ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਭਾਜਪਾ ਵਲੋਂ ਦੇਸ਼ ਭਰ 'ਚ ਵੀਰ ਬਾਲ ਦਿਵਸ ਮਨਾਉਣਾ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ

Ad Position 21
No active advertisement
ਅਜੀਤ ਡੈਸਕ 27-12-2025
• ਕਿਹਾ, ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਰ ਸਾਲ ਵੀਰ ਬਾਲ ਦਿਵਸ ਮਨਾਉਣ ਦਾ ਲਿਆ ਸੀ ਫ਼ੈਸਲਾ
ਮੋਗਾ, 26 ਦਸੰਬਰ (ਸੁਰਿੰਦਰਪਾਲ ਸਿੰਘ)-ਅੱਜ ਪੂਰਾ ਪੰਜਾਬ ਸਿੱਖ ਸ਼ਹਾਦਤਾਂ ਮਨਾ ਰਿਹਾ ਹੈ ਤੇ ਇਸੇ ਹੀ ਸਬੰਧ ਵਿਚ ਭਾਜਪਾ ਦੀ ਕੇਂਦਰ ਸਰਕਾਰ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਲਾਸਾਨੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਦੇ ਰੂਪ 'ਚ 26 ਦਸੰਬਰ ਨੂੰ ਦੇਸ਼ ਭਰ ਵਿਚ ਮਨਾ ਕੇ ਛੋਟੇ ਸਾਹਿਬਜ਼ਾਦਿਆਂ ਨੂੰ ਇਕ ਸੱਚੀ ਸ਼ਰਧਾਂਜਲੀ ਦਿੱਤੀ ਹੈ | ਇਹ ਪ੍ਰਗਟਾਵਾ ਭਾਜਪਾ ਦੇ ਸੀਨੀਅਰ ਆਗੂ ਤੇ ਹਲਕਾ ਨਿਹਾਲ ਸਿੰਘ ਵਾਲਾ ਦੇ ਇੰਚਾਰਜ ਸਾਬਕਾ ਐਸ.ਪੀ. ਮੁਖ਼ਤਿਆਰ ਸਿੰਘ ਸੰਧੂ ਨੇ 'ਅਜੀਤ' ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਹੀ ਇਹ ਫ਼ੈਸਲਾ ਲਿਆ ਗਿਆ ਸੀ ਕਿ ਸਭ ਤੋਂ ਛੋਟੀ ਉਮਰ ਤੇ ਵੱਡੀ ਕੁਰਬਾਨੀ ਦੇ ਪ੍ਰਤੀਕ ਛੋਟੇ ਸਾਹਿਬਜ਼ਾਦਿਆਂ ਨੂੰ ਵੀਰ ਬਾਲ ਦਿਵਸ ਦੇ ਰੂਪ ਵਿਚ ਮਨਾਇਆ ਜਾਵੇ | ਭਾਜਪਾ ਵਲੋਂ ਦੇਸ਼ ਭਰ ਵਿਚ ਹੀ ਵੀਰ ਬਾਲ ਦਿਵਸ ਮਨਾਉਣ ਨਾਲ ਪੂਰੇ ਦੇਸ਼ ਵਿਚ ਇਕ ਕੌਮੀ ਚੇਤਨਾ ਹੀ ਪੈਦਾ ਨਹੀਂ ਹੋਈ ਸਗੋਂ ਇਸ ਲਾਸਾਨੀ ਸ਼ਹਾਦਤ ਦੀ ਗਾਥਾ ਪੂਰੇ ਦੇਸ਼ ਦੇ ਲੋਕਾਂ ਕੋਲੇ ਪੁੱਜੀ ਜੋ ਸਿੱਖਾਂ ਲਈ ਵੱਡਾ ਮਾਣ ਬਣੀ | ਇਸ ਲਈ ਭਾਜਪਾ ਦਾ ਇਹ ਕਾਰਜ ਬੇਹੱਦ ਸ਼ਲਾਘਾਯੋਗ ਹੈ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਪਾਤਸ਼ਾਹੀ ਛੇਵੀਂ ਸਮਾਧ ਭਾਈ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੀਵਾਨ ਸਜਾਏ ਅਗਲੀ ਖ਼ਬਰ ਨਸ਼ਾ ਵੇਚਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਤੋਂ ਸਖ਼ਤ ਕਾਰਵਾਈ-ਡੀ.ਐਸ.ਪੀ. ਜਸਵਰਿੰਦਰ ਸਿੰਘ
Ad Position 24
No active advertisement