02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੇ ਨਵਾਂ ਇਤਿਹਾਸ ਸਿਰਜਿਆ-ਢਿੱਲੋਂ

Ad Position 21
No active advertisement
ਅਜੀਤ ਡੈਸਕ 27-12-2025
ਨਿਹਾਲ ਸਿੰਘ ਵਾਲਾ, 26 ਦਸੰਬਰ (ਪਲਵਿੰਦਰ ਸਿੰਘ ਟਿਵਾਣਾ)-ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਜ਼ਿਲ੍ਹਾ ਮੋਗਾ ਤੇ ਮੈਡਮ ਤਰਨਜੀਤ ਕੌਰ ਦੇ ਨਿਰਦੇਸ਼ਾਂ ਅਨੁਸਾਰ ਭਾਈ ਘਨੱਈਆ ਕੌਮੀ ਸੇਵਾ ਯੋਜਨਾ ਯੂਨਿਟ ਵਲੋਂ ਨਾਮਵਰ ਸਿੱਖਿਆ ਸੰਸਥਾ ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਵਿਖੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਤੇ ਹੋਰ ਸਿੰਘਾਂ ਦੇ ਸ਼ਹੀਦੀ ਦਿਹਾੜੇ ਸ਼ਰਧਾ ਸਹਿਤ ਮਨਾਏ ਗਏ | ਪਿ੍ੰਸੀਪਲ ਮਹਿੰਦਰ ਕੌਰ ਢਿੱਲੋਂ ਨੇ ਸਮਾਗਮ ਦਾ ਆਗਾਜ਼ ਕਰਦਿਆਂ ਕਿਹਾ ਕਿ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੇ ਨਵਾਂ ਇਤਿਹਾਸ ਸਿਰਜਿਆ ਹੈ | ਸਕੂਲ ਪ੍ਰਬੰਧਕ ਤੇ ਬਾਨੀ ਪਿ੍ੰਸੀਪਲ ਭੁਪਿੰਦਰ ਸਿੰਘ ਢਿੱਲੋਂ ਨੇ ਕਿਹਾ ਕਿ ਸਾਹਿਬਜ਼ਾਦਿਆਂ ਦੀਆਂ ਅਦੁੱਤੀ ਸ਼ਹਾਦਤਾਂ ਨੇ ਦਰਸਾ ਦਿੱਤਾ ਹੈ ਕਿ ਅਸੂਲਾਂ, ਸਚਾਈ ਤੇ ਧਰਮ ਦੀ ਆਜ਼ਾਦੀ ਲਈ ਜ਼ਿੰਦਗੀ ਨਿਛਾਵਰ ਕਰਨਾ ਹੀ ਜੀਵਨ ਦਾ ਆਦਰਸ਼ ਹੋਣਾ ਚਾਹੀਦਾ ਹੈ | ਵਾਈਸ ਪਿ੍ੰਸੀਪਲ ਮੈਡਮ ਮੀਨਾ ਜੈਨ ਨੇ ਬੱਚਿਆਂ ਤੇ ਨੌਜਵਾਨਾਂ ਨੂੰ ਸਾਹਿਬਜ਼ਾਦਿਆਂ ਦੇ ਜੀਵਨ ਫ਼ਲਸਫ਼ੇ ਤੋਂ ਸੇਧ ਲੈਣ ਦੀ ਪ੍ਰੇਰਨਾ ਦਿੱਤੀ | ਪ੍ਰੋਗਰਾਮ ਅਫ਼ਸਰ ਗੁਰਚਰਨ ਸਿੰਘ ਰਾਮਾਂ ਨੇ ਦੱਸਿਆ ਕਿ ਪੋਹ ਦੇ ਸਾਕੇ ਮਨੁੱਖਤਾ ਨੂੰ ਜ਼ਬਰ ਜ਼ੁਲਮ ਵਿਰੁੱਧ ਜੂਝਣ ਤੇ ਸੱਚ 'ਤੇ ਡਟਣ ਦਾ ਸੰਦੇਸ਼ ਦਿੰਦੇ ਹਨ | ਸਰੀਰਕ ਸਿੱਖਿਆ ਅਧਿਆਪਕ ਕੁਲਦੀਪ ਸਿੰਘ ਧਾਲੀਵਾਲ ਨੇ ਪੋਹ ਦੇ ਸ਼ਹੀਦੀ ਦਿਹਾੜਿਆਂ ਦੇ ਇਤਿਹਾਸਕ ਪੱਖਾਂ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ | ਇਸ ਮੌਕੇ ਹੋਰਨਾਂ ਅਧਿਆਪਕਾਂ ਤੇ ਵਲੰਟੀਅਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ |
Ad Position 22
No active advertisement
ਪਿਛਲੀ ਖ਼ਬਰ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸ ਦੀ ਟੀਮ ਵਲੋਂ ਰੁਪਿੰਦਰ ਭੁੱਚਾ ਦੇ ਮੱਛੀ ਫਾਰਮ ਦਾ ਨਿਰੀਖਣ ਅਗਲੀ ਖ਼ਬਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਨਗਰ ਕੌਂਸਲ ਧਰਮਕੋਟ ਵਿਖੇ ਕਰਵਾਇਆ ਸਿਖਲਾਈ ਜਾਗਰੂਕਤਾ ਸਮਾਗਮ
Ad Position 24
No active advertisement