ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਗੁਰਦੁਆਰਾ ਪਾਤਸ਼ਾਹੀ ਛੇਵੀਂ ਸਮਾਧ ਭਾਈ ਵਿਖੇ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੀਵਾਨ ਸਜਾਏ

Ad Position 21
No active advertisement
ਅਜੀਤ ਡੈਸਕ 27-12-2025
ਸਮਾਧ ਭਾਈ, 26 ਦਸੰਬਰ (ਜਗਰੂਪ ਸਿੰਘ ਸਰੋਆ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਸਮਾਧ ਭਾਈ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਦੇ ਸਹਿਯੋਗ ਨਾਲ ਸ਼ਹੀਦੀ ਦਿਹਾੜਿਆਂ ਨੂੰ ਸਮਰਪਿਤ ਦੋ ਰੋਜ਼ਾ ਦੀਵਾਨ ਸਜਾਏ ਗਏ | ਇਸ ਮੌਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਵਾਹਿਗੁਰੂ ਦੇ ਜਾਪ ਕੀਤੇ ਗਏ | ਇਸ ਸਮੇਂ ਭਾਈ ਮਨਪ੍ਰੀਤ ਸਿੰਘ ਫ਼ਰੀਦਕੋਟ ਦੇ ਕੀਰਤਨੀ ਜਥੇ ਤੇ ਭਾਈ ਗੁਰਸੇਵਕ ਸਿੰਘ ਸੈਦੋਕੇ ਦੇ ਢਾਡੀ ਜਥੇ ਵਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜ਼ਰ ਕੌਰ, ਚਾਰ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦਾਂ ਦੀਆਂ ਲਾਸਾਨੀ ਕੁਰਬਾਨੀਆਂ ਦਾ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਸਮੇਂ ਪ੍ਰਧਾਨ ਜਗਜੀਤ ਸਿੰਘ ਨੇ ਸ਼ਹੀਦੀ ਦਿਨਾਂ ਦੌਰਾਨ ਕੌਮ ਖ਼ਾਤਰ ਆਪਣਾ ਆਪ ਵਾਰ ਗਏ ਸ਼ਹੀਦਾਂ ਨੂੰ ਨਤਮਸਤਕ ਹੁੰਦਿਆਂ ਦੀਵਾਨਾਂ 'ਚ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਸਮੇਂ ਸਰਪੰਚ ਲਖਵੀਰ ਸਿੰਘ ਬਾਗੜੀ, ਧੰਨਇੰਦਰ ਸਿੰਘ ਕਿੰਗਰਾ, ਸਾਧੂ ਸਿੰਘ ਰਾਜਪੂਤ, ਮੈਂਬਰ ਤਰਸੇਮ ਸਿੰਘ, ਭੁਪਿੰਦਰ ਸਿੰਘ ਧਾਲੀਵਾਲ, ਤਰਲੋਚਨ ਸਮਾਧਵੀ, ਗਿਆਨੀ ਹਰਦੇਵ ਸਿੰਘ, ਬਿੱਕਰ ਸਿੰਘ ਭਾਈ, ਬਹਾਦਰ ਸਿੰਘ ਦਰਾਕਾ, ਪ੍ਰਧਾਨ ਹਰਬੰਸ ਸਿੰਘ, ਪ੍ਰਧਾਨ ਬੂਟਾ ਸਿੰਘ, ਗੁਰਜੰਟ ਸਿੰਘ ਔਲਖ, ਸੇਵਾਦਾਰ ਗੁਰਜੰਟ ਸਿੰਘ, ਤੋਤਾ ਸਿੰਘ, ਮੰਦਰ ਵਿਚ ਸਾਸੀਆ, ਜਸਵਿੰਦਰ ਸਿੰਘ ਰਾਜਾ, ਦਲੀਪ ਸਿੰਘ, ਗ੍ਰੰਥੀ ਗੁਰਬਿੰਦਰ ਸਿੰਘ, ਗ੍ਰੰਥੀ ਜਗਸੀਰ ਸਿੰਘ, ਧਰਮ ਸਿੰਘ ਖ਼ਾਲਸਾ, ਕੇਵਲ ਸਿੰਘ ਖ਼ਾਲਸਾ, ਬਹਾਦਰ ਸਿੰਘ ਗੰਢੂ, ਰੇਸ਼ਮ ਸਿੰਘ, ਚਰਨ ਸਿੰਘ, ਤਰਸੇਮ ਸਿੰਘ, ਗਿਆਨੀ ਜਸਵੀਰ ਸਿੰਘ, ਦਲਜੀਤ ਮੁਖੀਜਾ, ਜਰਨੈਲ ਸਿੰਘ ਮਾਨ, ਜਤਿੰਦਰ ਸਿੰਘ ਗੱਗੂ, ਕਾਕਾ ਸਿੰਘ ਢਿੱਲੋਂ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਹਲਕਾ ਇੰਚਾਰਜ ਨਿਯੁਕਤ ਨਾ ਹੋਣ ਕਾਰਨ ਅਕਾਲੀ ਦਲ ਨੂੰ ਧਰਮਕੋਟ 'ਚੋਂ ਹੋਇਆ ਭਾਰੀ ਨੁਕਸਾਨ ਅਗਲੀ ਖ਼ਬਰ ਭਾਜਪਾ ਵਲੋਂ ਦੇਸ਼ ਭਰ 'ਚ ਵੀਰ ਬਾਲ ਦਿਵਸ ਮਨਾਉਣਾ ਛੋਟੇ ਸਾਹਿਬਜ਼ਾਦਿਆਂ ਨੂੰ ਸੱਚੀ ਸ਼ਰਧਾਂਜਲੀ
Ad Position 24
No active advertisement