09-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-12-2025

1 ਕਿੱਲੋ 25 ਗ੍ਰਾਮ ਹੈਰੋਇਨ, 3 ਪਿਸਟਲ 30 ਬੋਰ ਸਮੇਤ ਸਮਗਲਰ ਕਾਬੂ <br/>

Ad Position 21
repet_subhas-goyals [Copy P29]
ਅਜੀਤ ਡੈਸਕ 29-12-2025
ਮੋਗਾ, 28 ਦਸੰਬਰ (ਗੁਰਤੇਜ ਸਿੰਘ ਬੱਬੀ)-ਥਾਣਾ ਕੋਟ ਈਸੇ ਖਾਂ ਪੁਲਿਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਉਨ੍ਹਾਂ ਇਕ ਸਮਗਲਰ ਨੂੰ 1 ਕਿੱਲੋ 25 ਗ੍ਰਾਮ ਹੈਰੋਇਨ ਤੇ 3 ਪਿਸਟਲ 30 ਬੋਰ ਸਮੇਤ ਕਾਬੂ ਕਰ ਲਿਆ | ਅੱਜ ਜ਼ਿਲ੍ਹਾ ਪੁਲਿਸ ਮੁਖੀ ਮੋਗਾ ਅਜੇ ਗਾਂਧੀ ਨੇ ਇਕ ਪੈੱ੍ਰਸ ਕਾਨਫ਼ਰੰਸ ਦੌਰਾਨ ਖ਼ੁਲਾਸਾ ਕਰਦਿਆਂ ਦੱਸਿਆ ਕਿ ਮੋਗਾ ਪੁਲਿਸ ਨਸ਼ਾ ਤਸਕਰਾਂ ਤੇ ਸ਼ਰਾਰਤੀ ਅਨਸਰਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਪੂਰੀ ਵਚਨਬੱਧਤਾ ਨਾਲ ਕਰ ਰਹੀ ਹੈ, ਜਿਸ ਦੇ ਤਹਿਤ ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫ਼ਸਰ ਇੰਸਪੈਕਟਰ ਜਨਕ ਰਾਜ ਜਦ ਡੀ.ਐਸ. ਪੀ. ਧਰਮਕੋਟ ਜਸਵਰਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਨਾਲ ਕਾਸੋ ਅਪਰੇਸ਼ਨ ਦੌਰਾਨ ਪਿੰਡ ਮਸਤੇ ਵਾਲਾ ਤੋਂ ਪਿੰਡ ਦੌਲੇ ਵਾਲਾ ਜਾ ਰਹੇ ਸਨ ਤਾਂ ਅੱਗਿਓਾ ਸ਼ੱਕੀ ਹਾਲਾਤਾਂ ਵਿਚ ਇਕ ਸਿਆਜ ਕਾਰ ਆ ਰਹੀ ਸੀ | ਸ਼ੱਕ ਦੇ ਆਧਾਰ 'ਤੇ ਉਸ ਨੂੰ ਰੋਕ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ 1 ਕਿੱਲੋ 25 ਗ੍ਰਾਮ ਹੈਰੋਇਨ, 3 ਪਿਸਟਲ 30 ਬੋਰ, ਇਕ ਵੱਡੇ ਸਾਈਜ਼ ਦਾ ਖਾਲੀ ਮੈਗਜ਼ੀਨ ਸਮੇਤ 30 ਲਾਈਵ ਰੌਂਦ ਬਰਾਮਦ ਕਰਕੇ ਕਾਰ ਚਾਲਕ ਸਮਗਲਰ ਨੂੰ ਕਾਬੂ ਕਰ ਲਿਆ ਜਿਸ ਦੀ ਪਹਿਚਾਣ ਜੰਡ ਸਿੰਘ ਪੁੱਤਰ ਬਾਜ ਸਿੰਘ ਵਾਸੀ ਦੌਲੇ ਵਾਲਾ ਵਜੋਂ ਹੋਈ ਤੇ ਉਸ ਖ਼ਿਲਾਫ਼ ਥਾਣਾ ਕੋਟ ਈਸੇ ਖਾਂ ਵਿਖੇ ਐਨ.ਡੀ.ਪੀ.ਐਸ. ਐਕਟ ਅਤੇ ਅਸਲਾ ਆਰਮ ਐਕਟ ਤਹਿਤ ਮੁਕੱਦਮਾ ਦਰਜ ਕਰ ਲਿਆ | ਜ਼ਿਲ੍ਹਾ ਪੁਲਿਸ ਮੁਖੀ ਅਜੇ ਗਾਂਧੀ ਨੇ ਦੱਸਿਆ ਕਿ ਗਿ੍ਫ਼ਤਾਰ ਸਮਗਲਰ ਜੰਡ ਸਿੰਘ ਨੇ ਮੁੱਢਲੀ ਪੁੱਛਗਿੱਛ ਦੌਰਾਨ ਮੰਨਿਆਂ ਕਿ ਉਹ ਹੈਰੋਇਨ ਤੇ ਨਾਜਾਇਜ਼ ਅਸਲਾ ਪਾਕਿਸਤਾਨ ਤੋਂ ਮੰਗਵਾ ਕੇ ਸਪਲਾਈ ਕਰਦਾ ਸੀ ਪਰ ਉਸ ਨੂੰ ਮਾਣਯੋਗ ਅਦਾਲਤ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤਾਂ ਕਿ ਉਸ ਕੋਲੋਂ ਹੈਰੋਇਨ ਦੀ ਸਪਲਾਈ ਤੇ ਨਾਜਾਇਜ਼ ਅਸਲੇ ਸਬੰਧੀ ਡੂੰਘਾਈ ਨਾਲ ਪੁੱਛ ਗਿੱਛ ਕੀਤੀ ਜਾ ਸਕੇ | ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਉਸ ਉੱਪਰ ਤਿੰਨ ਪਹਿਲਾਂ ਵੀ ਅਪਰਾਧਿਕ ਮਾਮਲੇ ਦਰਜ ਹਨ ਤੇ ਇਸ ਮਾਮਲੇ 'ਚ ਇਸ ਦਾ ਬੇਟਾ ਵੀ ਸ਼ਾਮਲ ਹੈ ਤੇ ਉਸ ਨੂੰ ਵੀ ਨਾਮਜ਼ਦ ਕੀਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਸ ਦੇ ਫ਼ੋਨ ਦਾ ਡਾਟਾ ਵੀ ਚੈੱਕ ਕੀਤਾ ਜਾਵੇਗਾ ਤਾਂ ਕਿ ਹੋਰ ਸਮਗਲਰਾਂ ਨਾਲ ਉਸ ਦੇ ਸੰਬੰਧਾਂ ਬਾਰੇ ਪਤਾ ਲਗਾਇਆ ਜਾ ਸਕੇ | ਇਸ ਮੌਕੇ ਉਨ੍ਹਾਂ ਨਾਲ ਐਸ.ਪੀ. ਬਾਲ ਕਿ੍ਸ਼ਨ ਸਿੰਗਲਾ, ਡੀ.ਐਸ.ਪੀ. ਧਰਮਕੋਟ ਜਸਵਰਿੰਦਰ ਸਿੰਘ, ਇੰਸਪੈਕਟਰ ਜਨਕ ਰਾਜ ਆਦਿ ਪੁਲਿਸ ਅਧਿਕਾਰੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦਫ਼ਤਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਅਗਲੀ ਖ਼ਬਰ ਅੰਡਰ-17 ਫੁੱਟਬਾਲ ਟੂਰਨਾਮੈਂਟ 'ਚ ਥਰਾਜ ਦੀ ਟੀਮ ਨੇ ਪਹਿਲਾ ਇਨਾਮ ਜਿੱਤਿਆ <br/>
Ad Position 24