Position 22
No active advertisement
ਪਿਛਲੀ ਖ਼ਬਰ ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਦੇ ਕਰ ਰਿਹਾ ਹਜ਼ਾਰਾਂ ਨੌਜਵਾਨਾਂ ਦੇ ਸੁਪਨੇ ਸਾਕਾਰ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ
Ad Position 24