ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੇ ਕੱਟੇ ਗਏ ਚਲਾਨ-ਟਰੈਫ਼ਿਕ ਇੰਚਾਰਜ ਸੁਖਮੰਦਰ ਸਿੰਘ

Ad Position 21
No active advertisement
ਅਜੀਤ ਡੈਸਕ 28-12-2025

ਕਿਹਾ, ਜ਼ਿਲ੍ਹਾ ਪੁਲਿਸ ਮੁਖੀ ਦੀਆਂ ਹਦਾਇਤਾਂ ਦੀ ਕੀਤੀ ਜਾ ਰਹੀ ਹੈ ਇੰਨ-ਬਿੰਨ ਪਾਲਣਾ
ਮੋਗਾ, 27 ਦਸੰਬਰ (ਸੁਰਿੰਦਰਪਾਲ ਸਿੰਘ)-ਟਰੈਫ਼ਿਕ ਇੰਚਾਰਜ ਐਸ.ਆਈ. ਸੁਖਮੰਦਰ ਸਿੰਘ ਨੇ ਜਦੋਂ ਤੋਂ ਟਰੈਫ਼ਿਕ ਇੰਚਾਰਜ ਦਾ ਅਹੁਦਾ ਸੰਭਾਲਿਆ ਹੈ ਉਸ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਦਿਨ ਰਾਤ ਆਪਣੀ ਟੀਮ ਨਾਲ ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਨਾਕੇ ਲਗਾ ਕੇ ਟਰੈਫ਼ਿਕ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟ ਰਹੇ ਹਨ | ਬੀਤੀ ਦੇਰ ਸ਼ਾਮ ਉਨ੍ਹਾਂ ਸ਼ਰਾਬ ਪੀ ਕੇ ਵਹੀਕਲ ਚਲਾਉਣ ਵਾਲਿਆਂ ਦੇ ਚਲਾਨ ਕੱਟੇ | ਵਿਸ਼ੇਸ਼ ਗੱਲਬਾਤ ਕਰਦਿਆਂ ਇੰਚਾਰਜ ਸੁਖਮੰਦਰ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਦੀਆਂ ਹਦਾਇਤਾਂ ਦੀ ਉਨ੍ਹਾਂ ਵਲੋਂ ਇੰਨ-ਬਿੰਨ ਪਾਲਣਾ ਕੀਤੀ ਜਾ ਰਹੀ ਹੈ ਤੇ ਟਰੈਫ਼ਿਕ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ 'ਤੇ ਬਖ਼ਸ਼ਿਆ ਨਹੀਂ ਜਾਵੇਗਾ | ਉਨ੍ਹਾਂ ਕਿਹਾ ਕਿ ਬੱਸ ਅੱਡੇ ਦੇ ਬਾਹਰ ਮੁੱਖ ਚੌਕ ਵਿਚ ਜੋ ਬੱਸਾਂ ਖੜ੍ਹਦੀਆਂ ਸਨ ਤੇ ਸਵਾਰੀਆਂ ਦਾ ਅਦਾਨ ਪ੍ਰਦਾਨ ਕਰਦੀਆਂ ਸਨ ਜਿਸ ਕਰ ਕੇ ਟਰੈਫ਼ਿਕ ਦੀ ਵੱਡੀ ਸਮੱਸਿਆ ਪੇਸ਼ ਆਉਂਦੀ ਸੀ ਤੇ ਹੁਣ ਬੱਸਾਂ ਦਾ ਬੱਸ ਅੱਡੇ ਦੇ ਬਾਹਰ ਮੁੱਖ ਚੌਕ ਵਿਚ ਖੜ੍ਹਨਾ ਬੰਦ ਕਰ ਦਿੱਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਦੋ ਨੌਜਵਾਨ ਬੁਲਟ ਮੋਟਰਸਾਈਕਲ 'ਤੇ ਸਲੰਸਰ ਰਾਹੀਂ ਪਟਾਕੇ ਪਾਉਂਦੇ ਸਨ ਜਿਸ ਨਾਲ ਜਿੱਥੇ ਸ਼ੋਰ ਪ੍ਰਦੂਸ਼ਣ ਪੈਦਾ ਹੁੰਦਾ ਸੀ ਉੱਥੇ ਬੱਚਿਆਂ ਤੇ ਬਜ਼ੁਰਗਾਂ ਨੂੰ ਵੀ ਕਾਫ਼ੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਸੀ ਜਿਸ ਕਰ ਕੇ ਉਨ੍ਹਾਂ ਵਲੋਂ ਉਨ੍ਹਾਂ ਦੇ ਚਲਾਨ ਕੱਟ ਕੇ ਉਨ੍ਹਾਂ ਨੂੰ ਵਾਰਨਿੰਗ ਦਿੱਤੀ ਗਈ ਹੈ ਕਿ ਜੇਕਰ ਅਜਿਹਾ ਕੀਤਾ ਤਾਂ ਉਨ੍ਹਾਂ ਦੇ ਵਹੀਕਲ ਥਾਣੇ ਵਿਚ ਬੰਦ ਕਰ ਦਿੱਤੇ ਜਾਣਗੇ | ਇਸ ਤੋਂ ਇਲਾਵਾ ਚਾਰ ਵਾਹਨਾਂ 'ਤੇ ਕਾਲੀਆਂ ਫ਼ਿਲਮਾਂ ਨੂੰ ਵੀ ਉਤਾਰਿਆ ਗਿਆ ਹੈ | ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਹਨ ਚਲਾਉਣ ਸਮੇਂ ਆਪਣੇ ਜ਼ਰੂਰੀ ਕਾਗ਼ਜ਼ਾਤ ਨਾਲ ਰੱਖਣ ਤਾਂ ਜੋ ਉਨ੍ਹਾਂ ਨੂੰ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ |

Ad Position 22
No active advertisement
ਪਿਛਲੀ ਖ਼ਬਰ ਜਗਸੀਰ ਸਿੰਘ ਕਾਲੇਕੇ ਨੇ ਬਲਾਕ ਸੰਮਤੀ ਮੈਂਬਰ ਦਾ ਕੀਤਾ ਸਨਮਾਨ ਅਗਲੀ ਖ਼ਬਰ ਜਨੇਰ ਟਕਸਾਲ ਵਿਖੇ 5 ਦਿਨਾਂ ਗੁਰਮਤਿ ਸਮਾਗਮਾਂ 'ਚ ਵੱਡੀ ਗਿਣਤੀ ਨਾਲ ਪੁੱਜੀਆਂ ਸੰਗਤਾਂ
Ad Position 24
No active advertisement