ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ-ਡੀ.ਐਸ.ਪੀ. ਜਸਵਰਿੰਦਰ ਸਿੰਘ

Ad Position 21
No active advertisement
ਅਜੀਤ ਡੈਸਕ 27-12-2025
ਧਰਮਕੋਟ, 26 ਦਸੰਬਰ (ਪਰਮਜੀਤ ਸਿੰਘ)-ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਐਸ.ਪੀ. ਧਰਮਕੋਟ ਜਸਵਰਿੰਦਰ ਸਿੰਘ ਨੇ ਨਸ਼ਾ ਤਸਕਰਾਂ ਤੇ ਨਸ਼ਾ ਵੇਚਣ ਵਾਲਿਆਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਕਿ ਇਲਾਕੇ ਵਿੱਚ ਨਸ਼ੇ ਦੇ ਗੋਰਖ-ਧੰਦੇ ਨਾਲ ਜੁੜੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਸਪੱਸ਼ਟ ਕੀਤਾ ਕਿ ਪੁਲਿਸ ਵਲੋਂ ਨਸ਼ਾ ਤਸਕਰੀ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਹਰ ਗਤੀਵਿਧੀ 'ਤੇ ਕੜੀ ਨਜ਼ਰ ਰੱਖੀ ਜਾ ਰਹੀ ਹੈ | ਡੀ.ਐਸ.ਪੀ. ਜਸਵਰਿੰਦਰ ਸਿੰਘ ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਦਾ ਭਵਿੱਖ ਤਬਾਹ ਕਰ ਰਿਹਾ ਹੈ ਤੇ ਸਮਾਜ 'ਚ ਅਪਰਾਧਾਂ ਨੂੰ ਜਨਮ ਦੇ ਰਿਹਾ ਹੈ | ਇਸ ਗੰਭੀਰ ਸਮੱਸਿਆ ਨੂੰ ਜੜ ਤੋਂ ਖ਼ਤਮ ਕਰਨ ਲਈ ਪੁਲਿਸ ਪੂਰੀ ਸਖ਼ਤੀ ਨਾਲ ਕੰਮ ਕਰ ਰਹੀ ਹੈ | ਉਨ੍ਹਾਂ ਦੱਸਿਆ ਕਿ ਨਸ਼ਾ ਵੇਚਣ, ਸਪਲਾਈ ਕਰਨ ਜਾਂ ਇਸ ਗੋਰਖ-ਧੰਦੇ ਨੂੰ ਪ੍ਰੋਤਸਾਹਿਤ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨ ਅਨੁਸਾਰ ਠੋਸ ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ | ਪੁਲਿਸ ਵਲੋਂ ਸੂਚਨਾ ਦੇਣ ਵਾਲੇ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ | ਡੀ.ਐਸ.ਪੀ. ਨੇ ਕਿਹਾ ਕਿ ਪੁਲਿਸ ਤੇ ਜਨਤਾ ਦੀ ਸਾਂਝੀ ਕੋਸ਼ਿਸ਼ ਨਾਲ ਹੀ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਸੰਭਵ ਹੈ | ਅੰਤ 'ਚ ਉਨ੍ਹਾਂ ਕਿਹਾ ਕਿ ਧਰਮਕੋਟ ਪੁਲਿਸ ਨਸ਼ਾ ਮੁਕਤ ਪੰਜਾਬ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਵਚਨਬੱਧ ਹੈ ਤੇ ਇਸ ਮੁਹਿੰਮ 'ਚ ਕੋਈ ਵੀ ਦੋਸ਼ੀ ਕਾਨੂੰਨ ਦੀ ਪਕੜ ਤੋਂ ਬਾਹਰ ਨਹੀਂ ਰਹੇਗਾ |
Ad Position 22
No active advertisement
ਪਿਛਲੀ ਖ਼ਬਰ ਭਾਜਪਾ ਵਲੋਂ ਦੇਸ਼ ਭਰ 'ਚ ਵੀਰ ਬਾਲ ਦਿਵਸ ਮਨਾਉਣਾ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ ਅਗਲੀ ਖ਼ਬਰ ਰਵਿੰਦਰ ਸਿੰਘ ਰਵੀ ਭਿੰਡਰ ਵਲੋਂ ਚੋਣਾਂ ਦੌਰਾਨ ਸਹਿਯੋਗ ਦੇਣ ਵਾਲੇ ਸਮਰਥਕਾਂ ਦਾ ਧੰਨਵਾਦ
Ad Position 24
No active advertisement