01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਆਈ.ਟੀ.ਆਈ. ਦੇ ਕੱਚੇ ਇੰਸਟਰਕਟਰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ ਵਿਖੇ 5 ਨੂੰ ਕਰਨਗੇ ਸੂਬਾ ਪੱਧਰੀ ਰੋਸ ਰੈਲੀ

Ad Position 21
No active advertisement
ਅਜੀਤ ਡੈਸਕ 27-12-2025
ਭਰਾਤਰੀ ਜਥੇਬੰਦੀਆਂ ਤੇ ਹੋਰ ਜਥੇਬੰਦੀਆਂ ਦਾ ਮਿਲਿਆ ਸਹਿਯੋਗ
ਮੋਗਾ, 26 ਦਸੰਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. 'ਚ ਕੰਮ ਕਰਦੇ 700 ਕੱਚੇ ਇੰਸਟਰਕਟਰਾਂ ਨੇ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਧੂਰੀ 'ਚ 5 ਜਨਵਰੀ 2026 ਨੂੰ ਸੂਬਾ ਪੱਧਰੀ ਰੋਸ ਰੈਲੀ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਦੇ ਆਗੂਆਂ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਉਨ੍ਹਾਂ ਨੇ ਤਰਨਤਾਰਨ ਪੱਕੇ ਮੋਰਚੇ ਵਿਚ ਫ਼ੈਸਲਾ ਕੀਤਾ ਸੀ ਕਿ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਵਾਅਦੇ ਅਨੁਸਾਰ ਪੂਰਾ ਨਹੀਂ ਕੀਤਾ ਤਾਂ ਉਹ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਲਗਾਉਣਗੇ | ਇਸੇ ਦੇ ਚੱਲਦਿਆਂ ਜਥੇਬੰਦੀ ਨੇ ਮਿਤੀ 22 ਦਸੰਬਰ ਤੋਂ ਸੰਸਥਾਵਾਂ ਦਾ ਕੰਮ ਬਿਲਕੁਲ ਬੰਦ ਕਰਕੇ ਮੁੱਖ ਦਫ਼ਤਰ ਤਕਨੀਕੀ ਸਿੱਖਿਆ ਵਿਭਾਗ ਚੰਡੀਗੜ੍ਹ ਵਿਖੇ ਪੱਕਾ ਧਰਨਾ ਸ਼ੁਰੂ ਕੀਤਾ ਹੋਇਆ ਹੈ ਪਰ ਅੱਜ ਤੱਕ ਕਿਸੇ ਵੀ ਅਧਿਕਾਰੀ ਨੇ ਗੱਲਬਾਤ ਕਰਨ ਦੀ ਕੋਸ਼ਿਸ਼ ਤੱਕ ਨਹੀਂ ਕੀਤੀ ਜੋ ਕਿ ਬਹੁਤ ਹੀ ਸ਼ਰਮਨਾਕ ਹੈ ਜਿਸ ਦੇ ਰੋਸ ਵਜੋਂ ਹੁਣ ਜਥੇਬੰਦੀ ਨੇ ਫ਼ੈਸਲਾ ਕੀਤਾ ਹੈ ਕਿ ਉਹ 5 ਜਨਵਰੀ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕੇ ਧੂਰੀ 'ਚ ਰੋਸ ਰੈਲੀ ਕਰਨਗੇ | ਇਸ ਤੋਂ ਪਹਿਲਾਂ ਜ਼ਿਮਨੀ ਚੋਣਾਂ ਦੌਰਾਨ ਤਰਨਤਾਰਨ ਵਿਖੇ ਪੱਕਾ ਮੋਰਚਾ ਲਗਾਇਆ ਸੀ ਜਿਸ 'ਚ ਤਕਨੀਕੀ ਸਿੱਖਿਆ ਮੰਤਰੀ, ਵਿੱਤ ਮੰਤਰੀ ਨਾਲ ਪੈਨਲ ਮੀਟਿੰਗਾਂ ਕੀਤੀਆਂ ਤੇ ਦੋਵਾਂ ਮੰਤਰੀਆਂ ਨੇ ਜਲਦੀ ਮੰਗਾਂ 20 ਦਸੰਬਰ ਤੱਕ ਪੂਰੀਆਂ ਕਰਨ ਬਾਰੇ ਕਿਹਾ ਸੀ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ 'ਆਪ' ਧਰਨੇ 'ਚ ਹਾਜ਼ਰ ਹੋ ਕਿ ਕਿਹਾ ਸੀ ਕਿ ਮੈਂ ਬਹੁਤ ਜਲਦ ਮੁੱਖ ਮੰਤਰੀ ਨਾਲ ਮਿਲ ਕੇ ਤੁਹਾਡੇ ਮਸਲੇ ਹੱਲ ਕਰਾਵਾਂਗਾ, ਪਰ ਪਿਛਲੇ 3.5 ਸਾਲਾਂ ਤੋਂ ਲਾਅਰੇ ਹੀ ਮਿਲ ਰਹੇ ਹਨ | ਆਗੂਆਂ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈ. 'ਚ ਗਰੁੱਪ ਬੀ ਕਰਾਫ਼ਟ ਇੰਸਟਰਕਟਰ ਵਜੋਂ ਬਿਨ੍ਹਾਂ ਕਿਸੇ ਸਰਕਾਰੀ ਸਹੂਲਤਾਂ ਤੋਂ ਠੇਕੇ ਉੱਪਰ ਸਿਰਫ਼ 15000 ਪ੍ਰਤੀ ਮਹੀਨਾ ਉੱਪਰ ਆਪਣਾ ਸ਼ੋਸ਼ਣ ਕਰਵਾ ਰਹੇ ਹਾਂ |
Ad Position 22
No active advertisement
ਪਿਛਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਵਲੋਂ ਭਾਈ ਪਿ੍ਤਪਾਲ ਸਿੰਘ ਦੀ ਗਿ੍ਫ਼ਤਾਰੀ ਦੇ ਵਿਰੋਧ 'ਚ ਐਸ.ਐਸ.ਪੀ. ਦਫ਼ਤਰ ਬਾਹਰ ਪ੍ਰਦਰਸ਼ਨ ਅਗਲੀ ਖ਼ਬਰ ਮੋਗਾ ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਹੈਰੋਇਨ ਸਮੇਤ 5 ਕਾਬੂ
Ad Position 24
No active advertisement