02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-12-2025

ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

Ad Position 21
No active advertisement
ਅਜੀਤ ਡੈਸਕ 28-12-2025
ਸ੍ਰੀ ਮੁਕਤਸਰ ਸਾਹਿਬ, 27 ਦਸੰਬਰ (ਰਣਜੀਤ ਸਿੰਘ ਢਿੱਲੋਂ)-ਦਸਮ ਪਾਤਸ਼ਾਹ, ਸਰਬੰਸਦਾਨੀ, ਸਾਹਿਬ-ਏ-ਕਮਾਲ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਭਰ ਵਿਚ ਸੰਗਤ ਵਲੋਂ ਬਹੁਤ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਸੰਬੰਧ ਵਿਚ ਗੁਰਦੁਆਰਾ ਸ਼ਹੀਦ ਗੰਜ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਕਾਸ਼ ਕਰਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਭੋਗ ਪਾਇਆ ਗਿਆ | ਇਸ ਮੌਕੇ ਭਾਈ ਗਗਨਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਇਸ ਉਪਰੰਤ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਨੇ ਮੱਥਾ ਟੇਕਿਆ | ਭਾਈ ਜਗਬੀਰ ਸਿੰਘ ਵਲੋਂ ਦਸਮੇਸ਼ ਪਿਤਾ ਜੀ ਦੇ ਜੀਵਨ 'ਤੇ ਚਾਨਣਾ ਪਾਇਆ ਗਿਆ ਅਤੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਗਈ | ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਭਾਈ ਨਿਰਮਲਜੀਤ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਸਾਰਾ ਦਿਨ ਕੀਰਤਨ ਪ੍ਰਵਾਹ ਚੱਲਦਾ ਰਿਹਾ ਅਤੇ ਵੱਖ-ਵੱਖ ਰਾਗੀ ਜਥਿਆਂ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ ਗਿਆ | ਭਾਈ ਨਿਰਮਲਜੀਤ ਸਿੰਘ ਵਲੋਂ ਰਾਗੀ ਜਥਿਆਂ ਨੂੰ ਸਨਮਾਨਿਤ ਕੀਤਾ ਗਿਆ | ਸਵੇਰ ਤੋਂ ਹੀ ਸੰਗਤਾਂ ਪ੍ਰਕਾਸ਼ ਪੁਰਬ ਨੂੰ ਲੈ ਕੇ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਰਹੀਆਂ ਸਨ ਅਤੇ ਸ਼ਰਧਾ ਨਾਲ ਨਤਮਸਤਕ ਹੋ ਰਹੀਆਂ ਸਨ | ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਸ਼ਹਿਰ ਵਿਚ ਵੀ ਵੱਖ-ਵੱਖ ਥਾਵਾਂ 'ਤੇ ਪ੍ਰਕਾਸ਼ ਪੁਰਬ ਮਨਾਇਆ ਗਿਆ | ਇਸ ਤੋਂ ਇਲਾਵਾ ਇਲਾਕੇ ਦੇ ਵੱਖ-ਵੱਖ ਪਿੰਡਾਂ ਤੋਂ ਵੀ ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਏ ਜਾਣ ਦੇ ਸਮਾਚਾਰ ਪ੍ਰਾਪਤ ਹੋਏ ਹਨ |
Ad Position 22
No active advertisement
ਪਿਛਲੀ ਖ਼ਬਰ ਟ੍ਰੈਫ਼ਿਕ ਪੁਲਿਸ ਨੇ ਸੜਕ ਤੋਂ ਰੇਹੜੀਆਂ ਅਤੇ ਫ਼ੜ੍ਹੀਆਂ ਦੂਰ ਕਰਵਾਈਆਂ ਅਗਲੀ ਖ਼ਬਰ ਤਾਜ਼ਾ ਪ੍ਰਸਤਾਵਿਤ ਵਾਰਡ ਬੰਦੀ ਕਾਰਨ ਸ਼ਹਿਰ ਦੇ ਹਰ ਵਰਗ 'ਚ ਭਾਰੀ ਨਾਰਾਜ਼ਗੀ- ਅਰਸ਼ ਸੱਚਰ
Ad Position 24
No active advertisement