ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਵਲੋਂ ਵੀਰ ਬਾਲ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 28-12-2025
ਮੋਗਾ, 27 ਦਸੰਬਰ (ਸੁਰਿੰਦਰਪਾਲ ਸਿੰਘ)-ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਮੋਗਾ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਧੀਨ ਬਾਬਾ ਪਾਖਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਕੂਲ ਇੰਚਾਰਜ ਗੁਲਸ਼ਨ ਸਿੰਗਲਾ ਦੀ ਅਗਵਾਈ ਵਿਚ ਐਨ.ਐਸ.ਐਸ. ਇਕਾਈ ਵਲੋਂ ਵੀਰ ਬਾਲ ਦਿਵਸ ਮਨਾਇਆ ਗਿਆ ਜਿਸ ਵਿਚ ਮਹਿੰਦਰ ਕੁਮਾਰ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਵਲੋਂ ਐਨ.ਐਸ.ਐਸ. ਵਲੰਟੀਅਰਾਂ ਨੂੰ ਦਾਸਤਾਨ-ਏ-ਸਰਹਿੰਦ, ਦਾਸਤਾਨ-ਏ-ਚਮਕੌਰ ਸਾਹਿਬ ਦੇ ਵਿਭਾਗ ਵਲੋਂ ਭੇਜੇ ਪਰਚੇ ਪੜ੍ਹ ਕੇ ਸੁਣਾਏ ਗਏ | ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਲੰਟੀਅਰਾਂ ਨੂੰ ਦੱਸਿਆ ਗਿਆ ਕਿ ਕਿਸ ਤਰ੍ਹਾਂ ਉਨ੍ਹਾਂ ਨੇ ਆਪਣੀ ਮਿੱਟੀ, ਆਪਣੇ ਧਰਮ ਤੇ ਦੇਸ਼ ਲਈ ਕੁਰਬਾਨੀ ਕੀਤੀ | ਉਨ੍ਹਾਂ ਦੱਸਿਆ ਕਿ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਿਸ ਤਰ੍ਹਾਂ ਆਪਣਾ ਸਰਬੰਸ ਵਾਰ ਕੇ ਕੌਮ ਦੀ ਰੱਖਿਆ ਕੀਤੀ | ਸਾਨੂੰ ਉਨ੍ਹਾਂ ਦੇ ਦੱਸੇ ਹੋਏ ਰਾਹ ਅਤੇ ਸਿੱਖਿਆਵਾਂ 'ਤੇ ਚੱਲਦੇ ਹੋਏ ਆਪਣੀ ਮਿੱਟੀ, ਆਪਣੇ ਦੇਸ਼ ਅਤੇ ਆਪਣੇ ਕੌਮ ਦੀ ਰੱਖਿਆ ਕਰਨੀ ਚਾਹੀਦੀ ਹੈ | ਸਮੂਹ ਵਲੰਟੀਅਰਾਂ ਵਲੋਂ ਇਸ ਦਿਨ ਨੂੰ ਬੜੀ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ ਅਤੇ ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਯਾਦ ਕੀਤਾ ਗਿਆ | ਸਿਮਰਜੀਤ ਕੌਰ ਸ.ਸ. ਮਿਸਟੈੱ੍ਰਸ ਨੇ ਵਲੰਟੀਅਰਾਂ ਨੂੰ ਦੱਸਿਆ ਕਿ ਛੋਟੀ ਉਮਰ ਵਿਚ ਸਾਹਿਬਜ਼ਾਦਿਆਂ ਦੇ ਹੌਸਲੇ ਬੁਲੰਦ ਸਨ | ਕਿਸੇ ਵੀ ਲਾਲਚ ਨੂੰ ਉਨ੍ਹਾਂ ਸਵੀਕਾਰ ਨਹੀਂ ਕੀਤਾ | ਦਿ੍ੜ੍ਹਤਾ ਅਤੇ ਨਿਸ਼ਚਿਤ ਇਰਾਦੇ ਵਾਲੇ ਸਨ, ਉਹ ਨਿੱਕੀ ਉਮਰੇ ਬੇਖ਼ੌਫ਼ ਸੀ | ਉਨ੍ਹਾਂ ਨੂੰ ਮੌਤ ਦਾ ਡਰ ਵੀ ਝੁਕਾਅ ਨਹੀਂ ਸਕਿਆ | ਇਸ ਸਮੇਂ ਦਿਲਜਿੰਦਰ ਸਿੰਘ ਲੈਕ ਕਾਮਰਸ, ਕੈਂਪਸ ਮੈਨੇਜਰ ਹਰਜੀਤ ਸਿੰਘ ਅਤੇ ਗੁਰਸੇਵਕ ਸਿੰਘ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਿ੍ਤਕ ਅਧਿਆਪਕ ਜੋੜੇ ਦੇ ਬੱਚਿਆਂ ਦੀ ਆਰਥਿਕ ਮਦਦ ਤੇ ਸਰਕਾਰੀ ਨੌਕਰੀ ਲਈ ਅਧਿਆਪਕ ਜਥੇਬੰਦੀਆਂ ਵਲੋਂ ਕੱਢਿਆ ਮੋਮਬੱਤੀ ਮਾਰ... ਅਗਲੀ ਖ਼ਬਰ ਜਗਸੀਰ ਸਿੰਘ ਕਾਲੇਕੇ ਨੇ ਬਲਾਕ ਸੰਮਤੀ ਮੈਂਬਰ ਦਾ ਕੀਤਾ ਸਨਮਾਨ
Ad Position 24
No active advertisement