ਸ੍ਰੀ ਮੁਕਤਸਰ ਸਾਹਿਬ, 28 ਦਸੰਬਰ (ਰਣਜੀਤ ਸਿੰਘ ਢਿੱਲੋਂ)-ਇਲਾਕੇ ਨਾਲ ਸਬੰਧਿਤ ਵੱਖ-ਵੱਖ ਅਕਾਲੀ ਆਗੂਆਂ ਨੇ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਦੀ ਵੱਡੀ ਜਿੱਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਤੇ ਨਵੇਂ ਚੁਣੇ ਗਏ ਜ਼ਿਲ੍ਹਾ ਪ੍ਰੀਸ਼ਦ ਤੇ ਪੰਚਾਇਤ ਸੰਮਤੀ ਮੈਂਬਰਾਂ ਨੂੰ ਵਧਾਈ ਦਿੱਤੀ | ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਜਥੇ: ਹੀਰਾ ਸਿੰਘ ਚੜੇਵਾਨ ਸਾਬਕਾ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਗੁਰਦੀਪ ਸਿੰਘ ਮੜ੍ਹਮੱਲੂ ਸਾਬਕਾ ਚੇਅਰਮੈਨ ਸਹਿਕਾਰੀ ਬੈਂਕ, ਜਗਜੀਤ ਸਿੰਘ ਹਨੀ ਫ਼ੱਤਣਵਾਲਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ, ਸਰੂਪ ਸਿੰਘ ਨੰਦਗੜ੍ਹ ਮੈਂਬਰ ਸ਼੍ਰੋਮਣੀ ਕਮੇਟੀ, ਸੰਤੋਖ ਸਿੰਘ ਭੰਡਾਰੀ, ਹਰਪਾਲ ਸਿੰਘ ਬੇਦੀ ਸਾਬਕਾ ਪ੍ਰਧਾਨ ਨਗਰ ਕੌਂਸਲ, ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ ਉਪ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਮਨਜੀਤ ਸਿੰਘ ਫੱਤਣਵਾਲਾ ਸਾਬਕਾ ਚੇਅਰਮੈਨ ਸ਼ੂਗਰ ਮਿੱਲ ਫ਼ਰੀਦਕੋਟ, ਕਸ਼ਮੀਰ ਸਿੰਘ ਪ੍ਰਧਾਨ, ਰਘਬੀਰ ਸਿੰਘ ਮਿੱਠਾ ਸੰਗੂਧੌਣ, ਨੱਥਾ ਸਿੰਘ ਸਰਾਂ ਪ੍ਰਧਾਨ, ਵਰਿੰਦਰ ਸਿੰਘ ਢਿੱਲੋਂ ਚੱਕ ਜਵਾਹਰੇਵਾਲਾ, ਜਗਤਾਰ ਸਿੰਘ ਪੱਪੀ ਥਾਂਦੇਵਾਲਾ ਮੈਂਬਰ ਪੀ.ਏ.ਸੀ., ਚਰਨਜੀਤ ਸਿੰਘ ਸੱਕਾਂਵਾਲੀ ਵਾਈਸ ਪ੍ਰਧਾਨ, ਜਗਵੰਤ ਸਿੰਘ ਲੰਬੀਢਾਬ, ਪਰਮਵੀਰ ਸਿੰਘ ਭੰਡਾਰੀ, ਸ਼ਮਸ਼ੇਰ ਸਿੰਘ ਬਰਾੜ, ਪਰਮਜੀਤ ਸਿੰਘ ਗਿੱਲ, ਹਰਪਾਲ ਸਿੰਘ ਕੋਟਲੀ ਸੰਘਰ, ਜਗਜੀਤ ਸਿੰਘ ਬਰਾੜ ਝੁੱਗੇ ਰਣਜੀਤਗੜ੍ਹ (ਕਾਉਣੀ ਵਾਲੇ), ਸੰਜੀਵ ਕੁਮਾਰ ਕਾਲਾ ਧੂੜੀਆ, ਸਤੀਸ਼ ਗਿਰਧਰ ਕਾਲਾ, ਗੁਰਲਾਲ ਸਿੰਘ ਬਰਾੜ ਉਦੇਕਰਨ, ਭੁਪਿੰਦਰ ਸਿੰਘ ਚੜੇਵਾਨ, ਗੁਰਬਾਜ ਸਿੰਘ ਮੜ੍ਹਮੱਲੂ, ਬਿੰਦਰ ਗੋਨਿਆਣਾ, ਜਸਬੀਰ ਸਿੰਘ ਰਾਜਾ ਸੰਗੂਧੌਣ, ਦਲਜੀਤ ਸਿੰਘ ਲਾਡਾ ਬਰਾੜ ਸੀਰਵਾਲੀ, ਨੰਬਰਦਾਰ ਬੇਅੰਤ ਸਿੰਘ ਲਾਲੀ ਸੰਗੂਧੌਣ, ਗੁਰਲਾਲ ਸਿੰਘ ਥਾਂਦੇਵਾਲਾ, ਗੁਰਪ੍ਰੀਤ ਸਿੰਘ ਭੁੱਲਰ ਮਾਨ ਸਿੰਘ ਵਾਲਾ, ਰਾਜਵਿੰਦਰ ਸਿੰਘ ਰਾਜੂ ਭੁੱਲਰ ਆਦਿ ਨੇ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਸ੍ਰੀ ਮੁਕਤਸਰ ਸਾਹਿਬ ਹਲਕੇ ਦੀਆਂ ਦੋਵੇਂ ਜ਼ਿਲ੍ਹਾ ਪ੍ਰੀਸ਼ਦ ਸੀਟਾਂ ਉਦੇਕਰਨ ਤੇ ਕਾਨਿਆਂਵਾਲੀ ਤੇ ਕ੍ਰਮਵਾਰ ਅਕਾਲੀ ਉਮੀਦਵਾਰ ਮਨਜਿੰਦਰ ਸਿੰਘ ਬਿੱਟੂ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਰੀਵਾਲਾ ਤੇ ਕੁਲਵਿੰਦਰ ਕੌਰ ਜੱਸੇਆਣਾ ਦੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਚੁਣੇ ਜਾਣ ਤੇ ਬਲਾਕ ਸ੍ਰੀ ਮੁਕਤਸਰ ਸਾਹਿਬ ਦੀਆਂ 20 ਪੰਚਾਇਤਾਂ ਸੰਮਤੀਆਂ 'ਚੋਂ 17 ਅਕਾਲੀ ਪੰਚਾਇਤ ਸੰਮਤੀ ਮੈਂਬਰ ਚੁਣੇ ਜਾਣ 'ਤੇ ਸਮੂਹ ਨਵੇਂ ਚੁਣੇ ਮੈਂਬਰਾਂ, ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੂੰ ਵਧਾਈ ਦਿੱਤੀ |