ਮੋਗਾ, 28 ਦਸੰਬਰ (ਸੁਰਿੰਦਰਪਾਲ ਸਿੰਘ)-ਵੀਰ ਬਾਲ ਦਿਵਸ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ, ਬਾਬਾ ਜੁਝਾਰ ਸਿੰਘ, ਬਾਬਾ ਜ਼ੋਰਾਵਰ ਸਿੰਘ ਤੇ ਬਾਬਾ ਫ਼ਤਿਹ ਸਿੰਘ ਦੀ ਹਿੰਮਤ ਤੇ ਕੁਰਬਾਨੀ ਦੀ ਯਾਦ ਦਿਵਾਉਂਦਾ ਹੈ ਤੇ ਸਾਨੂੰ ਕੌਮ ਦੀ ਅਖੰਡਤਾ ਤੇ ਤਾਕਤ ਦਾ ਰਸਤਾ ਵੀ ਦਿਖਾਉਂਦਾ ਹੈ | ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਇਹ ਵਿਚਾਰ ਅੱਜ ਮੇਨ ਬਾਜ਼ਾਰ ਸਥਿਤ ਗੁਰਦੁਆਰਾ ਸੰਤ ਗੁਲਾਬ ਸਿੰਘ ਘੋਲੀਆਂ ਵਾਲੇ ਵਿਖੇ ਚਾਰਾਂ ਵਿਧਾਨ ਸਭਾ ਹਲਕਿਆਂ ਦੇ ਭਾਜਪਾ ਅਹੁਦੇਦਾਰਾਂ ਤੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ | ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਨਿਧੜਕ ਸਿੰਘ ਬਰਾੜ, ਜਨਰਲ ਸਕੱਤਰ ਸਾਬਕਾ ਐਸ.ਪੀ ਮੁਖ਼ਤਿਆਰ ਸਿੰਘ, ਜਨਰਲ ਸਕੱਤਰ ਵਿੱਕੀ ਸਿਤਾਰਾ, ਜਨਰਲ ਸਕੱਤਰ ਰਾਹੁਲ ਗਰਗ, ਸੀਨੀਅਰ ਆਗੂ ਰਾਕੇਸ਼ ਭੱਲਾ, ਸਾਬਕਾ ਜ਼ਿਲ੍ਹਾ ਪ੍ਰਧਾਨ ਵਿਜੇ ਸ਼ਰਮਾ, ਮੀਤ ਪ੍ਰਧਾਨ ਸੋਨੀ ਮੰਗਲਾ, ਰਾਜਵਿੰਦਰ ਗਾਬਾ, ਓ.ਬੀ.ਸੀ. ਮੋਰਚਾ ਦੇ ਪ੍ਰਧਾਨ ਸੁਰਿੰਦਰ ਸਿੰਘ, ਮੰਡਲ ਪ੍ਰਧਾਨ ਭੁਪਿੰਦਰ ਹੈਪੀ, ਅਮਿਤ ਗੁਪਤਾ, ਸ਼ੇਖਾ ਵਿੱਕੀ, ਸੁਖਦੀਪ ਕੌਰ ਸੁੱਖੀ, ਮੰਡਲ ਪ੍ਰਧਾਨ ਦੀਪਕ ਤਲਵਾੜ, ਮੰਡਲ ਪ੍ਰਧਾਨ ਅਮਨਦੀਪ ਗਰੋਵਰ, ਸੁਕੇਸ਼ ਸੂਦ, ਗਗਨਦੀਪ ਲੂੰਬਾ, ਗੁਰਚਰਨ ਸਿੰਘ, ਨਰਿੰਦਰ ਸੇਠੀ, ਮੁਕੇਸ਼ ਸ਼ਰਮਾ, ਜਤਿੰਦਰ ਚੱਢਾ, ਹੇਮੰਤ ਸੂਦ, ਸਚਿਨ ਗਰਗ, ਸੁੱਖਾ ਸਿੰਘ, ਗੁਲਾਬ ਕੌਰ, ਅਸ਼ੀਸ਼ ਸਿੰਗਲਾ, ਕਸ਼ਿਸ਼ ਕੁਮਾਰ ਸੰਚਾਲਕ, ਯੁਵਤੀ ਕੁਮਾਰ ਧਾਮੀ, ਸ਼ਸ਼ੀਕਾਂਤ ਪਾਂਡੇ, ਸੋਨੂੰ ਅਰੋੜਾ, ਅਮਨਦੀਪ ਮੋਗਾ, ਸ਼ਿਵ ਟੰਡਨ, ਧਰਮਵੀਰ ਭਾਰਤੀ ਆਦਿ ਭਾਜਪਾ ਵਰਕਰ ਹਾਜ਼ਰ ਸਨ | ਬਾਲ ਦਿਵਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ ਤੇ ਕੇਸਰ ਵਾਲੇ ਦੁੱਧ ਦਾ ਅਟੁੱਟ ਲੰਗਰ ਵੀ ਵਰਤਾਇਆ ਗਿਆ | ਇਸ ਮੌਕੇ ਡਾ. ਸੀਮਾਂਤ ਗਰਗ ਨੇ ਕਿਹਾ ਕਿ ਦੇਸ਼ ਦੀ ਰੱਖਿਆ ਵਿਚ ਸਿੱਖਾਂ ਦੀ ਹਿੰਮਤ, ਕੁਰਬਾਨੀ ਤੇ ਯੋਗਦਾਨ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ | ਸਿੱਖ ਭਾਈਚਾਰਾ ਹਮੇਸ਼ਾ ਰਾਸ਼ਟਰੀ ਸੁਰੱਖਿਆ ਵਿਚ ਸਭ ਤੋਂ ਅੱਗੇ ਰਿਹਾ ਹੈ |