ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਮਨਰੇਗਾ ਸਕੀਮ ਬੰਦ ਕਰ ਕੇ ਕੇਂਦਰ ਸਰਕਾਰ ਨੇ ਮਾਰੇ ਗ਼ਰੀਬਾਂ ਦੇ ਹੱਕ-ਸਨੀ ਗਿੱਲ

Ad Position 21
No active advertisement
ਅਜੀਤ ਡੈਸਕ 28-12-2025
ਮੋਗਾ, 27 ਦਸੰਬਰ (ਸੁਰਿੰਦਰਪਾਲ ਸਿੰਘ)-ਗ਼ਰੀਬਾਂ ਦੇ ਰੁਜ਼ਗਾਰ ਲਈ ਕੇਂਦਰ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਚੱਲ ਰਹੀ ਮਨਰੇਗਾ ਸਕੀਮ ਨੂੰ ਕੇਂਦਰ ਦੀ ਮੋਦੀ ਸਰਕਾਰ ਨੇ ਅਧਿਕਾਰਾਂ 'ਤੇ ਆਧਾਰਿਤ ਮਹਾਤਮਾ ਗਾਂਧੀ ਰਾਸ਼ਟਰੀ ਪੇਂਡੂ ਰੁਜ਼ਗਾਰ ਗਰੰਟੀ ਐਕਟ ਯੋਜਨਾ ਨੂੰ ਰੱਦ ਕਰ ਕੇ ਦੇਸ਼ ਦੇ ਉਨ੍ਹਾਂ ਪਛੜੇ ਲੋਕਾਂ ਨਾਲ ਧਰੋਹ ਕਮਾਇਆ ਹੈ ਅਤੇ ਗ਼ਰੀਬ ਲੋਕਾਂ ਦੇ ਮੂੰਹੋਂ ਰੋਟੀ ਖੋਹਣ ਵਾਲੀ ਗੱਲ ਕੀਤੀ ਹੈ ਅਤੇ ਉਨ੍ਹਾਂ ਨੂੰ ਰੁਜ਼ਗਾਰ ਦੇਣ ਦੀ ਗਰੰਟੀ ਨੂੰ ਵੀ ਖ਼ਤਮ ਕਰ ਦਿੱਤਾ ਗਿਆ ਹੈ ਜੋ ਕਿ ਬਹੁਤ ਵੱਡੀ ਨਾਇਨਸਾਫ਼ੀ ਹੈ ਪਰ ਸ਼੍ਰੋਮਣੀ ਅਕਾਲੀ ਦਲ ਇਸ ਯੋਜਨਾ ਨੂੰ ਬੰਦ ਨਹੀਂ ਹੋਣ ਦੇਵੇਗਾ ਭਾਵੇਂ ਕਿੰਨਾ ਵੀ ਸੰਘਰਸ਼ ਕਿਉਂ ਨਾ ਕਰਨਾ ਪਵੇ | ਇਹ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਹਲਕਾ ਮੋਗਾ ਦੇ ਇੰਚਾਰਜ ਸੰਜੀਤ ਸਿੰਘ ਸਨੀ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਕਿਹਾ ਕਿ ਨਰੇਗਾ ਸਕੀਮ ਦਾ ਜਿੱਥੇ ਪਿੰਡਾਂ ਦੇ ਵਿਕਾਸ ਵਿਚ ਵੱਡਾ ਯੋਗਦਾਨ ਸੀ ਉੱਥੇ ਗ਼ਰੀਬ ਲੋਕ ਨਰੇਗਾ ਵਿਚ ਕੰਮ ਕਰ ਕੇ ਆਪਣੇ ਪਰਿਵਾਰਾਂ ਦੀ ਰੋਜ਼ੀ ਰੋਟੀ ਚਲਾਉਂਦੇ ਸਨ ਅਤੇ ਇਸ ਨਾਲ ਸਭ ਤੋਂ ਵੱਧ ਪ੍ਰਭਾਵਿਤ ਦੇਸ਼ ਦੀਆਂ ਲੋੜਵੰਦ ਔਰਤਾਂ ਹੋਣਗੀਆਂ ਜਿਹੜੀਆਂ ਇਸ ਅਧੀਨ ਕੰਮ ਕਰ ਕੇ ਆਪਣੇ ਘਰ ਦਾ ਗੁਜ਼ਾਰਾ ਚਲਾਉਂਦੀਆਂ ਹਨ ਪਰ ਕੇਂਦਰ ਵਲੋਂ ਇਸ ਰੁਜ਼ਗਾਰ ਗਰੰਟੀ ਐਕਟ ਯੋਜਨਾ ਨੂੰ ਬੰਦ ਕਰ ਕੇ ਦੇਸ਼ ਦੇ ਗ਼ਰੀਬ ਲੋਕਾਂ ਨਾਲ ਧੋਖਾ ਕੀਤਾ ਹੈ | ਕੇਂਦਰ ਸਰਕਾਰ ਨੂੰ ਇਸ 'ਤੇ ਮੁੜ ਵਿਚਾਰ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਨਵੀਂ ਵਾਰਡਬੰਦੀ ਨੂੰ ਲੈ ਕੇ ਕਾਂਗਰਸ ਪਾਰਟੀ ਵਿਚ ਰੋਸ ਅਗਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ
Ad Position 24
No active advertisement