ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਹਲਕੇ ਦੇ ਲੋਕ ਅਕਾਲੀ ਦਲ ਨਾਲ ਚਟਾਨ ਵਾਂਗ ਖੜ੍ਹੇ ਹਨ-ਸੁੱਖਾ ਬਰਾੜ

Ad Position 21
No active advertisement
ਅਜੀਤ ਡੈਸਕ 27-12-2025
ਬਾਘਾ ਪੁਰਾਣਾ, 26 ਦਸੰਬਰ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਲੋਕਾਂ ਦੀ ਰਾਖੀ ਕਰਨ ਵਾਲੀ ਪਾਰਟੀ ਹੈ ਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਯੋਗ ਅਗਵਾਈ 'ਚ ਪਾਰਟੀ ਆਏ ਦਿਨ ਉਚਾਈਆਂ ਵੱਲ ਨੂੰ ਜਾ ਰਹੀ ਹੈ | ਜਿਸ ਦੀ ਤਾਜ਼ਾ ਉਦਾਹਰਨ ਹਾਲ ਹੀ ਵਿਚ ਹੋਈਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਤੋਂ ਮਿਲਦੀ ਹੈ | ਇਹ ਪ੍ਰਗਟਾਵਾ ਸੁਖਵੀਰ ਸਿੰਘ ਸੁੱਖਾ ਬਰਾੜ ਯੂਥ ਅਕਾਲੀ ਆਗੂ ਨੇ ਕਰਦਿਆਂ ਕਿਹਾ ਕਿ ਜਿਸ ਤਰ੍ਹਾਂ ਸੁਖਬੀਰ ਸਿੰਘ ਬਾਦਲ ਆਪਣੇ ਆਗੂਆਂ ਅਤੇ ਵਰਕਰਾਂ ਕਦਰ ਕਰਦੇ ਹਨ ਉਸੇ ਤਰ੍ਹਾਂ ਜਥੇਦਾਰ ਤੀਰਥ ਸਿੰਘ ਮਾਹਲਾ ਇੰਚਾਰਜ ਹਲਕਾ ਬਾਘਾ ਪੁਰਾਣਾ ਅਤੇ ਕੋਰ ਕਮੇਟੀ ਮੈਂਬਰ ਵੀ ਹਮੇਸ਼ਾ ਪਾਰਟੀ ਵਰਕਰਾਂ ਨਾਲ ਚਟਾਨ ਵਾਂਗ ਖੜ੍ਹਦੇ ਹਨ | ਇਸੇ ਦਾ ਹੀ ਨਤੀਜਾ ਹੈ ਕਿ ਬਾਘਾ ਪੁਰਾਣਾ ਦੀਆਂ 25 ਬਲਾਕ ਸੰਮਤੀ ਸੀਟਾਂ ਵਿਚੋਂ 13 ਅਤੇ ਜ਼ਿਲ੍ਹਾ ਪ੍ਰੀਸ਼ਦ ਦੀਆਂ 4 ਸੀਟਾਂ ਵਿਚੋਂ 2 ਸੀਟਾਂ ਉੱਪਰ ਅਕਾਲੀ ਦਲ ਨੇ ਸ਼ਾਨਦਾਰ ਜਿੱਤ ਹਾਸਲ ਕੀਤੀ ਹੈ |
Ad Position 22
No active advertisement
ਪਿਛਲੀ ਖ਼ਬਰ ਰਵਿੰਦਰ ਸਿੰਘ ਰਵੀ ਭਿੰਡਰ ਵਲੋਂ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮਰਥਕਾਂ ਦਾ ਧੰਨਵਾਦ ਅਗਲੀ ਖ਼ਬਰ ਭਾਰਤੀ ਜਨਤਾ ਪਾਰਟੀ ਬਾਘਾ ਪੁਰਾਣਾ ਵਲੋਂ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸ੍ਰੀ ਗੁਰਦੁਆਰਾ ਸਾਹਿਬ ਵਿਖੇ ਅਰਦਾਸ...
Ad Position 24
No active advertisement