02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਮਾਈ ਭਾਰਤ ਕੇਂਦਰ ਮੋਗਾ ਵਲੋਂ ਬਿਲਾਸਪੁਰ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ

Ad Position 21
No active advertisement
ਅਜੀਤ ਡੈਸਕ 27-12-2025
ਮੋਗਾ, 26 ਦਸੰਬਰ (ਸੁਰਿੰਦਰਪਾਲ ਸਿੰਘ, ਅਸ਼ੋਕ ਬਾਂਸਲ)-ਯੁਵਾ ਮਾਮਲੇ ਤੇ ਖੇਡ ਮੰਤਰਾਲੇ ਦੇ ਅਧੀਨ ਮਾਈ ਭਾਰਤ ਕੇਂਦਰ ਮੋਗਾ ਵਲੋਂ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਬਿਲਾਸਪੁਰ ਦੇ ਅਕਾਲੀ ਕਰਤਾਰ ਸਿੰਘ ਯਾਦਗਾਰੀ ਸਟੇਡੀਅਮ ਵਿਖੇ ਬਲਾਕ ਪੱਧਰੀ ਟੂਰਨਾਮੈਂਟ ਕਰਵਾਇਆ ਗਿਆ, ਜਿਸ 'ਚ ਨੈਸ਼ਨਲ ਕਬੱਡੀ (ਲੜਕੇ) ਵਰਗ ਦੀਆਂ 4 ਟੀਮਾਂ, ਰੱਸਾਕਸੀ 'ਚ ਲੜਕੀਆਂ ਦੀਆਂ 4 ਟੀਮਾਂ, ਐਥਲੈਟਿਕਸ 'ਚ 400 ਮੀਟਰ ਰੇਸ, ਲੰਬੀ ਛਾਲ ਲੜਕੇ ਤੇ ਲੜਕੀਆਂ 'ਚ 120 ਅਥਲੀਟਾਂ ਨੇ ਭਾਗ ਲਿਆ | ਜਾਣਕਾਰੀ ਦਿੰਦਿਆਂ ਜ਼ਿਲ੍ਹਾ ਯੂਥ ਅਫ਼ਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਮੋਗਾ ਦੇ ਵੱਖ-ਵੱਖ ਬਲਾਕਾਂ 'ਚ ਬਲਾਕ ਪੱਧਰੀ ਟੂਰਨਾਮੈਂਟ ਕਰਵਾਏ ਜਾ ਰਹੇ ਹਨ ਤੇ ਜੇਤੂ ਖਿਡਾਰੀਆਂ ਨੂੰ ਕੱਪ, ਮੈਡਲ, ਸਰਟੀਫਿਕੇਟ ਦੇ ਕੇ ਸਨਮਾਨਿਤ ਤੋਂ ਇਲਾਵਾ ਰਿਫਰੈਸ਼ਮੈਂਟ ਵੀ ਦਿੱਤੀ ਜਾਂਦੀ ਹੈ | ਬਲਾਕ ਨਿਹਾਲ ਸਿੰਘ ਵਾਲਾ ਦੇ ਟੂਰਨਾਮੈਂਟ ਦੌਰਾਨ ਪਿ੍ੰਸੀਪਲ ਰੁਪਿੰਦਰਜੀਤ ਕੌਰ ਸਰਕਾਰੀ ਸਕੂਲ ਬਿਲਾਸਪੁਰ ਤੇ ਸਮੂਹ ਸਟਾਫ਼ ਤੋਂ ਇਲਾਵਾ ਜਗਮੀਤ ਸਿੰਘ, ਅਮਨਦੀਪ ਸਿੰਘ, ਗੁਰਕੀਰਤ ਸਿੰਘ, ਹਰਵੀਰ ਸਿੰਘ, ਸਤਨਾਮ ਸਿੰਘ, ਕੁਲਦੀਪ ਕੌਰ, ਗੁਰਬਿੰਦਰ ਕੌਰ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ | ਪਿੰਡ ਬਿਲਾਸਪੁਰ ਦੀਆਂ ਸਪੋਰਟਸ ਕਲੱਬਾਂ ਦਾ ਟੂਰਨਾਮੈਂਟ ਨੂੰ ਕਰਵਾਉਣ 'ਚ ਅਹਿਮ ਯੋਗਦਾਨ ਰਿਹਾ |
Ad Position 22
No active advertisement
ਪਿਛਲੀ ਖ਼ਬਰ ਉਸਤਾਦ ਪੂਰਨ ਸ਼ਾਹਕੋਟੀ ਦੇ ਦਿਹਾਂਤ 'ਤੇ ਭਾਈ ਰਾਜਦੀਪ ਸਿੰਘ ਮੋਗੇ ਵਾਲਿਆਂ ਨੇ ਪਰਿਵਾਰ ਨਾਲ ਕੀਤਾ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਪੁਲਿਸ ਵਲੋਂ ਦੋ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਇਕ ਕਿੱਲੋ ਹੈਰੋਇਨ ਤੇ ਕਾਰ ਬਰਾਮਦ
Ad Position 24
No active advertisement