ਮੋਗਾ, 28 ਦਸੰਬਰ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਜ਼ਿਲ੍ਹਾ ਮੋਗਾ ਦਫ਼ਤਰ ਵਿਖੇ ਸਾਹਿਬਜ਼ਾਦੇ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਿਹ ਸਿੰਘ, ਮਾਤਾ ਗੁਜ਼ਰ ਕੌਰ ਤੇ ਸ਼ਹੀਦ ਸਿੰਘਾਂ ਸਿੰਘਣੀਆਂ ਦੀ ਸ਼ਹੀਦੀ ਨੂੰ ਸਮਰਪਿਤ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸੁਖਮਨੀ ਸਾਹਿਬ ਦੇ ਜਾਪ ਕੀਤੇ ਗਏ | ਉਪਰੰਤ ਜਨੇਰ ਟਕਸਾਲ ਤੋਂ ਗਿਆਨੀ ਸਤਨਾਮ ਸਿੰਘ ਨੇ ਕਥਾ ਵਿਚਾਰ ਕੀਤੀਆਂ | ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ | ਇਸ ਮੌਕੇ ਗਿਆਨੀ ਸਤਨਾਮ ਸਿੰਘ ਦਾ ਸਨਮਾਨ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਜ਼ਿਲ੍ਹਾ ਜਨਰਲ ਸਕੱਤਰ ਰਵਿੰਦਰ ਸਿੰਘ ਭੋਲਾ ਮਾਣੂੰਕੇ, ਜ਼ਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਤੇ ਕਿਸਾਨ ਆਗੂਆਂ ਨੇ ਕੀਤਾ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਰਵਿੰਦਰ ਸਿੰਘ ਭੋਲਾ, ਬਲਕਰਨ ਸਿੰਘ ਢਿੱਲੋਂ ਨੈਸ਼ਨਲ ਲੈਬ ਵਾਲੇ, ਮੋਹਨ ਸਿੰਘ ਜੀਂਦੜਾ, ਗੁਰਮੇਲ ਸਿੰਘ, ਮੋਦਨ ਸਿੰਘ ਨਿਧਾਂਵਾਲਾ, ਜਗਸੀਰ ਸਿੰਘ, ਇਕਬਾਲ ਸਿੰਘ, ਗੁਰਜੰਟ ਸਿੰਘ, ਪ੍ਰਕਾਸ਼ ਸਿੰਘ, ਇੰਦਰਜੀਤ ਸਿੰਘ ਸਟਾਰ ਵਾਲੇ, ਲਛਮਣਜੀਤ ਸਿੰਘ, ਹਰਨੇਕ ਸਿੰਘ, ਲਖਵੀਰ ਸਿੰਘ, ਬਲਦੇਵ ਸਿੰਘ, ਮੰਦਰਜੀਤ ਸਿੰਘ, ਹਰਜੀਤ ਸਿੰਘ, ਗੁਰਬਚਨ ਸਿੰਘ, ਨਿਰਮਲ ਸਿੰਘ, ਸਤਿੰਦਰ ਪਾਲ ਸਿੰਘ, ਅਜਮੇਰ ਸਿੰਘ, ਮੋਹਨ ਸਿੰਘ, ਸੁਰਿੰਦਰ ਸਿੰਘ, ਮਲਵਿੰਦਰ ਸਿੰਘ ੇ, ਹਰਪਾਲ ਸਿੰਘ, ਮੇਜਰ ਸਿੰਘ, ਅਮਰਜੀਤ ਸਿੰਘ, ਬੂਟਾ ਸਿੰਘ, ਬੰਤ ਸਿੰਘ, ਹਮੀਰ ਸਿੰਘ, ਗੁਰਤੇਜ ਸਿੰਘ, ਭਵਨਦੀਪ ਸਿੰਘ, ਪ੍ਰੇਮ ਲਾਲਪੁਰੀ, ਜਸਪਾਲ ਸਿੰਘ, ਗੁਰਜਿੰਦਰ ਸਿੰਘ, ਜਸਵੀਰ ਸਿੰਘ, ਬਲਵੀਰ ਸਿੰਘ, ਬਿੱਕਰ ਸਿੰਘ, ਜਗਤਾਰ ਸਿੰਘ, ਸੁਖਜਿੰਦਰ ਸਿੰਘ, ਰੁਪਿੰਦਰ ਸਿੰਘ, ਖੁਸ਼ਵੰਤ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ, ਇਕਬਾਲ ਸਿੰਘ, ਗੁਰਜੰਟ ਸਿੰਘ, ਮੱਖਣ ਸਿੰਘ, ਇਕਬਾਲ ਸਿੰਘ, ਰਸ਼ਪਾਲ ਸਿੰਘ, ਬਲਜਿੰਦਰ ਸਿੰਘ, ਪ੍ਰਗਟ ਸਿੰਘ, ਹਰਭਗਵਾਨ ਸਿੰਘ, ਗੁਰਚਰਨ ਸਿੰਘ, ਨਵਤੇਜ ਸਿੰਘ, ਗੁਰਸ਼ਰਨ ਸਿੰਘ, ਰਣਜੀਤ ਸਿੰਘ ਸਮੇਤ ਕਿਸਾਨ ਸ਼ਾਮਲ ਸਨ |