25-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਨਗਰ ਨਿਗਮ ਦੀ ਚੋਣ ਨੂੰ ਲੈ ਕੇ ਸ਼ਹਿਰ ਦੇ ਦਰਜਨ ਤੋਂ ਵੱਧ ਕੌਂਸਲਰਾਂ ਨੇ ਕਮਿਸ਼ਨਰ ਨੂੰ ਦਿੱਤਾ 7 ਦਿਨਾਂ ਦਾ ਨੋਟਿਸ

Ad Position 21
No active advertisement
ਅਜੀਤ ਡੈਸਕ 26-12-2025
ਮੋਗਾ, 25 ਦਸੰਬਰ (ਗੁਰਤੇਜ ਸਿੰਘ ਬੱਬੀ)-ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਵਲੋਂ ਆਪਣੇ ਮੇਅਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਨਗਰ ਨਿਗਮ ਮੋਗਾ ਪਿਛਲੇ ਇਕ ਮਹੀਨੇ ਤੋਂ ਵਿਵਾਦਾਂ ਦੇ ਘੇਰੇ 'ਚ ਘਿਰਿਆ ਹੋਇਆ ਹੈ | ਭਾਵੇਂ ਕਿ ਸੱਤਾਧਾਰੀ ਧਿਰ ਵਲੋਂ ਆਪਦੇ ਬਲ ਦਾ ਉਪਯੋਗ ਕਰਦਿਆਂ ਨਿਯਮਾਂ ਮੁਤਾਬਿਕ ਨਗਰ ਨਿਗਮ ਮੋਗਾ ਦੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਕੁਮਾਰ ਪੀਨਾ ਨੂੰ ਮੇਅਰ ਦੇ ਅਹੁਦੇ 'ਤੇ ਬਿਠਾ ਦਿੱਤਾ ਗਿਆ ਸੀ | ਪਰ ਨਗਰ ਨਿਗਮ ਦੇ ਮੇਅਰ ਦੀ ਚੋਣ ਹੋਰ ਵਿਵਾਦਾਂ 'ਚ ਘਿਰ ਰਹੀ ਹੈ, ਕਿਉਂਕਿ ਜੇਕਰ ਰੂਲਜ਼ 38 ਮੁਤਾਬਿਕ ਮੇਅਰ ਦੀ ਚੋਣ ਨਹੀਂ ਕਰਵਾਈ ਜਾਂਦੀ ਤਾਂ ਇਹ ਵਿਵਾਦ ਹੋਰ ਗਹਿਰਾ ਜਾਵੇਗਾ, ਕਿਉਂਕਿ ਸ਼ਹਿਰ ਵਾਸੀਆਂ ਦੀ ਮੰਗ ਹੈ ਕਿ ਨਗਰ ਨਿਗਮ ਦੇ ਐਕਟ ਅਧੀਨ ਇਹ ਚੋਣ ਇਕ ਮਹੀਨੇ ਦੇ ਅੰਦਰ ਅੰਦਰ ਕਰਵਾਉਣੀ ਹੁੰਦੀ ਹੈ | ਇਸ ਮਾਮਲੇ ਨੂੰ ਲੈ ਕੇ ਸ਼ਹਿਰ ਦੇ 2 ਕੌਂਸਲਰਾਂ ਰੀਮਾ ਸੂਦ ਤੇ ਗੌਰਵ ਗੁਪਤਾ ਗੁੱਡੂ ਨੇ ਪਹਿਲਾਂ ਹੀ ਨਗਰ ਨਿਗਮ ਕਮਿਸ਼ਨਰ ਨੂੰ ਮੇਅਰ ਦੀ ਚੋਣ ਸਮੇਂ ਸਿਰ ਕਰਵਾਉਣ ਲਈ ਇਕ ਮੰਗ ਪੱਤਰ ਲਿਖਿਆ ਸੀ | ਹੁਣ ਜਦ ਸ਼ਹਿਰ ਦੇ ਅਕਾਲੀ ਤੇ ਕਾਂਗਰਸੀ ਕੌਂਸਲਰਾਂ ਜਿਨ੍ਹਾਂ 'ਚ ਰੀਮਾ ਸੂਦ, ਗੌਰਵ ਗੁਪਤਾ ਗੁੱਡੂ, ਤਰਸੇਮ ਸਿੰਘ, ਅਮਰਜੀਤ ਸਿੰਘ, ਅਮਨਪ੍ਰੀਤ ਕੌਰ ਮਾਨ, ਰਾਮ ਕੌਰ, ਮਨਜੀਤ ਕੌਰ, ਸਾਹਿਲ ਅਰੋੜਾ, ਰੇਨੰੂ ਆਦਿ ਨੇ ਨਗਰ ਨਿਗਮ ਦੇ ਕਮਿਸ਼ਨਰ ਜਸਪਿੰਦਰ ਸਿੰਘ ਨੂੰ ਮੇਅਰ ਦੀ ਚੋਣ ਕਰਵਾਉਣ ਲਈ 7 ਦਿਨ ਦਾ ਨੋਟਿਸ ਦਿੱਤਾ ਹੈ, ਜੇਕਰ ਇਹ ਚੋਣ ਨਹੀਂ ਕਰਵਾਈ ਜਾਂਦੀ ਤਾਂ ਉਨ੍ਹਾਂ ਨੋਟਿਸ ਵਿਚ ਮਾਨਯੋਗ ਅਦਾਲਤ ਦਾ ਸਹਾਰਾ ਲੈਣ ਦੀ ਗੱਲ ਵੀ ਕਹੀ ਹੈ |
Ad Position 22
No active advertisement
ਪਿਛਲੀ ਖ਼ਬਰ ਡਰੇਨ 'ਤੇ ਪੁਲ ਨਾ ਹੋਣ ਕਾਰਨ ਲੋਕ ਕਰ ਰਹੇ ਮੁਸੀਬਤਾਂ ਦਾ ਸਾਹਮਣਾ ਅਗਲੀ ਖ਼ਬਰ ਮੈਕਰੋ ਗਲੋਬਲ ਕੈਨੇਡਾ ਜਾਣ ਵਾਲਿਆਂ ਦੇ ਕਰ ਰਿਹਾ ਹਜ਼ਾਰਾਂ ਨੌਜਵਾਨਾਂ ਦੇ ਸੁਪਨੇ ਸਾਕਾਰ
Ad Position 24