02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੇਂਟ ਜੌਰਡਨ ਕਾਨਵੈਂਟ ਸਕੂਲ ਬਾਘਾ ਪੁਰਾਣਾ ਵਿਖੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਸਮਾਗਮ

Ad Position 21
No active advertisement
ਅਜੀਤ ਡੈਸਕ 27-12-2025
ਬਾਘਾ ਪੁਰਾਣਾ, 26 ਦਸੰਬਰ (ਟਿੰਕੂ ਕਾਠਪਾਲ)-ਇਲਾਕੇ ਦੀ ਨਾਮਵਰ ਸਿੱਖਿਆ ਸੰਸਥਾ ਸੇਂਟ ਜੌਰਡਨ ਕਾਨਵੈਂਟ ਸਕੂਲ, ਬਾਘਾ ਪੁਰਾਣਾ ਵਿਚ ਚੇਅਰਮੈਨ ਜਸਪਾਲ ਸਿੰਘ ਸਰਾਂ ਦੀ ਯੋਗ ਅਗਵਾਈ ਹੇਠ, ਮੈਡਮ ਕਰਮਜੀਤ ਕੌਰ ਬਰਾੜ ਤੇ ਮੈਡਮ ਦਵਿੰਦਰ ਕੌਰ ਦੇ ਸਹਿਯੋਗ ਨਾਲ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਇਕ ਭਾਵਪੂਰਤ ਸਮਾਗਮ ਕਰਵਾਇਆ ਗਿਆ | ਸਮਾਗਮ ਦਾ ਮਕਸਦ ਵਿਦਿਆਰਥੀਆਂ ਨੂੰ ਸਿੱਖ ਇਤਿਹਾਸ ਦੀ ਮਹਾਨ ਵਿਰਾਸਤ ਨਾਲ ਜੋੜਨਾ ਤੇ ਉਨ੍ਹਾਂ ਦੇ ਅੰਦਰ ਧਰਮ, ਸਹਿਣਸ਼ੀਲਤਾ ਤੇ ਬਲੀਦਾਨ ਦੀ ਭਾਵਨਾ ਪੈਦਾ ਕਰਨਾ ਸੀ | ਪ੍ਰੋਗਰਾਮ ਦੀ ਸ਼ੁਰੂਆਤ ਸਕੂਲ ਦੇ ਵਿਦਿਆਰਥੀਆਂ ਵਲੋਂ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਤੇ ਅਰਦਾਸ ਨਾਲ ਕੀਤੀ ਗਈ | ਇਸ ਮੌਕੇ ਅਧਿਆਪਕਾ ਗੁਰਬਿੰਦਰ ਕੌਰ ਨੇ ਬੱਚਿਆਂ ਨੂੰ 6 ਪੋਹ ਤੋਂ 14 ਪੋਹ ਤੱਕ ਗੁਰੂ ਗੋਬਿੰਦ ਸਿੰਘ ਜੀ ਤੇ ਉਨ੍ਹਾਂ ਦੇ ਪਰਿਵਾਰ ਨਾਲ ਸੰਬੰਧਿਤ ਇਤਿਹਾਸਕ ਘਟਨਾਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ | ਉਨ੍ਹਾਂ ਨੇ ਛੋਟੇ ਸਾਹਿਬਜ਼ਾਦਿਆਂ ਤੇ ਉਨ੍ਹਾਂ ਦੀ ਅਟੱਲ ਸ਼ਹਾਦਤ ਬਾਰੇ ਬੱਚਿਆਂ ਨੂੰ ਸਮਝਾਇਆ, ਜਿਸ ਨੂੰ ਸੁਣ ਕੇ ਵਿਦਿਆਰਥੀ ਨੇ ਬੜੇ ਧਿਆਨ ਨਾਲ ਸੁਣਿਆ ਤੇ ਸਮਝਿਆ | ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਵਲੋਂ ਗੁਰੂਆਂ ਦੀ ਮਹਾਨਤਾ ਨੂੰ ਸਮਰਪਿਤ ਕਵਿਤਾਵਾਂ ਪੇਸ਼ ਕੀਤੀਆਂ ਗਈਆਂ | ਅੰਤ 'ਚ ਸਕੂਲ ਦੀ ਪਿ੍ੰਸੀਪਲ ਮੈਡਮ ਸੁਧਾ ਕੇ. ਆਰ. ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਦਰਸਾਏ ਮਾਰਗ 'ਤੇ ਚੱਲਣਾ ਚਾਹੀਦਾ ਹੈ |
Ad Position 22
No active advertisement
ਪਿਛਲੀ ਖ਼ਬਰ ਹੇਮਕੁੰਟ ਸਕੂਲ 'ਚ ਸੱਤ ਰੋਜ਼ਾ ਐਨ. ਐਸ. ਐਸ. ਕੈਂਪ ਸਫ਼ਲਤਾ ਪੂਰਵਕ ਸਮਾਪਤ ਅਗਲੀ ਖ਼ਬਰ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਸਵ: ਡਾ. ਮਨਮੋਹਨ ਸਿੰਘ ਦੀ ਬਰਸੀ ਸ਼ਰਧਾ ਨਾਲ ਮਨਾਈ
Ad Position 24
No active advertisement