02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮੋਰਾਂਵਾਲੀ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਦੇ ਤੀਰਥ ਲਈ 45 ਸ਼ਰਧਾਲੂਆਂ ਦੀ ਬੱਸ ਰਵਾਨਾ

Ad Position 21
No active advertisement
ਅਜੀਤ ਡੈਸਕ 27-12-2025
ਕੋਟਕਪੂਰਾ, 26 ਦਸੰਬਰ (ਮੇਘਰਾਜ)-ਅੱਜ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕੇ ਦੇ ਪਿੰਡ ਮੋਰਾਂਵਾਲੀ ਤੋਂ ਸ੍ਰੀ ਅੰਮਿ੍ਤਸਰ ਸਾਹਿਬ ਦੇ ਤੀਰਥ ਲਈ 45 ਸ਼ਰਧਾਲੂਆਂ ਦੀ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨੂੰ ਪਵਿੱਤਰ ਸਥਾਨਾਂ ਦੇ ਦਰਸ਼ਨ ਕਰਵਾਉਣ ਦੀ ਪਹਿਲ ਕਦਮੀ ਸ਼ਲਾਘਯੋਗ ਉਪਰਾਲਾ ਹੈ | ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਸ੍ਰੀ ਅੰਮਿ੍ਤਸਰ ਸਾਹਿਬ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ¢ ਇਸ ਮੌਕੇ ਬੀ.ਡੀ.ਪੀ.ਓ. ਵਿਕਾਸ ਸ਼ਰਮਾ, ਸਰਪੰਚ ਸਰਬਜੀਤ ਸਿੰਘ ਮੋਰਾਂਵਾਲੀ, ਸਰਪੰਚ ਅਭੇ ਸਿੰਘ ਢਿੱਲੋਂ ਚੰਦਬਾਜਾ, ਬਲਜੀਤ ਸਿੰਘ ਬੱਬੂ, ਰਾਜਦੀਪ ਸਿੰਘ, ਸਰਪੰਚ ਜਸ ਕੌਰ ਪਿੰਡ ਮੁਮਾਰਾ, ਹਰਜੀਤ ਸਿੰਘ ਸਰਪੰਚ ਚੰਨੀਆ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਤੇ ਪਿੰਡ ਵਾਸੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਫ਼ਰੀਦਕੋਟ ਜ਼ਿਲ੍ਹੇ ਦਾ ਪਾਰਸਦੀਪ ਸਿੰਘ ਖੋਸਾ ਇੰਡੀਅਨ ਨੇਵੀ 'ਚ ਲੈਫਟੀਨੈਂਟ ਬਣਿਆ ਅਗਲੀ ਖ਼ਬਰ ਸੰਤ ਬਾਬਾ ਭਾਗ ਸਿੰਘ ਸੀਨੀਅਰ ਸੈਕੰਡਰੀ ਸਕੂਲ ਸੁਖਾਨੰਦ ਵਿਖੇ 'ਨਸ਼ਾ ਮੁਕਤ ਪੰਜਾਬ' ਜਾਗਰੂਕਤਾ ਮੁਹਿੰਮ ਚਲਾਈ
Ad Position 24
No active advertisement