02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਨਸ਼ਾ ਮੁਕਤ ਪੰਜਾਬ' ਜਾਗਰੂਕਤਾ ਮੁਹਿੰਮ ਚਲਾਈ

Ad Position 21
No active advertisement
ਅਜੀਤ ਡੈਸਕ 27-12-2025
ਠੱਠੀ ਭਾਈ, 26 ਦਸੰਬਰ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੰਤ ਬਾਬਾ ਕੁਲਵੰਤ ਸਿੰਘ ਦੀ ਰਹਿਨੁਮਾਈ ਹੇਠ ਚੱਲ ਰਹੀ ਸੁਖਾਨੰਦ ਖੇਤਰ ਦੀ ਪ੍ਰਸਿੱਧ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ (ਮੋਗਾ) ਵਿਖੇ 'ਨਸ਼ਾ ਮੁਕਤ ਪੰਜਾਬ' ਲੜੀਵਾਰ ਮੁਹਿੰਮ ਚਲਾਈ ਗਈ | ਇਸ ਜਾਗਰੂਕਤਾ ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਕੂਲ 'ਚ ਪੇਂਟਿੰਗ ਮੁਕਾਬਲੇ, ਚਾਰਟ, ਸਲੋਗਨ ਰਾਈਟਿੰਗ, ਕਵਿਤਾ ਮੁਕਾਬਲੇ, ਭਾਸ਼ਣ ਮੁਕਾਬਲੇ ਕਰਵਾਏ ਗਏ | ਇਸ ਕੜੀ ਦੇ ਤਹਿਤ ਹੀ ਸਕੂਲ ਦੀਆਂ ਵਿਦਿਆਰਥਣਾਂ ਵਲੋਂ ਇਕ ਜਾਗਰੂਕਤਾ ਰੈਲੀ ਵੀ ਕੱਢੀ ਗਈ | ਸੰਸਥਾ ਦੀ ਪ੍ਰਬੰਧਕੀ ਕਮੇਟੀ ਦੇ ਮੈਂਬਰ ਸਾਹਿਬਾਨ ਤੇ ਪਿ੍ੰਸੀਪਲ ਮੈਡਮ ਵਲੋਂ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ | ਵਿਦਿਆਰਥੀਆਂ ਦੇ ਹੱਥਾਂ 'ਚ 'ਨਸ਼ਾ ਛੱਡੋ ਕੋਹੜ ਵੱਢੋ' ਆਦਿ ਸਲੋਗਨ ਫੜ ਕੇ ਨਾਅਰੇ ਲਾਉਂਦੇ ਹੋਏ ਪੂਰੇ ਪਿੰਡ ਦਾ ਚੱਕਰ ਲਗਾਉਂਦੇ ਹੋਏ ਮੁੜ ਸਕੂਲ ਪਹੁੰਚੇ | ਪ੍ਰਬੰਧਕੀ ਕਮੇਟੀ ਮੈਂਬਰ ਬਾਬਾ ਜਗਦੇਵ ਸਿੰਘ ਜੱਗਾ ਨੇ ਦੱਸਿਆ ਕਿ ਇਸ ਤਰ੍ਹਾਂ ਦੀਆਂ ਰੈਲੀਆਂ ਕੱਢਣ ਦਾ ਮੁੱਖ ਮਕਸਦ ਅੱਜ ਦੀ ਨੌਜਵਾਨ ਪੀੜੀ ਨੂੰ ਨਸ਼ਿਆਂ ਵਰਗੀ ਭਿਆਨਕ ਬਿਮਾਰੀ ਤੋਂ ਜਾਗਰੂਕ ਕਰਾਉਣਾ ਹੈ ਤੇ ਨਸ਼ਿਆਂ ਨੂੰ ਰੋਕਣ ਸਬੰਧੀ ਵਿਦਿਆਰਥਣਾਂ ਨੂੰ ਇਕ ਵੀਡੀਓ ਵੀ ਦਿਖਾਈ ਗਈ | ਇਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਮੈਡਮ ਸਪਨਦੀਪ ਕੌਰ ਵਲੋਂ ਦੱਸਿਆ ਗਿਆ ਕਿ ਸਮੂਹ ਸਟਾਫ਼ ਤੇ ਵਿਦਿਆਰਥੀਆਂ ਦੇ ਪੂਰਨ ਸਹਿਯੋਗ ਨਾਲ ਇਸ ਮੁਹਿੰਮ ਦੇ ਸਾਰੇ ਪ੍ਰੋਗਰਾਮਾਂ ਨੂੰ ਬਹੁਤ ਹੀ ਭਰਵਾਂ ਹੁੰਗਾਰਾ ਮਿਲਿਆ ਹੈ | ਸੀਨੀਅਰ ਸੈਕੰਡਰੀ ਸਕੂਲ ਦੇ ਚਾਰੇ ਹਾਊਸ ਰਾਣੀ ਲਕਸ਼ਮੀ ਬਾਈ, ਸਰੋਜਨੀ ਨਾਇਡੂ, ਕਲਪਨਾ ਚਾਵਲਾ ਤੇ ਕਿਰਨ ਬੇਦੀ ਦੇ ਵਿਦਿਆਰਥੀਆਂ ਵਿਚਕਾਰ ਡਿਬੇਟ ਮੁਕਾਬਲਾ ਕਰਵਾਇਆ ਗਿਆ | ਜਿਸ 'ਚ ਵਿਦਿਆਰਥੀਆਂ ਵਲੋਂ ਨਸ਼ਿਆਂ ਦੇ ਸਿਹਤ 'ਤੇ ਪੈਂਦੇ ਮਾਰੂ ਪ੍ਰਭਾਵਾਂ, ਇਸ ਨਾਲ ਪਰਿਵਾਰ ਵਿਚ ਹੋਣ ਵਾਲੀਆਂ ਸਮੱਸਿਆਵਾਂ ਤੇ ਸਰਕਾਰ ਵਲੋਂ ਇਸ ਨੂੰ ਰੋਕਣ ਲਈ ਕੀਤੇ ਉਪਰਾਲਿਆਂ ਸਬੰਧੀ ਆਪਣੇ ਵਿਚਾਰ ਪੇਸ਼ ਕੀਤੇ | ਸਕੂਲ ਦੇ ਪਿ੍ੰਸੀਪਲ ਡਾ. ਗੁਰਜੀਤ ਕੌਰ ਵਲੋਂ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਗਈ | ਡੇਰਾ ਭੋਰੇ ਵਾਲਾ ਦੇ ਸੇਵਾਦਾਰ ਬਾਬਾ ਜਗਦੇਵ ਸਿੰਘ ਜੱਗਾ, ਪ੍ਰਬੰਧਕ ਕਮੇਟੀ ਮੈਂਬਰ ਸੁਖਦੇਵ ਸਿੰਘ, ਦਿਆ ਸਿੰਘ, ਚਰਨਜੀਤ ਸਿੰਘ ਗੱਬੀ, ਜੱਸਾ ਸਿੰਘ ਬਰਾੜ, ਚਰਨਜੀਤ ਸਿੰਘ ਸਿੱਧੂ, ਅਜਮੇਰ ਸਿੰਘ ਆਦਿ ਕਮੇਟੀ ਆਗੂਆਂ ਨੇ ਬੱਚਿਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕਰਦਿਆਂ ਸਟਾਫ਼ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮੋਰਾਂਵਾਲੀ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਦੇ ਤੀਰਥ ਲਈ 45 ਸ਼ਰਧਾਲੂਆਂ ਦੀ ਬੱਸ ਰਵਾਨਾ ਅਗਲੀ ਖ਼ਬਰ ਗੁਰੂ ਅੰਗਦ ਦੇਵ ਵੈਟਰਨਰੀ ਐਨੀਮਲ ਸਾਇੰਸ ਦੀ ਟੀਮ ਵਲੋਂ ਰੁਪਿੰਦਰ ਭੁੱਚਾ ਦੇ ਮੱਛੀ ਫਾਰਮ ਦਾ ਨਿਰੀਖਣ
Ad Position 24
No active advertisement