ਬੱਧਨੀ ਕਲਾਂ, 27 ਦਸੰਬਰ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਸਾਬਕਾ ਕੌਂਸਲਰ ਗੁਰਮੀਤ ਸਿੰਘ ਅਤੇ ਦਰਸ਼ਨ ਸਿੰਘ ਫੌਜੀ ਦੀ ਅਗਵਾਈ 'ਚ ਮੋਗਾ-ਬਰਨਾਲਾ ਮੁੱਖ ਮਾਰਗ 'ਤੇ ਮੇਨ ਬਾਜ਼ਾਰ 'ਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ, ਮਾਤਾ ਗੁਜਰੀ ਜੀ ਅਤੇ ਮੋਤੀ ਮਹਿਰਾ ਦੀ ਯਾਦ 'ਚ ਸਰਹਿੰਦ ਵਿਖੇ ਚੱਲ ਰਹੇ ਸ਼ਹੀਦੀ ਜੋੜ ਮੇਲੇ 'ਚ ਨਤਮਸਤਕ ਹੋਣ ਜਾ ਰਹੀਆਂ ਸੰਗਤਾਂ ਅਤੇ ਰਾਹਗੀਰਾਂ ਲਈ ਅਮਰ ਸਿੰਘ, ਸੁਖਪਾਲ ਵਲੋਂ ਹੋਰਨਾਂ ਦੁਕਾਨਦਾਰਾਂ ਦੇ ਸਹਿਯੋਗ ਨਾਲ ਗਰਮ ਦੁੱਧ ਅਤੇ ਬਿਸਕੁਟਾਂ ਦਾ ਲੰਗਰ ਲਗਾਇਆ ਗਿਆ | ਇਸ ਸਮੇਂ ਐਮ.ਸੀ. ਗੁਰਮੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਵਲੋਂ ਦੁੱਧ ਦਾ ਲੰਗਰ ਛਕਾਇਆ ਗਿਆ ਸੀ ਉਸੇ ਯਾਦ ਨੂੰ ਤਾਜ਼ਾ ਕਰਦਿਆਂ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਇਹ ਲੰਗਰ ਲਗਾਇਆ ਗਿਆ ਹੈ | ਇਸ ਮੌਕੇ ਦਰਸ਼ਨ ਸਿੰਘ, ਸੁਖਪਾਲ ਸਿੰਘ, ਜਸਪਾਲ ਸਿੰਘ, ਅਮਰ ਸਿੰਘ, ਕ੍ਰਿਸ਼ਨ ਗੋਪਾਲ ਕੋਛੜ, ਵਨੀਤ ਸਿੰਘ, ਬਿੱਟੂ ਸਿੰਘ, ਡਾ. ਜਸਪਾਲ ਸਿੰਘ, ਭੋਲਾ ਸਿੰਘ, ਕੁਲਵਿੰਦਰ ਸਿੰਘ, ਸਤਵੰਤ ਸਿੰਘ, ਮੁੰਨਾਂ ਲਾਲ ਪਾਂਡੇ, ਕਮਲਪ੍ਰੀਤ ਸਿੰਘ, ਰਾਜੂ, ਭੂਸ਼ਨ ਮਲਹੋਤਰਾ ਆਦਿ ਹਾਜ਼ਰ ਸਨ |