02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਚੰਦ ਨਵਾਂ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਕਪਤਾਨਾਂ ਤੇ ਹਾਊਸ ਕਪਤਾਨਾਂ ਨੂੰ ਕੀਤਾ ਸਨਮਾਨਿਤ

Ad Position 21
No active advertisement
ਅਜੀਤ ਡੈਸਕ 27-12-2025
ਮੋਗਾ, 26 ਦਸੰਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਮੋਗਾ ਦੀਆਂ ਮਾਣਮੱਤੀ, ਨਾਮਵਰ ਤੇ ਅਗਾਂਹਵਧੂ ਵਿੱਦਿਅਕ ਸੰਸਥਾਵਾਂ ਬੀ.ਬੀ.ਐਸ. ਗਰੁੱਪ ਆਫ਼ ਸਕੂਲਜ਼ ਜੋ ਕਿ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਯੋਗ ਸਰਪ੍ਰਸਤੀ ਹੇਠ ਚੱਲ ਰਹੀਆਂ ਹਨ, ਦਾ ਹਿੱਸਾ ਬਲੂਮਿੰਗ ਬਡਜ਼ ਸੀਨੀਅਰ ਸੈਕੰਡਰੀ ਸਕੂਲ ਪਿੰਡ ਚੰਦ ਨਵਾਂ ਜ਼ਿਲ੍ਹਾ ਮੋਗਾ ਵਿਖੇ ਹੋਏ ਵਿਸ਼ੇਸ਼ ਸਮਾਗਮ ਦੌਰਾਨ ਸਕੂਲ ਕੈਪਟਨਾਂ ਤੇ ਹਾਊਸ ਕੈਪਟਨਾਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ | ਸਕੂਲ ਕੈਪਟਨ ਗੁਰਵੀਰ ਸਿੰਘ 11ਵੀਂ, ਲਵਪ੍ਰੀਤ ਕੌਰ 12ਵੀਂ, ਯੈਲੋ ਹਾਊਸ ਕੈਪਟਨਜ਼ ਅਭਿਸ਼ੇਕ ਕਟਾਰੀਆ 10ਵੀਂ, ਸਨੇਹਾ ਦਾਸ 10ਵੀਂ, ਰੈਡ ਹਾਊਸ ਕੈਪਟਨਜ਼ ਗੁਰਕਰਨ ਸਿੰਘ 12ਵੀਂ, ਮਨਮੀਤ ਕੌਰ 10ਵੀਂ, ਬਲੂ ਹਾਊਸ ਕੈਪਟਨਜ਼ ਅਰਮਾਨ ਮਨਚੰਦਾ 12ਵੀਂ, ਜਸਮੀਨ ਕੌਰ 12ਵੀਂ, ਗਰੀਨ ਹਾਊਸ ਕੈਪਟਨਜ਼ ਗਗਨਦੀਪ ਸਿੰਘ ਜੌਹਲ 12ਵੀਂ ਤੇ ਕਰਮਪ੍ਰੀਤ ਕੌਰ 11ਵੀਂ ਨੂੰ ਟਰਾਫ਼ੀਆਂ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਗਰੁੱਪ ਚੇਅਰਮੈਨ ਡਾ. ਸੰਜੀਵ ਕੁਮਾਰ ਸੈਣੀ ਨੇ ਉਚੇਚੇ ਤੌਰ 'ਤੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੂਲ 'ਚ ਵਿਦਿਆਰਥੀਆਂ ਦੀਆਂ ਕੁੱਲ ਚਾਰ ਹਾਊਸ ਟੀਮਾਂ ਹਨ | ਗਰੀਨ, ਰੈਡ, ਬਲੂ ਤੇ ਯੈਲੋ ਜਿਨ੍ਹਾਂ 'ਚ ਇੰਟਰਮੀਡਿਏਟ ਤੇ ਸੀਨੀਅਰ ਵਿਦਿਆਰਥੀਆਂ ਨੂੰ ਮਿਲਾ ਕੇ 8 ਟੀਮਾਂ ਬਣਦੀਆਂ ਹਨ ਜਿਨ੍ਹਾਂ ਦੀ ਅਗਵਾਈ 8 ਹਾਊਸ ਕੈਪਟਨ ਕਰਦੇ ਹਨ ਤੇ ਪੂਰੇ ਸਾਲ ਦੌਰਾਨ ਇੰਟਰ ਹਾਊਸ ਮੁਕਾਬਲੇ ਹੁੰਦੇ ਰਹਿੰਦੇ ਹਨ ਤੇ ਆਜ਼ਾਦੀ ਦਿਵਸ, ਗਣਤੰਤਰਤਾ ਦਿਵਸ ਮੌਕੇ ਮਾਰਚ ਪਾਸਟ ਕਰਦਿਆਂ ਇਨ੍ਹਾਂ ਹਾਊਸ ਟੀਮਾਂ ਦੀ ਅਗਵਾਈ ਹਾਊਸ ਕੈਪਟਨ ਕਰਦੇ ਹਨ ਤੇ ਸਾਰੇ ਮਾਰਚ ਪਾਸਟ ਦੀ ਅਗਵਾਈ ਸਕੂਲ ਕੈਪਟਨ ਕਰਦੇ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ ਸਕੂਲ ਕੈਪਟਨਜ਼ ਤੇ ਹਾਊਸ ਕੈਪਟਨਜ਼ ਦੀ ਚੋਣ ਕਰਦਿਆਂ ਵਿਦਿਆਰਥੀਆਂ ਦੀ ਸਾਰੇ ਸਾਲ ਦੀ ਰਿਪੋਰਟ, ਵਿੱਦਿਅਕ ਖੇਤਰ ਦੇ ਨਾਲ-ਨਾਲ ਖੇਡ ਖੇਤਰ ਤੇ ਹੋਰ ਅਗਾਂਹਵਧੂ ਗਤੀਵਿਧੀਆਂ ਨੂੰ ਮੱਦੇਨਜ਼ਰ ਰੱਖਦਿਆਂ ਕੀਤੀ ਜਾਂਦੀ ਹੈ | ਉਨ੍ਹਾਂ ਕਿਹਾ ਕਿ ਸਕੂਲ ਕੈਪਟਨਜ਼ ਤੇ ਹਾਊਸ ਕੈਪਟਨਜ਼ ਨੂੰ ਸਨਮਾਨਿਤ ਕਰਦਿਆਂ ਉਹ ਬੜੀ ਹੀ ਖ਼ੁਸ਼ੀ ਮਹਿਸੂਸ ਕਰ ਰਹੇ ਹਨ |
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਨੇ ਕੱਢਿਆ ਗੁਰਮਤਿ ਚੇਤਨਾ ਮਾਰਚ ਅਗਲੀ ਖ਼ਬਰ ਖੇਤ ਵਾਲੇ ਜੋਖ਼ਮ ਭਰੇ ਖਾਲੇ ਨੂੰ ਬੰਦ ਕਰਨ ਦੀ ਉੱਠਣ ਲੱਗੀ ਮੰਗ
Ad Position 24
No active advertisement