ਨਿਹਾਲ ਸਿੰਘ ਵਾਲਾ, 25 ਦਸੰਬਰ (ਸੁਖਦੇਵ ਸਿੰਘ ਖਾਲਸਾ, ਪਲਵਿੰਦਰ ਸਿੰਘ ਟਿਵਾਣਾ)-ਡਾਕਟਰ ਫਕੀਰ ਮੁਹੰਮਦ ਚੇਅਰਮੈਨ ਮੁਸਲਿਮ ਫਰੰਟ ਪੰਜਾਬ ਤੇ ਪ੍ਰਧਾਨ ਅਲਾਇੰਸ ਇੰਟਰਨੈਸ਼ਨਲ ਕਲੱਬ ਦੀ ਸਮਾਜ ਸੇਵਾ ਨੂੰ ਦੇਖਦਿਆਂ ਹੋਇਆਂ ਇਲਾਕੇ ਦੀਆਂ ਨਿਹੰਗ ਸਿੰਘ ਜਥੇਬੰਦੀਆਂ ਨੇ ਭੋਲਾ ਸਿੰਘ ਹਿੰਮਤਪੁਰਾ ਦੀ ਅਗਵਾਈ ਹੇਠ ਉਨ੍ਹਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਪਿਛਲੇ ਦਿਨੀਂ ਅਲਾਇੰਸ ਇੰਟਰਨੈਸ਼ਨਲ ਕਲੱਬ ਨਿਹਾਲ ਸਿੰਘ ਵਾਲਾ ਤੇ ਉਨ੍ਹਾਂ ਦੇ ਪ੍ਰਧਾਨ ਡਾ. ਫਕੀਰ ਮੁਹੰਮਦ ਤੇ ਜਨਰਲ ਸਕੱਤਰ ਡਾ. ਸ਼ਿਵਦੇਵ ਸਿੰਘ ਨੇ ਸ਼ਹੀਦੀ ਦਿਹਾੜਿਆਂ ਦੇ ਸੰਬੰਧ 'ਚ ਨਸ਼ਾ ਵਿਰੋਧੀ ਮੁਹਿੰਮ ਚਲਾਉਂਦਿਆਂ ਪਿੰਡ-ਪਿੰਡ ਜਾ ਕੇ ਸੰਗਤਾਂ ਨੂੰ ਸ਼ਹੀਦੀ ਦਿਹਾੜਿਆਂ ਦੇ ਦਿਨਾਂ 'ਚ ਸ਼ਰਾਬ ਛੱਡਣ ਤੇ ਹੋਰ ਨਸ਼ੇ ਛੱਡਣ ਦੀ ਪੇ੍ਰਰਨਾ ਦਿੰਦੇ ਹੋਏ ਜਾਗਰੂਕ ਕੀਤਾ ਤੇ ਕਿਹਾ ਕਿ ਦਵਾਈ ਦੀਪ ਹਸਪਤਾਲ ਤੋਂ ਮੁਫਤ ਉਪਲਬਧ ਕਰਵਾਈ ਜਾਵੇਗੀ | ਨਿਹੰਗ ਸਿੰਘ ਜਥੇਬੰਦੀਆਂ ਦੇ ਆਗੂਆਂ ਨੇ ਡਾ. ਫਕੀਰ ਮੁਹੰਮਦ ਤੇ ਡਾ. ਹਰਗੁਰਪ੍ਰਤਾਪ ਸਿੰਘ ਨੂੰ ਇਸ ਸੇਵਾ ਦੇ ਕਾਰਜ ਵਜੋਂ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |