ਮੋਗਾ, 26 ਦਸੰਬਰ (ਸੁਰਿੰਦਰਪਾਲ ਸਿੰਘ)-ਮਾਲਵਾ ਖੇਤਰ ਦੀ ਉੱਘੀ ਇਮੀਗ੍ਰੇਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਸਬ ਜੇਲ੍ਹ ਵਾਲੀ ਗਲੀ 'ਚ ਸਥਿਤ ਹੈ | ਪਿਛਲੇ ਕਈ ਸਾਲਾਂ ਤੋਂ ਸੰਸਥਾ ਇਮੀਗ੍ਰੇਸ਼ਨ ਖੇਤਰ 'ਚ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਰਹੀ ਹੈ ਤੇ ਹੁਣ ਤੱਕ ਸੰਸਥਾ ਨੇ ਹਜ਼ਾਰਾਂ ਦੀ ਗਿਣਤੀ 'ਚ ਵਿਦਿਆਰਥੀਆਂ ਤੇ ਲੋਕਾਂ ਨੂੰ ਵਿਦੇਸ਼ ਵਿਚ ਭੇਜ ਕੇ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕੀਤਾ ਹੈ | ਆਪਣੀ ਇਸੇ ਕੜੀ ਤਹਿਤ ਇਸ ਵਾਰ ਸੰਸਥਾ ਨੇ ਮੁਸਕਾਨ ਬੇਗਮ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾ ਕੇ ਦਿੱਤਾ | ਜਾਣਕਾਰੀ ਦਿੰਦਿਆਂ ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਤੇ ਜਤਿਨ ਅਨੰਦ ਨੇ ਦੱਸਿਆ ਕਿ ਵਿਦਿਆਰਥਣ ਮੁਸਕਾਨ ਬੇਗਮ ਨੇ ਆਪਣੀ 12ਵੀਂ ਦੀ ਪੜ੍ਹਾਈ ਸਾਲ 2021 ਵਿਚ ਮੁਕੰਮਲ ਕਰਕੇ ਆਈਲਟਸ 'ਚੋਂ 7 ਬੈਂਡ ਪ੍ਰਾਪਤ ਕੀਤੇ | ਵਿਦਿਆਰਥਣ ਦੀ ਮਿਹਨਤ ਤੇ ਲਗਨ ਨੂੰ ਵੇਖਦਿਆਂ ਸੰਸਥਾ ਦੇ ਮਾਹਿਰ ਸਟਾਫ਼ ਵਲੋਂ ਉਸ ਦੀ ਫਾਈਲ ਅੰਬੈਸੀ 'ਚ ਬੜੇ ਨੇ ਸੁਚੱਜੇ ਢੰਗ ਨਾਲ ਲਗਾਈ ਗਈ ਜਿਸ ਸਦਕਾ ਉਸ ਨੂੰ ਹੰਬਰ ਕਾਲਜ ਕੈਨੇਡਾ ਦਾ ਵੀਜ਼ਾ ਮਿਲ ਗਿਆ | ਉਨ੍ਹਾਂ ਨੇ ਵਿਦਿਆਰਥਣ ਮੁਸਕਾਨ ਬੇਗਮ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਸੰਸਥਾ ਦੇ ਡਾਇਰੈਕਟਰ ਦੀਪਕ ਮਨਚੰਦਾ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਦਿਆਰਥੀ ਵਿਜ਼ਟਰ ਵੀਜ਼ਾ, ਸਟੱਡੀ ਵੀਜ਼ਾ ਅਪਲਾਈ ਕਰਨਾ ਚਾਹੁੰਦਾ ਹੈ ਤਾਂ ਉਹ ਗੋ ਗਲੋਬਲ ਕੰਸਲਟੈਂਟਸ ਮੋਗਾ ਦੇ ਦਫ਼ਤਰ ਆ ਕੇ ਉਨ੍ਹਾਂ ਦੀ ਟੀਮ ਨਾਲ ਸੰਪਰਕ ਕਰ ਸਕਦਾ ਹੈ |